ਰਾਏਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਵਿਕਾਸ 'ਚ ਛੱਤੀਸਗੜ੍ਹ ਦਾ ਵਿਸ਼ੇਸ਼ ਯੋਗਦਾਨ ਹੈ। ਵਿਕਸਿਤ ਛੱਤੀਸਗੜ੍ਹ ਨਾਲ ਹੀ ਵਿਕਸਿਤ ਭਾਰਤ ਦਾ ਸੁਫ਼ਨਾ ਪੂਰਾ ਹੋਵੇਗਾ। ਸੂਬੇ 'ਚ 34 ਹਜ਼ਾਰ 427 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਥੇ ਆਯੋਜਿਤ ਵਿਕਾਸ ਭਾਰਤ ਸੰਕਲਪ ਯਾਤਰਾ ਦੇ ਪ੍ਰੋਗਰਾਮ 'ਚ ਸ਼ਾਮਲ ਹੁੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਛੱਤੀਸਗੜ੍ਹ ਕੋਲ ਮਿਹਨਤੀ ਕਿਸਾਨ ਹਨ। ਪ੍ਰਤਿਭਾਸ਼ਾਲੀ ਨੌਜਵਾਨ ਹਨ ਅਤੇ ਕੁਦਰਤ ਦਾ ਖਜ਼ਾਨਾ ਹੈ। ਇੱਥੇ ਵਿਕਾਸ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਵਿਚ ਜਿਸ ਤਰ੍ਹਾਂ ਡਬਲ ਇੰਜਣ ਵਾਲੀ ਸਰਕਾਰ ਆਪਣੀ ਗਾਰੰਟੀ ਨੂੰ ਪੂਰਾ ਕਰ ਰਹੀ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।
ਇਹ ਵੀ ਪੜ੍ਹੋ- 1 ਜੁਲਾਈ 2024 ਤੋਂ ਲਾਗੂ ਹੋਣਗੇ ਤਿੰਨ ਨਵੇਂ ਅਪਰਾਧਿਕ ਕਾਨੂੰਨ, ਜਾਣੋ ਕੀ ਹੋਣਗੇ ਬਦਲਾਅ
ਛੱਤੀਸਗੜ੍ਹ ਦੇ ਲੱਖਾਂ ਕਿਸਾਨਾਂ ਨੂੰ ਦੋ ਸਾਲਾਂ ਦਾ ਬਕਾਇਆ ਬੋਨਸ ਦਿੱਤਾ ਜਾ ਚੁੱਕਾ ਹੈ। ਡਬਲ ਇੰਜਣ ਵਾਲੀ ਸਰਕਾਰ ਨੇ ਇਹ ਗਰੰਟੀ ਪੂਰੀ ਕਰ ਦਿੱਤੀ ਹੈ। ਗਰੀਬਾਂ ਦੇ ਘਰ ਪਹਿਲਾਂ ਨਹੀਂ ਬਣ ਰਹੇ ਸਨ। ਹੁਣ ਸਾਡੀ ਸਰਕਾਰ ਗਰੀਬਾਂ ਲਈ ਘਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਰਕਾਰ ਹਰ ਘਰ ਜਲ ਯੋਜਨਾ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਅਸੀਂ ਜੋ ਕਹਿੰਦੇ ਹਾਂ ਉਹ ਕਰ ਕੇ ਵਿਖਾਉਂਦੇ ਹਾਂ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ ਨੂੰ ਲੈ ਕੇ 'AAP'-ਕਾਂਗਰਸ ਨੇ ਖਿੱਚੀ ਤਿਆਰੀ, ਸੀਟਾਂ ਨੂੰ ਲੈ ਕੇ ਹੋਇਆ ਗਠਜੋੜ
ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਪ੍ਰਧਾਨ ਮੰਤਰੀ ਮੋਦੀ ਦੀਆਂ ਗਾਰੰਟੀਆਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। 18 ਲੱਖ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ, ਕਿਸਾਨਾਂ ਨੂੰ ਦੋ ਸਾਲਾਂ ਦਾ ਬਕਾਇਆ ਬੋਨਸ ਦੇਣ, 3100 ਰੁਪਏ ਪ੍ਰਤੀ ਕੁਇੰਟਲ ਅਤੇ 21 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨਾ ਖਰੀਦਣ, ਵਿਆਹੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਆਦਿ ਮੰਗਾਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 'ਵਿਕਸਿਤ ਭਾਰਤ' ਦੇ ਨਿਰਮਾਣ ਦੇ ਟੀਚੇ ਨੂੰ ਹਾਸਲ ਕਰਨ ਲਈ ਅਸੀਂ 'ਵਿਕਸਿਤ ਛੱਤੀਸਗੜ੍ਹ' ਦੇ ਨਿਰਮਾਣ ਦਾ ਟੀਚਾ ਖੁਦ ਮਿੱਥਿਆ ਹੈ।
ਇਹ ਵੀ ਪੜ੍ਹੋ- ਸ਼ੁਭਕਰਨ ਦੀ ਭੈਣ ਤੇ ਦਾਦੀ ਨੇ ਮਾਂ ਨੂੰ ਲੈ ਕੇ ਦੱਸੀ ਪੂਰੀ ਕਹਾਣੀ, ਕੀਤੇ ਹੈਰਾਨ ਕਰਦੇ ਖ਼ੁਲਾਸੇ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਤੋਂ ਭਿਜਵਾਈ ਗਈ ‘776ਵੇਂ ਟਰੱਕ ਦੀ ਰਾਹਤ ਸਮੱਗਰੀ’
NEXT STORY