ਨਵੀਂ ਦਿੱਲੀ (ਭਾਸ਼ਾ)- ਕੁਵੈਤ ਦੇ ਅਧਿਕਾਰੀਆਂ ਨੇ ਮੰਗਾਫ ਇਲਾਕੇ ਵਿਚ ਇਕ ਇਮਾਰਤ ਵਿਚ ਲੱਗੀ ਭਿਆਨਕ ਅੱਗ ਵਿਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਤੋਂ ਡੀ.ਐੱਨ.ਏ. ਨਮੂਨੇ ਲੈ ਲਏ ਹਨ। ਹਾਦਸੇ ਦੀ ਜਾਂਚ ਚੱਲ ਰਹੀ ਹੈ ਅਤੇ ਹਾਦਸੇ ਵਿਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਸੈਨਾ ਦੇ ਇਕ ਜਹਾਜ਼ ਨੂੰ ਤਿਆਰ ਰੱਖਿਆ ਗਿਆ ਹੈ।
ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੀਰਵਾਰ ਕੁਵੈਤ ਪਹੁੰਚ ਗਏ ਹਨ, ਤਾਂ ਜੋ ਭਿਆਨਕ ਅੱਗ ਵਿਚ ਜ਼ਖਮੀ ਹੋਏ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਕੰਮ ਦੀ ਨਿਗਰਾਨੀ ਕੀਤੀ ਜਾ ਸਕੇ ਅਤੇ ਘਟਨਾ ਵਿਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ ਨੂੰ ਜਲਦੀ ਭਾਰਤ ਭੇਜਿਆ ਜਾ ਸਕੇ।
ਇਹ ਵੀ ਪੜ੍ਹੋ- ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦਾ ਤੋਹਫ਼ਾ, ਮਿਲੇਗੀ ਪ੍ਰੋਤਸਾਹਨ ਰਾਸ਼ੀ
ਇਸ ਘਟਨਾ ’ਚ ਘੱਟੋ-ਘੱਟ 49 ਵਿਦੇਸ਼ੀ ਕਾਮਿਆਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਦੇ ਜ਼ਿਆਦਾਤਰ ਮ੍ਰਿਤਕ ਕੇਰਲ ਦੇ ਸਨ, ਜਿਸ ਨਾਲ ਮਰਨ ਵਾਲੇ ਭਾਰਤੀਆਂ ਦੀ ਗਿਣਤੀ 41 ਹੋ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਬਰਦਸਤੀ ਘਰ 'ਚ ਵੜ ਔਰਤ ਨਾਲ ਗੈਂਗਰੇਪ, 6 ਗ੍ਰਿਫ਼ਤਾਰ
NEXT STORY