ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਪੂਰੀ ਸਾਵਧਾਨੀ ਅਤੇ ਚੌਕਸੀ ਨਾਲ ਕੋਰੋਨਾ ਮਹਾਮਾਰੀ ਨਾਲ ਲੜੇਗਾ ਅਤੇ ਆਪਣੇ ਰਾਸ਼ਟਰੀ ਹਿੱਤਾਂ ਦੀ ਰਾਖੀ ਕਰੇਗਾ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਧਨ ਜਾਰੀ ਕਰਨ ਲਈ ਇਕ ਆਨਲਾਈਨ ਪ੍ਰੋਗਰਾਮ ਵਿਚ ਮੋਦੀ ਨੇ ਸਿਹਤ, ਰੱਖਿਆ ਅਤੇ ਖੇਤੀ ਸਮੇਤ ਵੱਖ-ਵੱਖ ਖੇਤਰਾਂ ਵਿਚ 2021 ’ਚ ਦੇਸ਼ ਵਲੋਂ ਹਾਸਲ ਕੀਤੀਆਂ ਗਈਆਂ ਉਪਲੱਬਧੀਆਂ ’ਤੇ ਵੀ ਚਾਨਣਾ ਪਾਇਆ।
ਪ੍ਰਧਾਨ ਮੰਤਰੀ ਨੇ ਕੋਵਿਡ-19 ਦੀਆਂ 145 ਕਰੋੜ ਤੋਂ ਵੱਧ ਖ਼ੁਰਾਕਾਂ ਉਪਲੱਬਧ ਕਰਾਉਣ ’ਚ ਭਾਰਤ ਦੀ ਉਪਲੱਬਧੀ ਦੀ ਵੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਰੋਨਾ ਵਾਇਰਸ ਨੇ ਕਈ ਚੁਣੌਤੀਆਂ ਪੇਸ਼ ਕੀਤੀਆਂ ਹਨ ਪਰ ਕੋਰੋਨਾ ਭਾਰਤ ਦੀ ਰਫ਼ਤਾਰ ਨੂੰ ਨਹੀਂ ਰੋਕ ਸਕਦਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਪੂਰੀ ਸਾਵਧਾਨੀ ਅਤੇ ਚੌਕਸੀ ਨਾਲ ਕੋਰੋਨਾ ਮਹਾਮਾਰੀ ਨਾਲ ਲੜੇਗਾ ਅਤੇ ਆਪਣੇ ਰਾਸ਼ਟਰੀ ਹਿੱਤਾਂ ਦੀ ਵੀ ਰਾਖੀ ਕਰੇਗਾ।
ਮੋਦੀ ਨੇ ਕਿਹਾ ਕਿ ਮਹਾਮਾਰੀ ਦੌਰਾਨ 80 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਮੁਫ਼ਤ ਵਿਚ ਵਾਧੂ ਖ਼ੁਰਾਕ ਪਦਾਰਥ ਪ੍ਰਦਾਨ ਕੀਤੇ ਗਏ, ਜਿਸ ’ਤੇ ਸਰਕਾਰੀ ਖ਼ਜ਼ਾਨੇ ਤੋਂ ਲੱਗਭਗ 2.6 ਲੱਖ ਕਰੋੜ ਰੁਪਏ ਖ਼ਰਚ ਕਰਨੇ ਪਏ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿਚ ਇਸ ਤਰ੍ਹਾਂ ਦੇ ਖੇਤੀ ਉਤਪਾਦਾਂ ਦੀ ਕਾਫੀ ਮੰਗ ਹੈ।
ਮਾਤਾ ਵੈਸ਼ਨੋ ਦੇਵੀ ਭੱਜ-ਦੌੜ ਘਟਨਾ: ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ
NEXT STORY