ਨਵੀਂ ਦਿੱਲੀ– ਦੇਸ਼ ’ਚ ਕੋਰੋਨਾ ਲਾਗ ਦੇ ਮਾਮਲਿਆਂ ’ਚ ਉਤਾਰ-ਚੜਾਅ ਜਾਰੀ ਹੈ। ਬੀਤੇ 24 ਘੰਟਿਆਂ ’ਚ 39,070 ਕੋਰੋਨਾ ਮਰੀਜ਼ ਪਾਏ ਗਏ ਹਨ, ਜਦਕਿ 491 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ 43,910 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ। ਸ਼ਨੀਵਾਰ ਨੂੰ ਕੋਰੋਨਾ ਦੇ 38 ਹਜ਼ਾਰ ਮਾਮਲੇ ਸਾਹਮਣੇ ਆਏ ਸਨ। ਦੇਸ਼ ’ਚ ਹੁਣ ਵੀ ਸਰਗਰਮ ਮਰੀਜ਼ਾਂ ਦੀ ਗਿਣਤੀ 4,06,822 ਹੈ।
ਮਹਾਰਾਸ਼ਟਰ-ਕੇਰਲ ’ਚ ਵਧੇ ਮਾਮਲੇ
ਕੇਰਲ, ਮਹਾਰਾਸ਼ਟਰ ਅਤੇ ਕਰਨਾਟਕ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨਾਲ ਹੁਣ ਕੇਂਦਰ ਅਤੇ ਸੂਬਾ ਸਰਕਾਰਾਂ ਵੀ ਚਿੰਤਤ ਹਨ। ਸਿਹਤ ਮੰਤਰਾਲਾ ਮੁਤਾਬਕ, ਦੇਸ਼ ’ਚ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ ਹੌਲੀ-ਹੌਲੀ ਘੱਟ ਹੋ ਰਹੀ ਹੈ। ਉਥੇ ਹੀ ਹੁਣ ਤਕ ਦੇਸ਼ ’ਚ ਕੁੱਲ 50 ਕਰੋੜ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ।
ਭਾਜਪਾ ਦੇ ਰਾਜ ’ਚ ਸਭ ਤੋਂ ਵਧ ਪ੍ਰੇਸ਼ਾਨ ਹਨ ਕਿਸਾਨ : ਅਖਿਲੇਸ਼
NEXT STORY