ਨੈਸ਼ਨਲ ਡੈਸਕ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਭੁਜ ਹਵਾਈ ਸੈਨਾ ਸਟੇਸ਼ਨ ਦਾ ਦੌਰਾ ਕਰਦੇ ਹੋਏ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਲਈ ਹਵਾਈ ਯੋਧਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਨੇ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਕਰਮਚਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਗੱਲਬਾਤ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਫੌਜ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪ੍ਰਭਾਵਸ਼ਾਲੀ ਭੂਮਿਕਾ ਨਿਭਾਈ, ਜਿਸਦੀ ਪ੍ਰਸ਼ੰਸਾ ਨਾ ਸਿਰਫ਼ ਭਾਰਤ ਵਿੱਚ ਸਗੋਂ ਵਿਦੇਸ਼ਾਂ ਵਿੱਚ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
ਰੱਖਿਆ ਮੰਤਰੀ ਨੇ ਗੁਜਰਾਤ ਦੇ ਭੁਜ ਏਅਰ ਫੋਰਸ ਸਟੇਸ਼ਨ ਦਾ ਦੌਰਾ ਕੀਤਾ। ਇਹ ਸਟੇਸ਼ਨ ਉਨ੍ਹਾਂ ਥਾਵਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਪਿਛਲੇ ਹਫ਼ਤੇ ਪਾਕਿਸਤਾਨੀ ਫੌਜ ਨੇ ਨਿਸ਼ਾਨਾ ਬਣਾਇਆ ਸੀ। ਹਥਿਆਰਬੰਦ ਬਲਾਂ ਦੀ ਪ੍ਰਸ਼ੰਸਾ ਕਰਦੇ ਰੱਖਿਆ ਮੰਤਰੀ ਨੇ ਕਿਹਾ, "ਆਪ੍ਰੇਸ਼ਨ ਸਿੰਦੂਰ ਵਿੱਚ ਸਾਡੀਆਂ ਹਥਿਆਰਬੰਦ ਬਲਾਂ ਨੇ ਨਾ ਸਿਰਫ਼ ਦੁਸ਼ਮਣ 'ਤੇ ਦਬਦਬਾ ਬਣਾਇਆ, ਸਗੋਂ ਉਨ੍ਹਾਂ ਨੂੰ ਤਬਾਹ ਕਰਨ ਵਿੱਚ ਵੀ ਸਫਲਤਾ ਪ੍ਰਾਪਤ ਕੀਤੀ।" ਪੂਰੀ ਦੁਨੀਆ ਨੇ ਦੇਖਿਆ ਕਿ ਕਿਵੇਂ ਸਾਡੀ ਫੌਜ ਨੇ ਪਾਕਿਸਤਾਨੀ ਧਰਤੀ 'ਤੇ ਨੌਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਸਾਡੀ ਹਵਾਈ ਸੈਨਾ ਪਾਕਿਸਤਾਨ ਦੇ ਹਰ ਕੋਨੇ ਤੱਕ ਪਹੁੰਚਣ ਦੀ ਸਮਰੱਥਾ ਰੱਖਦੀ ਹੈ, ਇਹ ਆਪ੍ਰੇਸ਼ਨ ਸਿੰਦੂਰ ਦੌਰਾਨ ਸਾਬਤ ਹੋਇਆ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਚੌਥੇ ਦਿਨ ਲਾੜੀ ਨੇ ਕੀਤਾ ਲਾੜੇ ਦਾ ਕਤਲ, ਵਜ੍ਹਾ ਜਾਣ ਉੱਡਣਗੇ ਹੋਸ਼
ਉਨ੍ਹਾਂ ਕਿਹਾ ਕਿ ਸਾਡੀ ਹਵਾਈ ਸੈਨਾ ਨੇ ਅੱਤਵਾਦ ਵਿਰੁੱਧ ਇਸ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦਿੱਤਾ ਹੈ ਅਤੇ ਆਪਣੀ ਬਹਾਦਰੀ, ਹਿੰਮਤ ਅਤੇ ਸ਼ਾਨ ਨਾਲ ਨਵੀਆਂ ਅਤੇ ਵੱਡੀਆਂ ਉਚਾਈਆਂ ਨੂੰ ਛੂਹਿਆ ਹੈ। ਰੱਖਿਆ ਮੰਤਰੀ ਨੇ ਇੱਕ ਦਿਨ ਪਹਿਲਾਂ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ-ਨਾਲ ਸਮੁੱਚੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ ਸੀ। ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, "ਨਵੀਂ ਦਿੱਲੀ ਤੋਂ ਭੁਜ (ਗੁਜਰਾਤ) ਲਈ ਰਵਾਨਾ ਹੋ ਰਿਹਾ ਹਾਂ। ਭੁਜ ਏਅਰ ਫੋਰਸ ਸਟੇਸ਼ਨ 'ਤੇ ਸਾਡੇ ਬਹਾਦਰ ਹਵਾਈ ਯੋਧਿਆਂ ਨਾਲ ਗੱਲਬਾਤ ਕਰਨ ਦੀ ਉਮੀਦ ਹੈ।"
ਇਹ ਵੀ ਪੜ੍ਹੋ : ਮੁੜ ਲਾਜ਼ਮੀ ਹੋਇਆ ਮਾਸਕ, ਹੋ ਜਾਓ ਸਾਵਧਾਨ, ਜਾਰੀ ਹੋਈ ਚਿਤਾਵਨੀ
ਇੱਥੇ ਆਪਣੇ ਭਾਸ਼ਣ ਵਿੱਚ ਪਾਕਿਸਤਾਨ 'ਤੇ ਤੰਜ਼ ਕੱਸਦਿਆਂ, ਰੱਖਿਆ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨਾਸ਼ਤਾ ਕਰਨ ਵਿੱਚ ਜਿੰਨਾ ਸਮਾਂ ਲੱਗਦਾ ਹੈ, ਤੁਸੀਂ ਦੁਸ਼ਮਣਾਂ ਨੂੰ ਖ਼ਤਮ ਕਰ ਦਿੱਤਾ ਹੈ। ਭਾਰਤੀ ਹਵਾਈ ਸੈਨਾ ਲਈ ਪਾਕਿਸਤਾਨ ਵਿੱਚ ਵਧ ਰਹੇ ਅੱਤਵਾਦ ਨੂੰ ਕੁਚਲਣ ਲਈ ਸਿਰਫ਼ 23 ਮਿੰਟ ਹੀ ਕਾਫ਼ੀ ਸਨ। ਰੱਖਿਆ ਮੰਤਰੀ ਨੇ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜੇ ਤਾਂ ਅਸੀਂ ਟਰੇਲਰ ਵਿਖਾਇਆ ਹੈ ਜਦਕਿ ਪੂਰੀ ਫਿਲਮ ਬਾਕੀ ਹੈ। ਪਾਕਿਸਤਾਨ ਨੂੰ ਅਸਲੀਅਤ ਜਾਣ ਲੈਣੀ ਚਾਹੀਦੀ ਹੈ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਟਰੰਪ 'ਤੇ ਕੰਗਨਾ ਰਣੌਤ ਨੇ ਕੀਤਾ ਅਜਿਹਾ ਕੁਮੈਂਟ ਕਿ JP ਨੱਢਾ ਨੇ ਤੁਰੰਤ ਡਿਲੀਟ ਕਰਵਾਈ ਪੋਸਟ
NEXT STORY