ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ 213 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 90 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਇਹ ਮਾਮਲੇ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਸਾਹਮਣੇ ਆਏ। ਕੇਂਦਰੀ ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਦੱਸਿਆ ਕਿ ਦਿੱਲੀ ਵਿਚ ਓਮੀਕੋਰਨ ਦੇ ਸਭ ਤੋਂ ਵੱਧ 57 ਮਾਮਲੇ, ਮਹਾਰਾਸ਼ਟਰ ’ਚ 54, ਤੇਲੰਗਾਨਾ ’ਚ 24, ਕਰਨਾਟਕ ’ਚ 19, ਰਾਜਸਥਾਨ ’ਚ 18, ਕੇਰਲ ’ਚ 15 ਅਤੇ ਗੁਜਰਾਤ ’ਚ 14 ਮਾਮਲੇ ਸਾਹਮਣੇ ਆਏ ਹਨ।
ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ’ਚ ਇਕ ਦਿਨ ਵਿਚ ਕੋਵਿਡ-19 ਦੇ 6,317 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 3,47,58,481 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 78,190 ਰਹਿ ਗਈ ਹੈ। 318 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵਧ ਕੇ 4,78,325 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 907 ਦੀ ਕਮੀ ਦਰਜ ਕੀਤੀ ਗਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.40 ਫ਼ੀਸਦੀ ਹੈ, ਜੋ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ।
ਗੁਜਰਾਤ ਪੰਚਾਇਤ ਚੋਣਾਂ : ਪਰਿਵਾਰ ਦੇ ਲੋਕਾਂ ਨੇ ਵੀ ਨਹੀਂ ਦਿੱਤਾ ਵੋਟ, ਨਤੀਜੇ ਆਉਣ ’ਤੇ ਰੌਣ ਲੱਗਾ ਸਰਪੰਚ ਉਮੀਦਵਾਰ
NEXT STORY