ਨਵੀਂ ਦਿੱਲੀ (ਭਾਸ਼ਾ): "ਆਪ੍ਰੇਸ਼ਨ ਸਿੰਦੂਰ" ਦੇ ਤਹਿਤ, ਭਾਰਤੀ ਹਵਾਈ ਫ਼ੌਜ ਨੇ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੋਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਵਰਗੇ ਪਾਬੰਦੀਸ਼ੁਦਾ ਅੱਤਵਾਦੀ ਸਮੂਹਾਂ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ, ਜਿਸ ਵਿਚ 9 ਅੱਤਵਾਦੀ ਟਿਕਾਣੇ ਸ਼ਾਮਲ ਸਨ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤੀ ਹਵਾਈ ਫ਼ੌਜ ਦੁਆਰਾ ਮਿੱਥੀ ਹੋਈ ਕਾਰਵਾਈ ਵਿਚ ਨਿਸ਼ਾਨਾ ਬਣਾਏ ਗਏ ਸਥਾਨਾਂ ਵਿਚ ਬਹਾਵਲਪੁਰ ਵਿਚ ਮਰਕਜ਼ ਸੁਭਾਨ ਅੱਲ੍ਹਾ, ਤੇਹਰਾ ਕਲਾਂ ਵਿਚ ਸਰਜਲ, ਕੋਟਲੀ ਵਿਚ ਮਰਕਜ਼ ਅੱਬਾਸ ਅਤੇ ਮੁਜ਼ੱਫਰਾਬਾਦ ਵਿਚ ਸਯਦਨਾ ਬਿਲਾਲ ਕੈਂਪ ਸ਼ਾਮਲ ਹਨ। ਇਹ ਸਾਰੇ ਟਿਕਾਣੇ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਹਨ। ਇਸ ਆਪਰੇਸ਼ਨ ਵਿਚ ਲਸ਼ਕਰ-ਏ-ਤੋਇਬਾ ਦੇ ਜਿਨ੍ਹਾਂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਵਿਚ ਮੁਰੀਦਕੇ ਵਿਚ ਮਰਕਜ਼ ਤਾਇਬਾ, ਬਰਨਾਲਾ ਵਿਚ ਮਰਕਜ਼ ਅਹਲੇ-ਹਦੀਸ ਅਤੇ ਮੁਜ਼ੱਫਰਾਬਾਦ ਵਿਚ ਸ਼ਵਈ ਨਾਲਾ ਕੈਂਪ ਸ਼ਾਮਲ ਹਨ। ਕੋਟਲੀ ਵਿਚ ਮੱਕਾ ਰਾਹੀਲ ਸ਼ਾਹਿਦ ਅਤੇ ਸਿਆਲਕੋਟ ਵਿਚ ਮਹਿਮੂਨਾ ਜ਼ੋਇਆ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਟਿਕਾਣਿਆਂ ਵਿਚ ਹਿਜ਼ਬੁਲ ਮੁਜਾਹਿਦੀਨ ਦੇ ਕੈਂਪ ਅਤੇ ਸਿਖਲਾਈ ਕੇਂਦਰ ਸਥਿਤ ਹਨ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ਨੇ ਭਾਰਤੀ ਨਾਗਰਿਕਾਂ ਨੂੰ ਬਣਾਇਆ ਨਿਸ਼ਾਨਾ! 3 ਦੀ ਮੌਤ, ਕਈ ਹੋਰ ਜ਼ਖ਼ਮੀ; ਸਕੂਲਾਂ 'ਚ ਛੁੱਟੀ ਦਾ ਐਲਾਨ
Summary on the list of 9 targets taken by the Indian Armed Forces under #OperationSindoor in Pakistan, PoK
1. Markaz Subhan Allah Bahawalpur
2. Markaz Taiba, Muridke
3. Sarjal / Tehra Kalan
4. Mehmoona Joya Facility, Sialkot,
5. Markaz Ahle Hadith Barnala, Bhimber,
6. Markaz… pic.twitter.com/vycQ7LGwt5
— ANI (@ANI) May 7, 2025
ਭਾਰਤ ਵੱਲੋਂ ਚੁਣੇ ਗਏ 9 ਟਿਕਾਣਿਆਂ ਵਿਚੋਂ ਚਾਰ ਪਾਕਿਸਤਾਨ ਵਿਚ ਹਨ ਅਤੇ ਬਾਕੀ ਪੰਜ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਹਨ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਅਤੇ ਦੇਸ਼ ਦੀ ਖੁਫੀਆ ਏਜੰਸੀ ਆਈ.ਐੱਸ.ਆਈ., ਆਪਣੇ "ਸਪੈਸ਼ਲ ਸਰਵਿਸਿਜ਼ ਗਰੁੱਪ (ਐੱਸ.ਐੱਸ.ਜੀ.)" ਰਾਹੀਂ, ਇਨ੍ਹਾਂ ਕੈਂਪਾਂ ਦੀ ਵਰਤੋਂ ਅੱਤਵਾਦੀਆਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਲੌਜਿਸਟਿਕਸ (ਆਵਾਜਾਈ ਅਤੇ ਸਪਲਾਈ ਦੇ ਕੰਮ) ਲਈ ਕਰ ਰਹੇ ਸਨ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਦੁਆਰਾ 26 ਲੋਕਾਂ ਦੇ ਕਤਲੇਆਮ ਤੋਂ ਦੋ ਹਫ਼ਤੇ ਬਾਅਦ "ਆਪ੍ਰੇਸ਼ਨ ਸਿੰਦੂਰ" ਦੇ ਤਹਿਤ ਭਾਰਤੀ ਹਵਾਈ ਫੌਜ ਦੀ ਕਾਰਵਾਈ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਰੱਖਿਆ ਮੰਤਰਾਲੇ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਸਵੇਰੇ 1.44 ਵਜੇ ਇਕ ਬਿਆਨ ਵਿਚ ਕਿਹਾ, "ਭਾਰਤੀ ਹਥਿਆਰਬੰਦ ਬਲਾਂ ਨੇ ਕੁਝ ਸਮਾਂ ਪਹਿਲਾਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿਚ ਉਨ੍ਹਾਂ ਥਾਵਾਂ 'ਤੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਇਕ ਆਪ੍ਰੇਸ਼ਨ ਸ਼ੁਰੂ ਕੀਤਾ ਸੀ ਜਿੱਥੇ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਗਈ ਸੀ ਅਤੇ ਜਿੱਥੋਂ ਇਨ੍ਹਾਂ ਹਮਲਿਆਂ ਲਈ ਨਿਰਦੇਸ਼ ਦਿੱਤੇ ਗਏ ਸਨ।" ਬਿਆਨ ਵਿਚ ਕਿਹਾ ਗਿਆ ਹੈ ਕਿ ਭਾਰਤੀ ਹਥਿਆਰਬੰਦ ਬਲਾਂ ਦੀ ਇਹ ਕਾਰਵਾਈ ਗਿਣੀ-ਮਿਥੀ ਸੀ ਅਤੇ ਇਸ ਵਿਚ ਕਿਸੇ ਵੀ ਪਾਕਿਸਤਾਨੀ ਫ਼ੌਜੀ ਸੰਸਥਾ ਜਾਂ ਆਮ ਨਾਗਰਿਕਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪ੍ਰੇਸ਼ਨ ਸਿੰਦੂਰ : ਰਾਜਨਾਥ ਸਿੰਘ ਨੇ ਫੌਜ, ਹਵਾਈ ਸੈਨਾ ਅਤੇ ਜਲ ਸੈਨਾ ਦੇ ਮੁਖੀਆਂ ਨਾਲ ਕੀਤੀ ਗੱਲਬਾਤ
NEXT STORY