ਨਵੀਂ ਦਿੱਲੀ- ਭਾਰਤ ਨੇ ਪੱਛਮੀ ਬੰਗਾਲ 'ਚ ਹੋਈ ਹਿੰਸਾ ਬਾਰੇ ਬੰਗਲਾਦੇਸ਼ੀ ਅਧਿਕਾਰੀਆਂ ਦੇ ਬਿਆਨਾਂ ਨੂੰ ਸ਼ੁੱਕਰਵਾਰ ਨੂੰ ਰੱਦ ਕਰ ਦਿੱਤਾ ਅਤੇ ਬੰਗਲਾਦੇਸ਼ ਨੂੰ ਦੇਸ਼ 'ਚ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ,"ਅਸੀਂ ਪੱਛਮੀ ਬੰਗਾਲ 'ਚ ਵਾਪਰੀਆਂ ਘਟਨਾਵਾਂ ਬਾਰੇ ਬੰਗਲਾਦੇਸ਼ ਵੱਲੋਂ ਦਿੱਤੇ ਗਏ ਬਿਆਨਾਂ ਨੂੰ ਰੱਦ ਕਰਦੇ ਹਾਂ। ਇਹ ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਹੋ ਰਹੇ ਅਤਿਆਚਾਰਾਂ ਬਾਰੇ ਭਾਰਤ ਦੀਆਂ ਚਿੰਤਾਵਾਂ ਨਾਲ ਤੁਲਨਾ ਕਰਨ ਦੀ ਇਕ ਧੋਖਾਧੜੀ ਵਾਲੀ ਕੋਸ਼ਿਸ਼ ਹੈ, ਜਿੱਥੇ ਅਜਿਹੀਆਂ ਕਾਰਵਾਈਆਂ ਕਰਨ ਵਾਲੇ ਖੁੱਲ੍ਹ ਕੇ ਘੁੰਮ ਰਹੇ ਹਨ।"
ਇਹ ਵੀ ਪੜ੍ਹੋ : ਹੁਣ ਸੈਲਫ਼ੀ ਨਾਲ ਲੱਗੇਗੀ ਡਾਕਟਰਾਂ ਦੀ ਹਾਜ਼ਰੀ, ਲੋਕੇਸ਼ਨ ਦੱਸਣਾ ਵੀ ਜ਼ਰੂਰੀ, ਕੀਤੀ ਉਲੰਘਣਾ ਤਾਂ...
ਜਾਇਸਵਾਲ ਪੱਛਮੀ ਬੰਗਾਲ ਦੇ ਘਟਨਾਕ੍ਰਮ 'ਤੇ ਬੰਗਲਾਦੇਸ਼ ਦੇ ਅਧਿਕਾਰੀਆਂ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਦੇ ਸੰਬੰਧ 'ਚ ਮੀਡੀਆ ਦੇ ਪ੍ਰਸ਼ਨਾਂ ਦਾ ਉੱਤਰ ਦੇ ਰਹੇ ਸਨ। ਉਨ੍ਹਾਂ ਕਿਹਾ,''ਅਣਉੱਚਿਤ ਟਿੱਪਣੀਆਂ ਕਰਨ ਅਤੇ ਖ਼ੁਦ ਨੂੰ ਸਾਫ਼ ਦਿਖਾਉਣ ਦੀ ਬਜਾਏ, ਬੰਗਲਾਦੇਸ਼ ਨੂੰ ਆਪਣੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ।'' ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨੁਸ ਦੇ ਪ੍ਰੈੱਸ ਸਕੱਤਰ ਸ਼ਫੀਕੁਲ ਆਲਮ ਨੇ ਵੀਰਵਾਰ ਨੂੰ ਭਾਰਤ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਘੱਟ ਗਿਣਤੀ ਮੁਸਲਿਮ ਆਬਾਦੀ ਦੀ ਪੂਰੀ ਸੁਰੱਖਿਆ ਲਈ ਸਾਰੇ ਕਦਮ ਚੁੱਕਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ,''ਅਸੀਂ ਮੁਸਲਮਾਨਾਂ 'ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹਾਂ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋਇਆ ਹੈ।'' ਵਕਫ਼ ਸੰਬੋਧਨ ਐਕਟ ਖ਼ਿਲਾਫ਼ ਮੁਸਲਿਮ ਭਾਈਚਾਰੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਸਮੇਤ ਕੁਝ ਹਿੱਸਿਆਂ 'ਚ ਪਿਛਲੇ ਕੁਝ ਦਿਨਾਂ 'ਚ ਫਿਰਕੂ ਹਿੰਸਾ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਦਿਨ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਫ਼ੌਜ ਸੰਭਾਲੇਗੀ ਬਰਫ਼ ਹਟਾਉਣ ਦਾ ਕੰਮ
NEXT STORY