ਇੰਟਰਨੈਸ਼ਨਲ ਡੈਸਕ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਰਬੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੁਕਿਕ ਨਾਲ ਵਫ਼ਦ ਪੱਧਰੀ ਬੈਠਕ 'ਚ ਦੋਹਾਂ ਦੇਸ਼ਾਂ ਵਿਚਾਲੇ ਆਰਥਿਕ ਭਾਈਵਾਲੀ ਵਧਾਉਣ 'ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਦੋਵਾਂ ਨੇ ਊਰਜਾ, ਸੰਚਾਰ, ਵਪਾਰ ਅਤੇ ਖੇਤੀਬਾੜੀ ਖੇਤਰਾਂ ਵਿੱਚ ਸਹਿਯੋਗ ਵਧਾਉਣ 'ਤੇ ਵੀ ਚਰਚਾ ਕੀਤੀ। ਇਨ੍ਹਾਂ ਮੀਟਿੰਗਾਂ ਦਾ ਸਾਰ ਇਹ ਸੀ ਕਿ ਭਾਰਤ ਅਤੇ ਸਰਬੀਆ 1 ਅਰਬ ਯੂਰੋ ਦੇ ਦੁਵੱਲੇ ਵਪਾਰ ਲਈ ਸਹਿਮਤ ਹੋ ਗਏ ਹਨ।
ਇਸ ਸਬੰਧੀ ਬੀਤੀ 8 ਜੂਨ ਨੂੰ ਸਰਬੀਆ ਦੇ ਬੇਲਗ੍ਰੇਡ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਉਨ੍ਹਾਂ ਦੇ ਸਰਬੀਆਈ ਹਮਰੁਤਬਾ ਅਲੈਗਜ਼ੈਂਡਰ ਵੁਕਿਕ ਨੇ ਦਹਾਕੇ ਦੇ ਅੰਤ ਤੱਕ ਮੌਜੂਦਾ 32 ਕਰੋੜ ਯੂਰੋ ਤੋਂ ਵਧਾ ਕੇ 1 ਅਰਬ ਯੂਰੋ ਤੱਕ ਦੁਵੱਲੇ ਵਪਾਰ ਦਾ ਟੀਚਾ ਤੈਅ ਕਰਨ 'ਤੇ ਸਹਿਮਤੀ ਪ੍ਰਗਟਾਈ। ਭਾਰਤ ਅਤੇ ਸਰਬੀਆ ਦਰਮਿਆਨ ਵਪਾਰ ਅਤੇ ਨਿਵੇਸ਼ ਦੀਆਂ ਅਪਾਰ ਸੰਭਾਵਨਾਵਾਂ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੱਥਾ ਟੇਕ ਕੀਤੀ ਅਰਦਾਸ
ਦਰਅਸਲ, ਸਰਬੀਆ ਭਾਰਤੀ ਕੰਪਨੀਆਂ ਲਈ ਯੂਰਪ ਅਤੇ ਯੂਰੇਸ਼ੀਆ ਦੇ ਵਿਸ਼ਾਲ ਬਾਜ਼ਾਰਾਂ ਤੱਕ ਪਹੁੰਚ ਕਰਨ ਲਈ ਇਕ ਪ੍ਰਭਾਵਸ਼ਾਲੀ ਗੇਟਵੇ ਬਣ ਸਕਦਾ ਹੈ। ਇਸ ਲਈ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਕ ਦੂਜੇ ਦੀਆਂ ਸਮਰੱਥਾਵਾਂ ਦੀ ਬਿਹਤਰ ਸਮਝ ਦੋਵਾਂ ਦੇਸ਼ਾਂ ਨੂੰ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਾਗਤ-ਪ੍ਰਭਾਵਸ਼ਾਲੀ ਵਿਕਲਪਿਕ ਸਪਲਾਈ ਸਰੋਤ ਲੱਭਣ ਵਿੱਚ ਮਦਦ ਕਰੇਗੀ। ਉਨ੍ਹਾਂ ਇਹ ਉਮੀਦ ਵੀ ਜ਼ਾਹਿਰ ਕੀਤੀ ਹੈ ਕਿ ਜਲਦ ਹੀ ਦੋਵਾਂ ਦੇਸ਼ਾਂ ਵਿਚਾਲੇ ਸਿੱਧੀਆਂ ਉਡਾਣਾਂ ਸ਼ੁਰੂ ਹੋ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸੈਰ-ਸਪਾਟੇ ਅਤੇ ਵਪਾਰ ਨੂੰ ਹੁਲਾਰਾ ਮਿਲੇਗਾ। ਵਫ਼ਦ ਪੱਧਰੀ ਗੱਲਬਾਤ ਤੋਂ ਇਲਾਵਾ 3 ਭਾਰਤੀ ਵਣਜ ਅਤੇ ਉਦਯੋਗ ਚੈਂਬਰਾਂ ਐਸੋਚੈਮ, ਫਿੱਕੀ ਅਤੇ ਸੀਆਈਆਈ ਦੇ ਮੈਂਬਰਾਂ ਵਾਲੇ ਇਕ ਉੱਚ ਪੱਧਰੀ ਵਪਾਰਕ ਵਫ਼ਦ ਨੇ ਸਰਬੀਆ ਦੇ ਇਕ ਵਪਾਰਕ ਵਫ਼ਦ ਨਾਲ ਵੀ ਗੱਲਬਾਤ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੱਥਾ ਟੇਕ ਕੀਤੀ ਅਰਦਾਸ
NEXT STORY