ਜੰਮੂ (ਭਾਸ਼ਾ)— ਫੌਜ ਦੇ ਕਰੀਬ 700 ਜਵਾਨ ਵਿਸ਼ੇਸ਼ ਰੇਲਗੱਡੀ ਰਾਹੀਂ ਸੋਮਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਆਪਣੀ-ਆਪਣੀ ਤਾਇਨਾਤੀ ਥਾਵਾਂ 'ਤੇ ਡਿਊਟੀ ਕਰਨ ਲਈ ਜੰਮੂ ਪੁੱਜੇ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਭਾਰਤ ਵਿਚ ਪੇਸ਼ੇਵਰ ਪਾਠਕ੍ਰਮ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਬੈਂਗਲੁਰੂ ਤੋਂ ਇੱਥੇ ਲਿਆਂਦਾ ਗਿਆ। ਰੱਖਿਆ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਹ ਜ਼ਰੂਰੀ ਸੀ ਕਿ ਮੁਹਿੰਮ ਖੇਤਰ ਵਿਚ ਤਾਇਨਾਤ ਟੁਕੜੀਆਂ 'ਚ ਫੌਜੀਆਂ ਦੀ ਗਿਣਤੀ ਨੂੰ ਵਧਾਇਆ ਜਾਵੇ।

ਬੁਲਾਰੇ ਨੇ ਦੱਸਿਆ ਕਿ ਫੌਜੀਆਂ ਨੂੰ ਲੈ ਕੇ ਵਿਸ਼ੇਸ਼ ਰੇਲਗੱਡੀ 17 ਅਪ੍ਰੈਲ ਨੂੰ ਬੈਂਗਲੁਰੂ ਤੋਂ ਰਵਾਨਾ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਫੌਜੀ ਬੈਂਗਲੁਰੂ, ਬੇਲਗਾਵੀ ਅਤੇ ਸਿਕੰਦਰਾਬਾਦ ਤੋਂ ਪੇਸ਼ੇਵਰ ਸਿਖਲਾਈ ਪੂਰੀ ਕਰਨ ਤੋਂ ਬਾਅਦ ਆਪਣੀ-ਆਪਣੀ ਟੁਕੜੀ 'ਚ ਸ਼ਾਮਲ ਹੋਣ ਦੀ ਉਡੀਕ ਕਰ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਹਰੇਕ ਜਵਾਨ ਨੂੰ ਇੱਥੇ ਆਉਣ ਤੋਂ ਪਹਿਲਾਂ ਜ਼ਰੂਰੀ ਕੁਆਰੰਟਾਈਨ ਕੀਤਾ ਗਿਆ ਸੀ ਅਤੇ ਪੂਰੀ ਯਾਤਰਾ ਦੌਰਾਨ ਸਮਾਜਿਕ ਦੂਰੀ ਦਾ ਪਾਲਣ ਕੀਤਾ ਗਿਆ। ਉਹ ਸਾਰੇ ਪੂਰੀ ਤਰ੍ਹਾਂ ਸਿਹਤਮੰਦ ਹਨ।

ਉਨ੍ਹਾਂ ਨੇ ਦੱਸਿਆ ਕਿ ਜੰਮੂ ਰੇਲਵੇ ਸਟੇਸ਼ਨ 'ਤੇ ਆਉਣ 'ਤੇ ਸਾਰੇ ਜਵਾਨਾਂ ਦੀ ਜਾਂਚ ਕੀਤੀ ਗਈ ਅਤੇ ਇਸ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿਚ ਤਾਇਨਾਤ ਟੁਕੜੀਆਂ ਲਈ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ 25 ਮਾਰਚ ਤੋਂ ਲਾਗੂ ਰਾਸ਼ਟਰ ਵਿਆਪੀ ਲਾਕਡਾਊਨ ਤੋਂ ਬਾਅਦ ਸਾਰੀਆਂ ਯਾਤਰੀ ਰੇਲਗੱਡੀਆਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
ਪ੍ਰਯਾਗਰਾਜ : 16 ਵਿਦੇਸ਼ੀ ਜਮਾਤੀ ਅਤੇ ਯੂਨੀਵਰਸਿਟੀ ਦੇ ਪ੍ਰੋਫੈਸਰ ਸਮੇਤ 30 ਗ੍ਰਿਫਤਾਰ
NEXT STORY