ਨਵੀਂ ਦਿੱਲੀ- ਭਾਰਤੀ ਫੌਜ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (DGMO) ਨਾਲ ਅੱਜ ਯਾਨੀ ਐਤਵਾਰ ਨੂੰ ਕੋਈ ਗੱਲਬਾਤ ਤੈਅ ਨਹੀਂ ਹੈ। ਮਤਲਬ ਇਹ ਸਮਝੌਤਾ ਉਦੋਂ ਤੱਕ ਲਾਗੂ ਰਹੇਗਾ, ਜਦੋਂ ਤੱਕ ਦੋਵਾਂ ਦੇਸ਼ਾਂ 'ਚ ਕੋਈ ਨਵੀਂ ਗੱਲ ਨਹੀਂ ਹੁੰਦੀ। ਫੌਜ ਨੇ ਐਤਵਾਰ ਸਵੇਰੇ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਕਾਰਵਾਈ ਰੋਕਣ ਦਾ ਸਮਝੌਤਾ ਅੱਜ ਖ਼ਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸਵਾਲ ਚੁੱਕੇ ਜਾ ਰਹੇ ਹਨ ਕਿ ਕੀ ਅੱਜ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ ਵਿਚਕਾਰ ਕੋਈ ਗੱਲਬਾਤ ਤੈਅ ਹੈ।
ਇਹ ਵੀ ਪੜ੍ਹੋ : ਪੰਜਾਬ 'ਚ MA ਦੇ ਵਿਦਿਆਰਥੀ ਦੇ ਪਾਕਿ ਏਜੰਟ ਨਾਲ ਕੁਨੈਕਸ਼ਨ ! ਜਾਂਚ 'ਚ ਸਾਹਮਣੇ ਆਏ ਹੈਰਾਨ ਕਰਨ ਵਾਲੇ ਖੁਲਾਸੇ
ਫੌਜ ਨੇ ਕਿਹਾ ਹੈ ਕਿ 12 ਮਈ ਨੂੰ ਦੋਵਾਂ ਦੇਸ਼ਾਂ ਦੇ ਮਿਲਟਰੀ ਆਪ੍ਰੇਸ਼ਨਾਂ ਦੇ ਡਾਇਰੈਕਟਰ ਜਨਰਲਾਂ ਵਿਚਕਾਰ ਹੋਈ ਗੱਲਬਾਤ 'ਚ ਲਏ ਗਏ ਫੈਸਲੇ ਅਨੁਸਾਰ, ਫੌਜੀ ਕਾਰਵਾਈ ਨੂੰ ਮੁਲਤਵੀ ਕਰਨ ਲਈ ਬਣੀ ਸਹਿਮਤੀ ਦੇ ਖ਼ਤਮ ਹੋਣ ਦੀ ਕੋਈ ਤਾਰੀਖ਼ ਨਹੀਂ ਹੈ। ਫੌਜ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਮਿਲਟਰੀ ਆਪ੍ਰੇਸ਼ਨਾਂ ਦੇ ਡਾਇਰੈਕਟਰ ਜਨਰਲਾਂ ਵਿਚਕਾਰ ਅੱਜ ਗੱਲਬਾਤ ਤੈਅ ਨਹੀਂ ਹੈ। ਦੱਸਣਯੋਗ ਹੈ ਕਿ 12 ਮਈ ਨੂੰ ਦੋਵਾਂ ਦੇਸ਼ਾਂ ਦੇ ਫੌਜੀ ਅਧਿਕਾਰੀਆਂ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਪਾਕਿਸਤਾਨ ਨੇ ਕਿਹਾ ਸੀ ਕਿ ਅਗਲੇ ਐਤਵਾਰ ਯਾਨੀ 18 ਮਈ ਤੱਕ ਫੌਜੀ ਕਾਰਵਾਈ ਰੋਕਣ ਲਈ ਸਮਝੌਤਾ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਮੀਡੀਆ ਰਿਪੋਰਟਾਂ 'ਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿੰਧੂ ਜਲ ਸੰਧੀ ਮੁਅੱਤਲ ਕਰਨ ਮਗਰੋਂ ਪਾਕਿਸਤਾਨ ਨੂੰ ਇਕ ਹੋਰ ਕਰਾਰਾ ਝਟਕਾ ਦੇਣ ਦੀ ਤਿਆਰੀ 'ਚ ਭਾਰਤ
NEXT STORY