ਵਾਸ਼ਿੰਗਟਨ (ਏਜੰਸੀ)- ਦਿਵਿਆਂਗ ਵਿਅਕਤੀਆਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੰਮ ਕਰ ਰਹੀ ਇੱਕ ਭਾਰਤੀ-ਅਮਰੀਕੀ ਗੈਰ-ਲਾਭਕਾਰੀ ਸੰਸਥਾ ਨੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਸੰਸਥਾ ਦੇ ਕੰਮਾਂ ਦਾ ਜ਼ਿਕਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। 24 ਅਪ੍ਰੈਲ ਨੂੰ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ 'ਵੋਇਸ ਆਫ਼ ਐਸਏਪੀ' ਦੀਆਂ ਤਕਨਾਲੋਜੀ ਦੀਆਂ ਕਾਢਾਂ ਅਤੇ ਦਿਵਿਆਂਗ ਲੋਕਾਂ 'ਤੇ ਇਸ ਦੇ ਪ੍ਰਭਾਵ ਦਾ ਜ਼ਿਕਰ ਕੀਤਾ ਸੀ।
ਇਹ ਵੀ ਪੜ੍ਹੋ: ਇਸਲਾਮਾਬਾਦ ਦੀਆਂ ਸੜਕਾਂ ਤੋਂ ਅਮਰੀਕਾ ਨੂੰ ਸੁਨੇਹਾ ਦੇਵਾਂਗੇ ਕਿ ਅਸੀਂ ਆਜ਼ਾਦ ਦੇਸ਼ ਹਾਂ: ਇਮਰਾਨ ਖਾਨ
VOSAP ਦੇ ਪ੍ਰਣਵ ਦੇਸਾਈ ਨੇ ਇੱਕ ਬਿਆਨ ਵਿੱਚ ਕਿਹਾ, "VOSAP ਸਨਮਾਨਿਤ ਮਹਿਸੂਸ ਕਰ ਰਿਹਾ ਹੈ, ਉਸ ਨੂੰ ਹੋਰ ਜ਼ਿੰਮੇਵਾਰੀ ਮਹਿਸੂਸ ਹੋ ਰਹੀ ਹੈ ਅਤੇ ਉਹ ਪ੍ਰਸ਼ੰਸਾ ਲਈ ਧੰਨਵਾਦ ਵੀ ਪ੍ਰਗਟ ਕਰਦਾ ਹੈ।" ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪ੍ਰੋਗਰਾਮ ਵਿੱਚ ਸੰਸਥਾ ਦੇ ਕੰਮਾਂ ਦੀ ਪ੍ਰਸ਼ੰਸਾ ਕੀਤੀ ਸੀ ਅਤੇ ਦੱਸਿਆ ਸੀ ਕਿ ਕਿਵੇਂ ਇਹ ਸਹਾਇਕ ਤਕਨਾਲੋਜੀ ਦੇ ਖੇਤਰ ਵਿੱਚ ਨਵੇਂ ਮੌਕਿਆਂ ਨੂੰ ਉਤਸ਼ਾਹਿਤ ਦੇ ਰਹੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਸੰਸਥਾ ਦੀ 3D VOSAV ਆਰਟ ਗੈਲਰੀ ਦਾ ਵੀ ਜ਼ਿਕਰ ਕੀਤਾ, ਜੋ ਕਿ ਦਿਵਿਆਂਗ ਦੇ ਵਿਸ਼ੇ 'ਤੇ ਕੇਂਦਰਿਤ ਦੁਨੀਆ ਦੀ ਪਹਿਲੀ ਵਰਚੁਅਲ ਆਰਟ ਗੈਲਰੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸਿੰਗਾਪੁਰ 'ਚ ਭਾਰਤੀ ਮੂਲ ਦੇ ਨੌਜਵਾਨ ਨੂੰ ਦਿੱਤੀ ਗਈ ਫਾਂਸੀ
ਸੰਸਥਾ ਨੇ ਮੀਡੀਆ 'ਚ ਜਾਰੀ ਬਿਆਨ 'ਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਵਾਰ ਆਪਣੇ ਸੰਬੋਧਨ 'ਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸ ਤਰ੍ਹਾਂ ਤਕਨੀਕ ਰਾਹੀਂ ਦਿਵਿਆਂਗ ਵਿਅਕਤੀਆਂ ਦੀਆਂ ਅਸਧਾਰਨ ਯੋਗਤਾਵਾਂ ਅਤੇ ਹੁਨਰ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਦੇਸ਼ ਅਤੇ ਪੂਰੀ ਦੁਨੀਆ ਨੂੰ ਇਸ ਦਾ ਲਾਭ ਮਿਲ ਸਕੇ। ਬਿਆਨ ਦੇ ਅਨੁਸਾਰ, "VOSAP ਨੀਤੀ ਆਯੋਗ ਵਿੱਚ ਨੀਤੀ ਨਿਰਮਾਤਾਵਾਂ, ਸੰਯੁਕਤ ਰਾਸ਼ਟਰ ਅਤੇ ਨਵੀਨਤਾਕਾਰਾਂ ਨਾਲ ਟੈਕਨਾਲੋਜੀ ਦੀ ਵਰਤੋਂ ਨੂੰ ਵਧਾਉਣ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ, ਉਹਨਾਂ ਨੂੰ ਕਿਫਾਇਤੀ ਬਣਾਉਣ ਰਿਹਾ ਹੈ ਅਤੇ ਭਾਰਤ ਨੂੰ ਨਿਰਯਾਤ ਦੇ ਖੇਤਰ ਵਿਚ ਉਭਰਦੇ ਹੋਏ ਦੇਸ਼ ਦੇ ਤੌਰ 'ਤੇ ਲਿਆਉਣ ਲਈ ਕੰਮ ਕਰ ਰਿਹਾ ਹੈ...।"
ਇਹ ਵੀ ਪੜ੍ਹੋ: ਇਜ਼ਰਾਈਲ ਦੇ PM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੱਤਰ ਨਾਲ ਭੇਜਿਆ ਗਿਆ ਕਾਰਤੂਸ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਦੇਸ਼ 'ਚ 188 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, 3 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ
NEXT STORY