ਨਵੀਂ ਦਿੱਲੀ- ਭਾਰਤ ਅਤੇ ਅਮਰੀਕਾ ਨੇ ਸਾਈਬਰ ਅਪਰਾਧਾਂ ਦੀ ਜਾਂਚ 'ਚ ਸਹਿਯੋਗ ਵਧਾਉਣ ਲਈ ਇਕ ਸਮਝੌਤੇ 'ਤੇ ਦਸਤਖਤ ਕੀਤੇ ਹਨ। ਵਿਦੇਸ਼ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਬਾਈਡੇਨ ਪ੍ਰਸ਼ਾਸਨ ਵੱਲੋਂ ਟਰੰਪ ਪ੍ਰਸ਼ਾਸਨ ਤੋਂ ਚਾਰਜ ਸੌਂਪੇ ਜਾਣ ਤੋਂ ਤਿੰਨ ਦਿਨ ਪਹਿਲੇ ਇਸ ਸਮਝੌਤੇ 'ਤੇ ਦਸਤਖਤ ਕੀਤੇ ਗਏ ਹਨ। ਵਿਦੇਸ਼ ਮੰਤਰਾਲਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਡੀਸੀ 'ਚ ਭਾਰਤੀ ਰਾਜਦੂਤ ਵਿਨੈ ਕਵਾਤਰਾ ਅਤੇ ਅਮਰੀਕਾ ਦੇ ਗ੍ਰਹਿ ਸੁਰੱਖਿਆ ਦੇ ਕਾਰਜਕਾਰੀ ਡਿਪਟੀ ਸੈਕਟਰੀ (ਡੀਐੱਚਐੱਸ) ਕ੍ਰਿਸਟੀ ਕੈਨੇਗੈਲੋ ਨੇ ਸਮਝੌਤਾ ਪੱਤਰ (ਐੱਮਓਯੂ) 'ਤੇ ਦਸਤਖਤ ਕੀਤੇ।
ਇਹ ਵੀ ਪੜ੍ਹੋ : ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ
ਉਸ ਨੇ ਕਿਹਾ ਕਿ ਇਸ ਸਮਝੌਤੇ ਨਾਲ ਦੋਹਾਂ ਦੇਸ਼ਾਂ ਦੀਆਂ ਸੰਬੰਧਤ ਏਜੰਸੀਆਂ ਨੂੰ ਅਪਰਾਧਕ ਜਾਂਚ 'ਚ ਸਾਈਬਰ ਖ਼ਤਰੇ ਦੀ ਖੁਫੀਆ ਜਾਣਕਾਰੀ ਅਤੇ ਡਿਜੀਟਲ ਫੋਰੈਂਸਿਕ ਦੇ ਉਪਯੋਗ ਦੇ ਸੰਬੰਧ 'ਚ ਸਹਿਯੋਗ ਅਤੇ ਸਿਖਲਾਈ ਦੇ ਪੱਧਰ ਨੂੰ ਵਧਾਉਣ ਦੀ ਮਨਜ਼ੂਰੀ ਮਿਲ ਜਾਵੇਗੀ। ਭਾਰਤ ਵਲੋਂ ਗ੍ਰਹਿ ਮੰਤਰਾਲਾ ਦਾ 'ਇੰਡੀਅਨ ਸਾਈਬਰਕ੍ਰਾਈਮ ਕੋ-ਆਰਡੀਨੇਸ਼ਨ ਸੈਂਟਰ (ਆਈ4ਸੀ)' ਇਸ ਸਮਝੌਤੇ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹਨ। ਅਮਰੀਕਾ ਵਲੋਂ ਡੀਐੱਚਐੱਸ ਅਤੇ ਉਸ ਦੀਆਂ ਘਟਕ ਏਜੰਸੀਆਂ- 'ਯੂਐੱਸ ਇਮੀਗ੍ਰੇਸ਼ਨ ਐਂਡ ਕਸਟਮਸ ਇਨਫੋਰਸਮੈਂਟ' ਅਤੇ 'ਹੋਮਲੈਂਡ ਸਕਿਓਰਿਟੀ ਇਨਵੈਸਟੀਗੇਸ਼ਨਸ ਸਾਈਬਰ ਕ੍ਰਾਈਮ ਸੈਂਟਰ' ਨੂੰ ਸਮਝੌਤੇ ਨੂੰ ਲਾਗੂ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੰਡ ਅਤੇ ਸੀਤ ਲਹਿਰ ਦਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ
NEXT STORY