ਨਵੀਂ ਦਿੱਲੀ— ਭਾਰਤ ਵਿਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਸ ਵਾਇਰਸ ਦੇ 89,129 ਨਵੇਂ ਕੇਸ ਦਰਜ ਕੀਤੇ ਗਏ ਹਨ, ਜੋ ਕਿ 2021 ’ਚ ਇਕ ਦਿਨ ਦੇ ਦੌਰਾਨ ਸਭ ਤੋਂ ਵੱਧ ਕੇਸ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 89,129 ਨਵੇਂ ਕੇਸ ਸਾਹਮਣੇ ਆਏ। ਇਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ 1 ਕਰੋੜ 23 ਲੱਖ 92 ਹਜ਼ਾਰ 260 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 44,202 ਮਰੀਜ਼ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 1,15,69,241 ਮਰੀਜ਼ ਕੋੋਰੋਨਾ ਮੁਕਤ ਹੋ ਚੁੱਕੇ ਹਨ। ਜਦਕਿ ਸਰਗਰਮ ਕੇਸਾਂ ਦੀ ਗਿਣਤੀ 6,58,909 ਹੋ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਬੇਕਾਬੂ ਰਫ਼ਤਾਰ, ਇਕ ਦਿਨ 'ਚ 81 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ
ਪਿਛਲੇ 24 ਘੰਟਿਆਂ ਦੌਰਾਨ 714 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,64,110 ਹੋ ਗਈ ਹੈ। ਦੇਸ਼ ’ਚ ਜੇਕਰ ਗੱਲ ਕੋਰੋਨਾ ਟੀਕਾਕਰਨ ਦੀ ਕੀਤੀ ਜਾਵੇ ਤਾਂ 16 ਜਨਵਰੀ 2021 ਤੋਂ ਲੈ ਕੇ ਹੁਣ ਤੱਕ 7,30,54,295 ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਭਾਰਤ 'ਚ ਇਕ ਦਿਨ 'ਚ ਕੋਰੋਨਾ ਦੇ ਰਿਕਾਰਡ ਟੀਕੇ ਲਗਾਏ ਗਏ
ਮਹਾਰਾਸ਼ਟਰ ਸੂਬੇ ਵਿਚ ਕੋਰੋਨਾ ਦੇ ਕੇਸ ਸਭ ਤੋਂ ਜ਼ਿਆਦਾ ਹਨ। ਪਿਛਲੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ਵਿਚ ਸਰਗਰਮ ਕੇਸ 23,360 ਵੱਧ ਕੇ 3,91,257 ਹੋ ਗਏ ਹਨ। ਜਦਕਿ 481 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦਾ ਅੰਕੜਾ 55,379 ਹੋ ਗਿਆ ਹੈ।
ਇਹ ਵੀ ਪੜ੍ਹੋ : ਸਾਵਧਾਨ ! ਭਾਰਤ 'ਚ ਅਪ੍ਰੈਲ ਦੇ ਮੱਧ ਤੱਕ ਸਿਖ਼ਰ 'ਤੇ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ
ਆਫ ਦਿ ਰਿਕਾਰਡ– ਕੇਂਦਰ ਸਰਕਾਰ ਵਲੋਂ ਤਾਜ ਮਹੱਲ ਸਮੇਤ 100 ਇਤਿਹਾਸਕ ਇਮਾਰਤਾਂ ਲੀਜ਼ ’ਤੇ ਦੇਣ ਦੀ ਤਿਆਰੀ
NEXT STORY