ਨਵੀਂ ਦਿੱਲੀ— ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਨੂੰ ਲੈ ਕੇ ਭਾਰਤ ਨੇ ਚੀਨ ਅਤੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਹੈ। ਭਾਰਤ ਨੇ ਦੋਹਾਂ ਦੇਸ਼ਾਂ ਨੂੰ ਕਿਹਾ ਹੈ ਕਿ ਪੀ. ਓ. ਕੇ. 'ਚ ਕਿਸੇ ਵੀ ਤਰ੍ਹਾਂ ਦੀ ਕੋਈ ਤਬਦੀਲੀ ਨਾ ਹੋਵੇ। ਮੰਗਲਵਾਰ ਭਾਵ ਅੱਜ ਵਿਦੇਸ਼ ਮੰਤਰਾਲੇ ਵਲੋਂ ਬਿਆਨ ਜਾਰੀ ਕਰ ਕੇ ਕਿਹਾ ਗਿਆ ਕਿ ਪੀ. ਓ. ਕੇ. 'ਚ ਸਥਿਤੀ ਨੂੰ ਬਦਲਣ ਲਈ ਦੂਜੇ ਦੇਸ਼ਾਂ ਵਲੋਂ ਕੀਤੀ ਗਈ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਦਾ ਭਾਰਤ ਸਖਤ ਵਿਰੋਧ ਕਰਦਾ ਹੈ। ਅਸੀਂ ਅਜਿਹੀਆਂ ਕਾਰਵਾਈਆਂ ਬੰਦ ਕਰਨ ਦੀ ਮੰਗ ਕਰਦੇ ਹਾਂ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਜੰਮੂ ਅਤੇ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ ਅਤੇ ਰਹੇਗਾ।
ਟਰੇਨ 'ਚ ਸ਼ਰਾਬ ਪੀ ਕੇ ਹੰਗਾਮਾ ਕਰ ਰਹੇ ਸਨ ਨੌਜਵਾਨ, ਓਮ ਬਿਰਲਾ ਨੇ ਭਿਜਵਾਇਆ ਜੇਲ
NEXT STORY