ਵਾਸ਼ਿੰਗਟਨ, (ਭਾਸ਼ਾ)- ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਿਨੈ ਮੋਹਨ ਕਵਾਤਰਾ ਨੇ ਅਮਰੀਕੀ ਸੰਸਦ ਮੈਂਬਰ ਪੀਟ ਸੇਸ਼ਨਜ਼ ਨਾਲ ਆਪਸੀ ਰਾਸ਼ਟਰੀ ਹਿੱਤਾਂ ਦੇ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਮਜ਼ਬੂਤ ਸਾਂਝੇਦਾਰੀ ਲਈ ਉਨ੍ਹਾਂ ਦੇ ਸਮਰਥਨ ਦੀ ਸ਼ਲਾਘਾ ਕੀਤੀ।
ਕਵਾਤਰਾ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਲਿਖਿਆ, ‘ਅਮਰੀਕਾ ਦੀ ਪ੍ਰਤੀਨਿਧੀ ਸਭਾ ਦੀ ਨਿਗਰਾਨ ਕਮੇਟੀ (ਹਾਊਸ ਓਵਰਸਾਈਟ ਕਮੇਟੀ) ਦੀ ਸਰਕਾਰੀ ਸੰਚਾਲਨ ਉਪ-ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਪੀਟ ਸੇਸ਼ਨਜ਼ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਅੱਜ ਚੰਗੀ ਗੱਲਬਾਤ ਹੋਈ। ਭਾਰਤ ਅਤੇ ਅਮਰੀਕਾ ਵਿਚਾਲੇ ਸਾਂਝੇਦਾਰੀ ਨੂੰ ਮਜ਼ਬੂਤ ਬਣਾਉਣ ਲਈ ਉਨ੍ਹਾਂ ਦੇ ਅਟੁੱਟ ਸਮਰਥਨ ਦੀ ਮੈਂ ਸ਼ਲਾਘਾ ਕਰਦਾ ਹਾਂ।’ ਸੇਸ਼ਨਜ਼ ਪ੍ਰਤੀਨਿਧੀ ਸਭਾ ਦੀ ਵਿੱਤੀ ਸੇਵਾ ਕਮੇਟੀ ਦੇ ਵੀ ਸੀਨੀਅਰ ਮੈਂਬਰ ਹਨ।
RP ਸਿੰਘ ਨੇ ਕਣਕ ਖਰੀਦ ਨਿਯਮਾਂ 'ਚ ਢਿੱਲ ਲਈ PM ਮੋਦੀ ਦਾ ਕੀਤਾ ਧੰਨਵਾਦ
NEXT STORY