ਨੈਸ਼ਨਲ ਡੈਸਕ- ਭਾਰਤੀ ਫ਼ੌਜ ਨੇ ਇਕ ਵਾਰ ਮੁੜ ਆਪਣੀ ਬਹਾਦਰੀ ਅਤੇ ਸਟੀਕ ਰਣਨੀਤੀ ਦੀ ਮਿਸਾਲ ਕਾਇਮ ਕੀਤੀ ਹੈ। 'ਆਪਰੇਸ਼ਨ ਸਿੰਦੂਰ' ਨਾਂ ਨਾਲ ਚਲਾਈ ਗਈ ਇਸ ਮੁਹਿੰਮ ਦਾ ਵੀਡੀਓ ਖ਼ੁਦ ਭਾਰਤੀ ਫ਼ੌਜ ਨੇ ਆਪਣੇ ਅਧਿਕਾਰਤ 'ਐਕਸ' ਹੈਂਡਲ ਤੋਂ ਜਾਰੀ ਕੀਤਾ ਹੈ। ਵੀਡੀਓ 'ਚ ਦੇਖਆ ਜਾ ਸਕਦਾ ਹੈ ਕਿ ਕਿਵੇਂ ਫ਼ੌਜ ਨੇ ਪਾਕਿਸਤਾਨ ਸਰਹੱਦ ਦੇ ਪਾਰ ਜਾ ਕੇ ਅੱਤਵਾਦ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਵੀਡੀਓ ਫੁਟੇਜ 'ਚ ਭਾਰਤੀ ਜਵਾਨਾਂ ਦੀ ਤੁਰੰਤ ਕਾਰਵਾਈ ਅਤੇ ਆਧੁਨਿਕ ਹਥਿਆਰਾਂ ਦਾ ਇਸਤੇਮਾਲ ਸਾਫ਼ ਦਿਖਾਈ ਦਿੰਦਾ ਹੈ। ਇਸ ਆਪਰੇਸ਼ਨ 'ਚ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰ ਦਿੱਤਾ ਗਿਆ। ਰਿਪੋਰਟਾਂ ਅਨੁਸਾਰ ਇਹ ਹਮਲਾ ਸਰਜਕੀਲ ਸਟ੍ਰਾਈਕ ਦੀ ਤਰ੍ਹਾਂ ਕੀਤਾ ਗਿਆ ਸੀ ਅਤੇ ਇਸ 'ਚ ਆਮ ਨਾਗਰਿਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ।
ਆਪਰੇਸ਼ਨ ਸਿੰਦੂਰ ਰਾਹੀਂ ਭਾਰਤੀ ਫ਼ੌਜ ਨੇ ਇਕ ਵਾਰ ਮੁੜ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਅੱਤਵਾਦ ਦਾ ਕੋਈ ਵੀ ਅੱਡਾ ਸੁਰੱਖਿਅਤ ਨਹੀਂ ਹੈ, ਭਾਵੇਂ ਉਹ ਸਰਹੱਦ ਦੇ ਇਸ ਪਾਰ ਹੋਵੇ ਜਾਂ ਉਸ ਪਾਰ। ਇਹ ਵੀਡੀਓ ਦੇਸ਼ ਭਰ 'ਚ ਚਰਚਾ ਦਾ ਵਿਸ਼ਾ ਬਣ ਗਿਆ ਹੈ ਅਤੇ ਸੋਸ਼ਲ ਮੀਡੀਆ 'ਤੇ ਲੋਕ ਫ਼ੌਜ ਦੇ ਜਜ਼ਬੇ ਨੂੰ ਸਲਾਮ ਕਰ ਰਹੇ ਹਨ। ਵੀਡੀਓ ਜਾਰੀ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਲੱਖਾਂ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਸ਼ੇਅਰ ਕੀਤਾ। ਕੁਮੈਂਟਸ 'ਚ ਲੋਕ ਭਾਰਤੀ ਫ਼ੌਜ ਦੀ ਰਣਨੀਤਕ ਸਮਰੱਥਾ ਅਤੇ ਸਾਹਸ ਦੀ ਜੰਮ ਕੇ ਸ਼ਲਾਘਾ ਕਰ ਰਹੇ ਹਨ। #OprrationSindoor ਟਰੈਂਡ ਕਰਨ ਲੱਗਾ ਹੈ।
ਇਹ ਵੀ ਪੜ੍ਹੋ : ਸਕੂਲ ਬੰਦ ਤੇ ਉਡਾਣਾਂ ਰੱਦ, 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹਾਈ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਕਰ ਜੰਗ ਛਿੜੀ ਤਾਂ ਬਚਣ ਦਾ ਇਕ ਹੀ ਰਾਹ- 'ਬਲੈਕ ਆਊਟ'
NEXT STORY