ਨਵੀਂ ਦਿੱਲੀ— ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਸ਼੍ਰੀਲੰਕਾ ਨਾਲ ਭਾਰਤ ਆਪਣੇ ਰਿਸ਼ਤਿਆਂ ਨੂੰ ਮਹੱਤਵਪੂਰਣ ਮੰਨਦਾ ਹੈ ਅਤੇ ਇਨ੍ਹਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦਾ ਇੱਛੁਕ ਹੈ। ਮੋਦੀ ਨੇ ਇਹ ਗੱਲ ਭਾਰਤ ਯਾਤਰਾ 'ਤੇ ਆਏ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਤਿਲਕ ਮਾਰਾਪਨਾ ਨੂੰ ਕਹੀ, ਜਿਨ੍ਹਾਂ ਨੇ ਸ਼ਨੀਵਾਰ ਨੂੰ ਪ੍ਰਧਾਨਮੰਤਰੀ ਨਾਲ ਮੁਲਾਕਾਤ ਕੀਤੀ। ਮੋਦੀ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਸੰਬੰਧ ਕਾਫੀ ਚੰਗੇ ਅਤੇ ਡੁੰਘੇ ਹਨ, ਜਿਸ ਕਾਰਨ ਭਾਰਤ ਸ਼੍ਰੀਲਕਾ ਨਾਲ ਆਪਣੇ ਰਿਸ਼ਤਿਆਂ ਨੂੰ ਬਹੁਤ ਹੀ ਜ਼ਿਆਦਾ ਮਹੱਤਵਪੂਰਣ ਮੰਨਦਾ ਹੈ।
ਭਾਰਤ ਦੋਵੇਂ ਦੇਸ਼ਾਂ ਵਿਚਾਲੇ ਦੋ ਪੱਖੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਇੱਛਾ ਰੱਖਦਾ ਹੈ। ਪ੍ਰਧਾਨਮੰਤਰੀ ਨੇ ਇਸ ਸਾਲ ਮਈ 'ਚ ਬੈਸਾਕ ਅੰਤਰਰਾਸ਼ਟਰੀ ਦਿਵਸ ਮੌਕੇ 'ਤੇ ਆਪਣੀ ਸ਼੍ਰੀਲੰਕਾ ਦੀ ਯਾਤਰਾ ਨੂੰ ਯਾਦ ਕੀਤਾ ਅਤੇ ਮਾਰਾਪਨਾ ਨੂੰ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। ਤਿੰਨ ਦਿਨ ਦੀ ਭਾਰਤ ਯਾਤਰਾ 'ਤੇ ਆਏ ਮਾਰਾਪਨਾ ਨੇ ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਨਾਲ ਵੀ ਦੋ ਪੱਖੀ ਬੈਠਕ ਕੀਤੀ ਅਤੇ ਆਪਸੀ ਸਹਿਯੋਗ ਦੇ ਮੁੱਦੇ 'ਤੇ ਵਿਸਥਾਰ ਰੂਪ 'ਚ ਚਰਚਾ ਕੀਤੀ।
CBI ਨੇ 400 ਕਰੋੜ ਰੁਪਏ ਤੋਂ ਜ਼ਿਆਦਾ ਰਕਮ ਵਿਦੇਸ਼ ਭੇਜਣ ਲਈ 19 ਕੰਪਨੀਆਂ ਵਿਰੁੱਧ ਕੀਤਾ ਮਾਮਲਾ ਦਰਜ
NEXT STORY