ਪੁਣੇ, (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ. ਪੀ. ਨੱਡਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਰਤ ਪਹਿਲਗਾਮ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ‘ਮੂੰਹ-ਤੋੜ’ ਜਵਾਬ ਦੇਵੇਗਾ। ਇਸ ਹਫ਼ਤੇ ਦੇ ਸ਼ੁਰੂ ਵਿਚ ਹੋਏ ਹਮਲੇ ਵਿਚ 26 ਲੋਕ ਮਾਰੇ ਗਏ ਸਨ। ਸ਼੍ਰੀਮੰਤ ਦਗਡੂਸ਼ੇਠ ਗਣਪਤੀ ਦੀ ਪੂਜਾ ਕਰਨ ਤੋਂ ਬਾਅਦ ਇਥੇ ਪੱਤਰਕਾਰਾਂ ਨਾਲ ਗੱਲਬਾਤ ’ਚ ਨੱਡਾ ਨੇ ਕਿਹਾ ਕਿ ਪੂਰਾ ਦੇਸ਼ ਉਮੀਦ ਕਰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਹਮਲੇ ਦਾ ਸਖ਼ਤ ਜਵਾਬ ਦੇਣਗੇ।
ਕੇਂਦਰੀ ਮੰਤਰੀ ਨੇ ਕਿਹਾ ਕਿ ਮੈਂ ਇੱਥੇ ਗਣਪਤੀ ਬੱਪਾ ਦਾ ਆਸ਼ੀਰਵਾਦ ਲੈਣ ਆਇਆ ਹਾਂ। ਜਿਸ ਤਰ੍ਹਾਂ ਨਾਲ ਜੰਮੂ-ਕਸ਼ਮੀਰ ਵਿਚ ਕਾਇਰਤਾਪੂਰਨ ਹਮਲਾ ਹੋਇਆ, ਉਸ ਨਾਲ ਪੂਰਾ ਦੇਸ਼ ਗੁੱਸੇ ਵਿਚ ਹੈ।
ਉਨ੍ਹਾਂ ਕਿਹਾ ਕਿ ਉਹ ਆਸ਼ੀਰਵਾਦ ਚਾਹੁੰਦੇ ਹਨ ਕਿ ਦੇਸ਼ ਹਾਲਾਤ ਦਾ ਮਜ਼ਬੂਤੀ ਨਾਲ ਸਾਹਮਣਾ ਕਰੇ ਅਤੇ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ‘ਢੁੱਕਵਾਂ’ ਜਵਾਬ ਦੇਵੇ।
ਅਟਾਰੀ ਬਾਰਡਰ ਤੋਂ ਬਾਅਦ ਹੁਣ ਜ਼ੀਰੋ ਲਾਈਨ ਗੇਟ ਨੂੰ ਵੀ ਲੱਗਿਆ ਤਾਲਾ
NEXT STORY