ਨੈਸ਼ਨਲ ਡੈਸਕ- ਬੀਤੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਸੀ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਇਸ ਤੋਂ ਬਾਅਦ ਟਰੰਪ ਨੇ ਇੱਕ ਵਾਰ ਫਿਰ ਆਪਣੇ ਉਸ ਦਾਅਵੇ ਨੂੰ ਦੁਹਰਾਇਆ ਹੈ।
ਉਨ੍ਹਾਂ ਕਿਹਾ ਕਿ ਭਾਰਤ ਨੇ ਮਾਸਕੋ ਤੋਂ ਤੇਲ ਖਰੀਦਣਾ "ਲਗਭਗ ਬੰਦ" ਕਰ ਦਿੱਤਾ ਹੈ। ਟਰੰਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਰਾਤ ਦੇ ਖਾਣੇ ਦੌਰਾਨ ਮੀਡੀਆ ਨੂੰ ਕਿਹਾ ਕਿ ਭਾਰਤ ਰੂਸ ਤੋਂ ਤੇਲ ਨਹੀਂ ਖਰੀਦੇਗਾ। ਉਨ੍ਹਾਂ ਨੇ ਪਹਿਲਾਂ ਹੀ ਰੂਸ ਤੋਂ ਤੇਲ ਖਰੀਦ ਘਟਾ ਦਿੱਤੀ ਹੈ ਅਤੇ ਆਉਣ ਵਾਲੇ ਕੁਝ ਸਮੇਂ 'ਚ ਇਸ ਨੂੰ ਲਗਭਗ ਬੰਦ ਕਰ ਦਿੱਤਾ ਜਾਵੇਗਾ। ਟਰੰਪ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ, "ਉਹ ਪਿੱਛੇ ਹਟ ਰਹੇ ਹਨ। ਉਨ੍ਹਾਂ ਨੇ ਲਗਭਗ 38 ਫ਼ੀਸਦੀ ਤੇਲ ਖਰੀਦਿਆ ਹੈ ਅਤੇ ਹੁਣ ਉਹ ਅਜਿਹਾ ਨਹੀਂ ਕਰਨਗੇ।"
ਇਹ ਵੀ ਪੜ੍ਹੋ- ਪਹਿਲਾਂ ਕੀਤਾ ਤਖ਼ਤਾਪਲਟ, ਹੁਣ ਮੁੜ ਸੜਕਾਂ 'ਤੇ ਉਤਰ ਆਏ ਲੋਕ, ਪੁਲਸ ਨਾਲ ਹੋਈਆਂ ਝੜਪਾਂ
ਇਸ ਦੇ ਜਵਾਬ 'ਚ ਭਾਰਤ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਹ "ਬਾਜ਼ਾਰ ਦੀਆਂ ਸਥਿਤੀਆਂ ਦੇ ਅਨੁਕੂਲ ਆਪਣੇ ਊਰਜਾ ਸਰੋਤਾਂ ਨੂੰ ਵਿਸ਼ਾਲ ਅਤੇ ਵਿਭਿੰਨ ਬਣਾ ਰਿਹਾ ਹੈ।" ਵੀਰਵਾਰ ਨੂੰ ਭਾਰਤ ਦੇ ਬਿਆਨ ਤੋਂ ਕੁਝ ਘੰਟੇ ਪਹਿਲਾਂ, ਟਰੰਪ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਭਾਰਤ ਰੂਸੀ ਕੱਚਾ ਤੇਲ ਖਰੀਦਣਾ ਬੰਦ ਕਰ ਦੇਵੇਗਾ। ਅਮਰੀਕਾ ਦਾ ਕਹਿਣਾ ਹੈ ਕਿ ਭਾਰਤ ਰੂਸ ਤੋਂ ਕੱਚਾ ਤੇਲ ਖਰੀਦ ਕੇ ਪੁਤਿਨ ਦੇ ਯੁੱਧ ਨੂੰ ਫੰਡ ਦੇ ਰਿਹਾ ਹੈ।
ਨਵੀਂ ਦਿੱਲੀ ਅਤੇ ਅਮਰੀਕਾ ਵਿਚਕਾਰ ਸਬੰਧ ਉਦੋਂ ਤੋਂ ਤਣਾਅਪੂਰਨ ਹਨ ਜਦੋਂ ਅਮਰੀਕਾ ਨੇ ਭਾਰਤੀ ਸਾਮਾਨਾਂ 'ਤੇ ਟੈਰਿਫ ਦੁੱਗਣਾ ਕਰਕੇ 50 ਫ਼ੀਸਦੀ ਕਰ ਦਿੱਤਾ ਹੈ। ਇਸ 50 ਫ਼ੀਸਦੀ ਵਿੱਚੋਂ, 25 ਫ਼ੀਸਦੀ ਰੂਸ ਤੋਂ ਕੱਚਾ ਤੇਲ ਖਰੀਦਣ ਲਈ ਲਗਾਇਆ ਗਿਆ ਸੀ ਤੇ ਭਾਰਤ ਨੇ ਅਮਰੀਕੀ ਕਾਰਵਾਈ ਨੂੰ "ਅਣਉਚਿਤ ਅਤੇ ਗੈਰ-ਵਾਜਬ" ਦੱਸਿਆ ਸੀ।
ਮਹਾਰਾਸ਼ਟਰ ਨਗਰ ਨਿਗਮ ਚੋਣਾਂ ਤੋਂ ਪਹਿਲਾਂ 'ਡੁਪਲੀਕੇਟ' ਵੋਟਰਾਂ ਦੇ ਨਾਵਾਂ ਦੀ ਹੋਵੇਗੀ ਨਿਸ਼ਾਨਦੇਹੀ
NEXT STORY