ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਮੀਂਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਉਤਰਾਖੰਡ ਲਈ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਘੋਸ਼ਣਾ ਕੀਤੀ। ਖੱਟਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਰਾਜ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਪੂਰਾ ਹਰਿਆਣਾ ਉਤਰਾਖੰਡ ਦੀ ਜਨਤਾ ਦੇ ਨਾਲ ਖੜਾ ਹੈ। ਹਰਿਆਣਾ ਸਰਕਾਰ ਨੂੰ ਆਰਥਿਕ ਸਹਾਇਤਾ ਦੇ ਇਲਾਵਾ ਤੰਬੂ, ਰਾਸ਼ਨ ਕਿੱਟ, ਕੱਪੜੇ ਅਤੇ ਦਵਾਈ ਸਹਿਤ ਰਾਹਤ ਸਮੱਗਰੀ ਵੀ ਭੇਜੀ ਜਾਵੇਗੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵੀ ਆਪਣੇ ਹਮਰੁਤਬਾ ਪੁਸ਼ਕਰ ਸਿੰਘ ਧਾਮੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ - ਦਿਵਾਲੀ ਤੋਂ ਪਹਿਲਾਂ ਅਹਿਮਦਾਬਾਦ 'ਚ ਅੱਤਵਾਦੀ ਹਮਲੇ ਦਾ ਅਲਰਟ
ਠਾਕੁਰ ਨੇ ਮ੍ਰਿਤਕਾਂ ਦੇ ਪਰਿਵਾਰ ਦੇ ਮੈਬਰਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਪ੍ਰਦਾਨ ਕਰਨ ਦੀ ਅਰਦਾਸ ਕੀਤੀ। ਇਸ ਦੌਰਾਨ ਰਾਜਸਥਾਨ ਸਰਕਾਰ ਨੇ ਇੱਕ ਕੰਟਰੋਲ ਰੂਮ ਸ਼ੁਰੂ ਕੀਤਾ ਹੈ, ਜਿੱਥੇ ਭਾਰੀ ਮੀਂਹ ਕਾਰਨ ਉਤਰਾਖੰਡ ਵਿੱਚ ਵੱਖ-ਵੱਖ ਸਥਾਨਾਂ 'ਤੇ ਫਸੇ ਸੂਬੇ ਦੇ ਲੋਕਾਂ ਦੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇੱਕ ਇਸ਼ਤਿਹਾਰ ਦੇ ਅਨੁਸਾਰ, ਜੈਪੁਰ ਦੇ ਸਕੱਤਰੇਤ ਵਿੱਚ ਆਫਤ ਪ੍ਰਬੰਧਨ ਵਿਭਾਗ ਦਾ ਕੰਟਰੋਲ ਰੂਮ 24 ਘੰਟੇ ਕੰਮ ਕਰਦਾ ਰਹਿੰਦਾ ਹੈ ਅਤੇ ਉਤਰਾਖੰਡ ਵਿੱਚ ਫਸੇ ਰਾਜਸਥਾਨ ਦੇ ਕਿਸੇ ਵੀ ਵਿਅਕਤੀ ਬਾਰੇ ਕੰਟਰੋਲ ਰੂਮ ਫੋਨ ਨੰਬਰ (0141) 2227296, 2385776, 2385777 'ਤੇ ਸੂਚਨਾ ਦਿੱਤੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸਿੰਘੂ ਬਾਰਡਰ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਾਰਵਾਈ ਜਾਵੇ : ਕਿਸਾਨ ਜਥੇਬੰਦੀਆਂ
NEXT STORY