ਨੈਸ਼ਨਲ ਡੈਸਕ : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਖ਼ਿਲਾਫ ਡਿਜੀਟਲ ਸਟ੍ਰਾਈਕ ਜਾਰੀ ਹੈ। ਭਾਰਤ ਤੇ ਪਾਕਿਸਤਾਨ ਵਿਚਾਲੇ ਲਗਾਤਾਰ ਵਧਦੇ ਤਣਾਅ ਦੇ ਵਿਚਕਾਰ ਭਾਰਤ ਨੇ ਇਕ ਹੋਰ ਵੱਡੀ ਕਾਰਵਾਈ ਕੀਤੀ। ਭਾਰਤ ਨੇ ਹੁਣ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਮੰਤਰੀ ਬਿਲਾਵਲ ਭੁੱਟੋ ਦੇ ਸਾਬਕਾ ਖਾਤੇ ਭਾਰਤ 'ਚ ਬਲਾਕ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਤੇ ਉਨ੍ਹਾਂ ਦੇ 4 ਮੰਤਰੀਆਂ ਦੇ ਐਕਸ ਖਾਤੇ ਮੁਅੱਤਲ ਕਰ ਦਿੱਤੇ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਯੂਟਿਊਬ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਵੀ ਭਾਰਤ ਨੇ ਪਾਕਿਸਤਾਨੀ ਕ੍ਰਿਕਟਰਾਂ, ਮੀਡੀਆ ਸੰਗਠਨਾਂ ਅਤੇ ਵੱਡੇ ਪੱਤਰਕਾਰਾਂ ਦੇ ਯੂਟਿਊਬ ਅਤੇ ਸੋਸ਼ਲ ਮੀਡੀਆ ਅਕਾਊਂਟ ਮੁਅੱਤਲ ਕਰ ਦਿੱਤੇ ਸਨ। ਇਸ ਤੋਂ ਪਹਿਲਾਂ ਬੀਤੇ ਦਿਨ ਪਾਕਿਸਤਾਨ ਦੇ ਨੇਤਾ ਬਿਲਾਵਲ ਭੁੱਟੋ ਨੇ ਵੀ ਭਾਰਤ ਨੂੰ ਧਮਕੀ ਦਿੱਤੀ ਸੀ, ਜਿਸ 'ਚ ਕਿਹਾ ਕਿ ਹੁਣ ਜਾਂ ਤਾਂ ਸਿੰਧੂ ਨਦੀ 'ਚ ਪਾਣੀ ਵਹੇਗਾ ਜਾਂ ਉਨ੍ਹਾਂ ਦਾ ਖੂਨ ਵਗੇਗਾ। ਸਿੰਧੂ ਨਦੀ ਸਾਡੀ ਹੈ ਅਤੇ ਸਾਡੀ ਹੀ ਰਹੇਗੀ।
ਮੰਦਰ 'ਚ ਮੂਰਤੀ ਨੂੰ ਅਪਵਿੱਤਰ ਕਰਨ ਨੂੰ ਲੈ ਕੇ ਬਵਾਲ, ਦੋਸ਼ੀ ਮੁੰਡੇ ਦਾ ਪਿਓ ਗ੍ਰਿਫ਼ਤਾਰ
NEXT STORY