ਨਵੀਂ ਦਿੱਲੀ- ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਚ 9 ਅੱਤਵਾਦੀ ਲਾਂਚ ਪੈਡਾਂ 'ਤੇ ਹਮਲਾ ਕਰਨ ਤੋਂ ਕੁਝ ਘੰਟਿਆਂ ਬਾਅਦ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਦੁਨੀਆ ਨੂੰ ਅੱਤਵਾਦ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਉਣੀ ਚਾਹੀਦੀ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ 2 ਹਫ਼ਤੇ ਬਾਅਦ 'ਆਪ੍ਰੇਸ਼ਨ ਸਿੰਦੂਰ' ਤਹਿਤ ਫੌਜੀ ਹਮਲੇ ਕੀਤੇ ਗਏ। ਪਹਿਲਗਾਮ ਹਮਲੇ 'ਚ 26 ਨਾਗਰਿਕ ਮਾਰੇ ਗਏ ਸਨ। ਰੱਖਿਆ ਮੰਤਰਾਲਾ ਨੇ ਕਿਹਾ ਕਿ ਭਾਰਤ ਨੇ ਟੀਚਿਆਂ ਦੀ ਚੋਣ ਅਤੇ ਆਪਣੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਦੇ ਤਰੀਕੇ 'ਚ ਕਾਫ਼ੀ ਸੰਜਮ ਦਿਖਾਇਆ ਹੈ।

ਜੈਸ਼ੰਕਰ ਨੇ 'ਐਕਸ' 'ਤੇ ਕਿਹਾ,"ਦੁਨੀਆ ਨੂੰ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਦਿਖਾਉਣਾ ਚਾਹੀਦਾ ਹੈ।'' ਸਮਝਿਆ ਜਾਂਦਾ ਹੈ ਕਿ ਇਸ ਮੁਹਿੰਮ ਨੂੰ ਭਾਰਤੀ ਹਵਾਈ ਫ਼ੌਜ ਅਤੇ ਫੌਜ ਨੇ ਸਾਂਝੇ ਤੌਰ 'ਤੇ ਅੰਜਾਮ ਦਿੱਤਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦੇਸ਼ ਨੂੰ"ਭਾਰਤ ਦੁਆਰਾ ਥੋਪੀ ਗਈ ਇਸ ਜੰਗ ਦਾ ਢੁਕਵਾਂ ਜਵਾਬ ਦੇਣ" ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ, "ਪਾਕਿਸਤਾਨੀ ਰਾਸ਼ਟਰ ਅਤੇ ਪਾਕਿਸਤਾਨੀ ਹਥਿਆਰਬੰਦ ਸੈਨਾਵਾਂ ਦੁਸ਼ਮਣ ਨਾਲ ਬਹੁਤ ਚੰਗੀ ਤਰ੍ਹਾਂ ਨਜਿੱਠਣਾ ਜਾਣਦੀਆਂ ਹਨ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ ਬੰਦ ਤੇ ਉਡਾਣਾਂ ਰੱਦ, 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹਾਈ ਅਲਰਟ
NEXT STORY