ਲਖਨਊ (ਭਾਸ਼ਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਹੁਣ ਕਮਜ਼ੋਰ ਦੇਸ਼ ਨਹੀਂ ਹੈ ਅਤੇ ਆਤਮ-ਨਿਰਭਰਤਾ ਦੀ ਦਿਸ਼ਾ ’ਚ ਅੱਗੇ ਵਧਦੇ ਹੋਏ ਆਪਣੇ ਹਥਿਆਰ ਖ਼ੁਦ ਬਣਾ ਰਿਹਾ ਹੈ, ਜਿਸ ’ਚ ਉੱਤਰ ਪ੍ਰਦੇਸ਼ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹੋ ਸੋਚ ਅਤੇ ਨਿਰੰਤਰ ਮਿਹਨਤ ਦੇਸ਼ ਨੂੰ ਮਜ਼ਬੂਤ ਬਣਾ ਰਹੀ ਹੈ। ਰਾਜਨਾਥ ਸਿੰਘ ਰਾਜਧਾਨੀ ਲਖਨਊ ਦੇ ਸਰੋਜਨੀ ਨਗਰ ਇਲਾਕੇ ’ਚ ਅਸ਼ੋਕ ਲੇਲੈਂਡ ਦੇ ਅਤਿ-ਆਧੁਨਿਕ ਇਲੈਕਟ੍ਰਿਕ ਵਾਹਨ (ਈ. ਵੀ.) ਨਿਰਮਾਣ ਪਲਾਂਟ ਦੇ ਉਦਘਾਟਨ ਮੌਕੇ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਰੱਖਿਆ ਮੰਤਰੀ ਨੇ ਕਿਹਾ ਕਿ ਜੋ ਉੱਤਰ ਪ੍ਰਦੇਸ਼ ਕਦੇ ਬੀਮਾਰੂ ਸੂਬਾ ਕਿਹਾ ਜਾਂਦਾ ਸੀ ਅਤੇ ਜਿਸਦੀ ਪਛਾਣ ਗੁੰਡਾਰਾਜ ਤੇ ਅਪਰਾਧ ਨਾਲ ਜੋੜ ਕੇ ਦੇਖੀ ਜਾਂਦੀ ਸੀ, ਅੱਜ ਉਹੀ ਸੂਬਾ ਉਦਯੋਗਿਕ ਵਿਕਾਸ ਦਾ ਨਵਾਂ ਕੇਂਦਰ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਲਖਨਊ ’ਚ ਬ੍ਰਹਮੋਸ ਏਰੋਸਪੇਸ ਦੀ ਫੈਕਟਰੀ ਸਥਾਪਿਤ ਕੀਤੀ ਗਈ ਹੈ, ਜਿੱਥੇ ਹੁਣ ਬ੍ਰਹਮੋਸ ਮਿਜ਼ਾਈਲ ਦਾ ਨਿਰਮਾਣ ਹੋ ਰਿਹਾ ਹੈ, ਜੋ ਪਹਿਲਾਂ ਬਾਹਰੋਂ ਮੰਗਵਾਈ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ’ਚ ਰੱਖਿਆ ਗਲਿਆਰੇ ਦੀ ਸਥਾਪਨਾ ਨਾਲ ਹੁਣ ਫ਼ੌਜ ਲਈ ਹਥਿਆਰ, ਗੋਲਾ-ਬਾਰੂਦ ਅਤੇ ਰੱਖਿਆ ਯੰਤਰ ਸੂਬੇ ’ਚ ਹੀ ਬਣਾਏ ਜਾਣਗੇ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਡਬਲ ਇੰਜਣ ਸਰਕਾਰ ਨੇ ਸੂਬੇ ਦੇ ਵਿਕਾਸ ਨੂੰ ਤੇਜ਼ ਰਫਤਾਰ ਦੇਣ ਲਈ ਨਵੀਆਂ ਉਦਯੋਗਿਕ ਨੀਤੀਆਂ ਲਾਗੂ ਕੀਤੀਆਂ ਹਨ, ਜਿਨ੍ਹਾਂ ਤਹਿਤ ਅਗਲੇ 5 ਸਾਲਾਂ ’ਚ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਅਤੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ ਰੱਖਿਆ ਗਿਆ ਹੈ। ਲਖਨਊ ਤੋਂ ਸੰਸਦ ਮੈਂਬਰ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਦੇ ਤੇਜ਼ੀ ਨਾਲ ਵਿਕਾਸ ’ਚ ਉੱਤਰ ਪ੍ਰਦੇਸ਼ ਦੀ ਭੂਮਿਕਾ ਬੜੀ ਹੀ ਮਹੱਤਵਪੂਰਨ ਹੋਵੇਗੀ ਅਤੇ ਇਕ ਵਿਕਸਿਤ ਭਾਰਤ ਦਾ ਮਾਰਗ ਵਿਕਸਿਤ ਉੱਤਰ ਪ੍ਰਦੇਸ਼ ਤੋਂ ਹੋ ਕੇ ਹੀ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਭਾਰੀ ਉਦਯੋਗ ਮੰਤਰੀ ਐੱਚ. ਡੀ. ਕੁਮਾਰਸਵਾਮੀ ਅਤੇ ਹਿੰਦੂਜਾ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : Instagram 'ਤੇ 10K Views 'ਤੇ ਕਿੰਨੀ ਹੁੰਦੀ ਹੈ ਕਮਾਈ? ਜਾਣ ਤੁਸੀਂ ਵੀ ਬਣਾਉਣ ਲੱਗ ਜਾਓਗੇ Reels
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡਾ ਹਾਦਸਾ: ਘਰ 'ਚ ਪਏ ਫਰਿੱਜ 'ਚ ਜ਼ੋਰਦਾਰ ਧਮਾਕਾ, ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
NEXT STORY