ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਲੈਕਟ੍ਰਾਨਿਕਸ ਅਤੇ ਮੈਕੇਨਿਕਲ ਇੰਜੀਨੀਅਰ ਡਾਇਰੈਕਟੋਰੇਟ (DGEME) ਨੇ ਫ਼ੌਜ 'ਚ ਗਰੁੱਪ ਸੀ ਦੇ 600 ਤੋਂ ਵਧੇਰੇ ਅਹੁਦਿਆਂ 'ਤੇ ਭਰਤੀ ਕੱਢੀ ਹੈ।
ਅਹੁਦਿਆਂ ਦਾ ਵੇਰਵਾ
ਭਾਰਤੀ ਫ਼ੌਜ ਨੇ ਫਾਇਰਮੈਨ, ਇਲੈਕਟ੍ਰੀਸ਼ੀਅਨ, ਕੁੱਕ, ਵੈਲਡਰ, ਫਿਟਰ ਸਣੇ ਵੱਖ-ਵੱਖ ਅਹੁਦਿਆਂ 'ਤੇ ਭਰਤੀ ਕੱਢੀ ਹੈ। ਕੁੱਲ 625 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 17 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਅਹੁਦੇ ਅਨੁਸਾਰ 12ਵੀਂ ਪਾਸ, IIT ਡਿਗਰੀ, ਸੰਬੰਧਤ ਖੇਤਰ 'ਚ ਹਥਿਆਰਬੰਦ ਫ਼ੋਰਸਾਂ ਦਾ ਅਨੁਭਵ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 18 ਤੋਂ 30 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
Year Ender 2024: ਸਾਲ ਦੀਆਂ ਉਹ ਸਭ ਤੋਂ ਵੱਡੀਆਂ ਘਟਨਾਵਾਂ, ਜਿਨ੍ਹਾਂ ਨੇ ਪੂਰਾ ਦੇਸ਼ ਹੀ ਹਿਲਾ ਛੱਡਿਆ
NEXT STORY