ਨਾਹਨ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੀ ਚੂੜਧਾਰ ਘਾਟੀ 'ਚ ਫਸੀਆਂ ਭਾਰਤੀ ਮੂਲ ਦੀਆਂ 2 ਅਮਰੀਕੀ ਮਹਿਲਾ ਸੈਲਾਨੀਆਂ ਨੂੰ ਸ਼ਨੀਵਾਰ ਸਵੇਰੇ ਫ਼ੌਜ ਦੇ ਹੈਲੀਕਾਪਟਰ ਦੀ ਮਦਦ ਨਾਲ ਬਚਾ ਲਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਿਰਮੌਰ ਦੇ ਡਿਪਟੀ ਕਮਿਸ਼ਨਰ ਸੁਮਿਤ ਖਿਮਟਾ ਨੇ ਦੱਸਿਆ ਕਿ 2 ਅਮਰੀਕੀ ਨਾਗਰਿਕਾਂ- ਰਿਚਾ ਅਭੈ ਸੋਨਾਵਣੇ ਅਤੇ ਸੋਨੀਆ ਰਤਨ ਨੂੰ ਫ਼ੌਜ ਦੇ 2 ਹੈਲੀਕਾਪਟਰ ਦੀ ਮਦਦ ਨਾਲ ਨੋਹਰਾਧਾਰ-ਚੂੜਧਾਰ ਟਰੇਕ ਮਾਰਗ 'ਤੇ ਤੀਸਰੀ ਖੇਤਰ ਤੋਂ ਬਚਾਇਆ ਗਿਆ। ਉਨ੍ਹਾਂ ਦੱਸਿਆ ਕਿ ਦੋਹਾਂ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਖਿਮਟਾ ਨੇ ਕਿਹਾ ਕਿ ਸ਼ੁੱਕਰਵਾਰ ਦੇਰ ਸ਼ਾਮ ਨੋਹਰਾਧਾਰ ਪਿੰਡ ਵਾਸੀ ਜੋਗਿੰਦਰ ਸਿੰਘ ਨੇ ਫੋਨ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ 2 ਮਹਿਲਾ ਸੈਲਾਨੀਆਂ ਦੇ ਫਸ ਜਾਣ ਬਾਰੇ ਸੂਚਿਤ ਕੀਤਾ।
ਉਨ੍ਹਾਂ ਦੱਸਿਆ ਕਿ ਸੋਨੀਆ ਰਤਨ ਨੂੰ ਕੁਝ ਸਿਹਤ ਸੰਬੰਧੀ ਸਮੱਸਿਆ ਬਾਰੇ ਵੀ ਜਾਣਕਾਰੀ ਮਿਲੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਸ, ਸਿਹਤ ਅਤੇ ਮਾਲੀਆ ਵਿਭਾਗ ਦੇ ਅਧਿਕਾਰੀਆਂ ਦੀ ਇਕ ਟੀਮ ਹਾਦਸੇ ਵਾਲੀ ਜਗ੍ਹਾ ਭੇਜੀ ਗਈ। ਟੀਮ ਨੇ ਸੈਲਾਨੀਆਂ ਨੂੰ ਤੁਰੰਤ ਮੈਡੀਕਲ ਮਦਦ ਪ੍ਰਦਾਨ ਕੀਤੀ ਅਤੇ ਬਾਅਦ 'ਚ ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐੱਨ.ਡੀ.ਆਰ.ਐੱਫ.) ਅਤੇ ਰਾਜ ਆਫ਼ਤ ਰਿਸਪਾਂਸ ਫ਼ੋਰਸ (ਐੱਸ.ਡੀ. ਆਰ.ਐੱਫ.) ਦੀ ਟੀਮ ਵੀ ਮੌਕੇ 'ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਘਟਨਾ ਬਾਰੇ ਗ੍ਰਹਿ ਮੰਤਰਾਲਾ ਅਤੇ ਵਿਦੇਸ਼ ਮੰਤਰਾਲਾ ਨੂੰ ਸੂਚਿਤ ਕੀਤੇ ਜਾਣ ਤੋਂ ਬਾਅਦ ਫ਼ੌਜ ਦੇ 2 ਹੈਲੀਕਾਪਟਰ ਮੰਗੇ ਗਏ। ਖਿਮਟਾ ਨੇ ਕਿਹਾ ਕਿ ਸ਼ਨੀਵਾਰ ਸਵੇਰੇ ਕਰੀਬ 6.30 ਵਜੇ ਫ਼ੌਜ ਦੇ 2 ਹੈਲੀਕਾਪਟਰ ਇਲਾਕੇ 'ਚ ਉਤਰੇ ਅਤੇ ਫਸੇ ਹੋਏ ਸੈਲਾਨੀਆਂ ਨੂੰ ਐੱਨ.ਡੀ.ਆਰ.ਐੱਫ. ਅਤੇ ਐੱਸ.ਡੀ.ਆਰ.ਐੱਫ. ਜਵਾਨਾਂ ਦੀ ਮਦਦ ਨਾਲ ਬਚਾਇਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਸੀ ਘਾਟ 'ਤੇ ਪੂਜਾ ਤੇ ਫਿਰ ਭੈਰਵ ਮੰਦਰ 'ਚ ਦਰਸ਼ਨ, 14 ਮਈ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ PM ਮੋਦੀ
NEXT STORY