ਨਵੀਂ ਦਿੱਲੀ (ਭਾਸ਼ਾ)— ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ 'ਚ 54,736 ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਪੀੜਤਾਂ ਦੇ ਕੁੱਲ ਕੇਸ 17 ਲੱਖ ਦੇ ਪਾਰ ਪਹੁੰਚ ਗਏ ਹਨ, ਜਦਕਿ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ 11 ਲੱਖ ਤੋਂ ਉੱਪਰ ਹੋ ਗਈ ਹੈ। ਇਸ ਤੋਂ ਮਹਿਜ ਦੋ ਦਿਨ ਪਹਿਲਾਂ ਦੇਸ਼ 'ਚ ਕੋਰੋਨਾ ਪੀੜਤ ਕੇਸਾਂ ਨੇ 16 ਲੱਖ ਦਾ ਅੰਕੜਾ ਪਾਰ ਕੀਤਾ ਸੀ।
ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਕੁੱਲ ਕੇਸ ਵੱਧ ਕੇ 17,50,724 ਹੋ ਗਏ ਹਨ, ਜਦਕਿ ਬੀਮਾਰੀ ਤੋਂ ਇਕ ਦਿਨ ਵਿਚ 853 ਹੋਰ ਲੋਕਾਂ ਨੇ ਦਮ ਤੋੜ ਦਿੱਤਾ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 37,364 ਹੋ ਗਈ ਹੈ। ਉੱਥੇ ਹੀ ਵਾਇਰਸ ਤੋਂ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 11,45,630 ਹੋ ਗਈ ਹੈ, ਜਦਕਿ ਦੇਸ਼ 'ਚ 5,67,730 ਲੋਕ ਹੁਣ ਵੀ ਵਾਇਰਸ ਦੀ ਲਪੇਟ ਵਿਚ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅੰਕੜਿਆਂ ਮੁਤਾਬਕ ਕੋਰੋਨਾ ਤੋਂ ਸਿਹਤਯਾਬ ਹੋਣ ਦੀ ਦਰ 65.44 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ ਘੱਟ ਕੇ 2.13 ਫੀਸਦੀ ਰਹਿ ਗਈ ਹੈ। ਵਾਇਰਸ ਦੇ ਕੁੱਲ ਮਾਮਲਿਆਂ ਵਿਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।
ਇਹ ਲਗਾਤਾਰ ਚੌਥਾ ਦਿਨ ਹੈ, ਜਦੋਂ ਦੇਸ਼ ਵਿਚ ਕੋਰੋਨਾ ਦੇ 50,000 ਤੋਂ ਵਧੇਰੇ ਕੇਸ ਸਾਹਮਣੇ ਆਏ ਹਨ। ਜੇਕਰ ਗੱਲ ਟੈਸਟਿੰਗ ਦੀ ਕੀਤੀ ਜਾਵੇ ਤਾਂ ਕੋਰੋਨਾ ਨਮੂਨਿਆਂ ਦੀ ਵੱਡੀ ਗਿਣਤੀ ਵਿਚ ਟੈਸਟਿੰਗ ਕੀਤੀ ਜਾ ਰਹੀ ਹੈ। ਭਾਰਤੀ ਆਯੁਵਿਗਿਆਨ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ 1 ਅਗਸਤ ਤੱਕ ਕੁੱਲ 1,98, 21, 831 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 4,63,172 ਨਮੂਨਿਆਂ ਦੀ ਜਾਂਚ ਸ਼ਨੀਵਾਰ ਨੂੰ ਕੀਤੀ ਗਈ।
ਅਮਰ ਸਿੰਘ ਦੇ ਦਿਹਾਂਤ 'ਤੇ ਅਮਿਤਾਭ ਬੱਚਨ ਦੀ ਆਈ ਪ੍ਰਤੀਕਿਰਿਆ, ਕੀਤਾ ਇਹ ਟਵੀਟ
NEXT STORY