ਕੀਵ- ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਜਾਰੀ ਹੈ, ਜਿਸ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਯੂਕ੍ਰੇਨ ਵਿਚ ਫਸੇ ਭਾਰਤੀਆਂ ਨੂੰ ਕੱਢਣ ਲਈ ਆਪਰੇਸ਼ਨ ਗੰਗਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਕਈ ਭਾਰਤੀਆਂ ਨੂੰ ਉਥੋਂ ਕੱਢਿਆ ਜਾ ਚੁੱਕਾ ਹੈ। ਉਥੇ ਹੀ ਯੂਕ੍ਰੇਨ ਵਿਚ ਰਹਿ ਰਹੇ ਇਕ ਭਾਰਤੀ ਡਾਕਟਰ ਗਿਰੀਕੁਮਾਰ ਪਾਟਿਲ ਨੇ ਆਪਣੇ ਪਾਲਤੂ ਜੈਗੁਆਰ ਅਤੇ ਤੇਂਦੁਏ ਦੇ ਬਿਨ੍ਹਾਂ ਜਹਾਜ਼ ਵਿਚ ਸਵਾਰ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਪਾਟਿਲ ਆਪਣੇ ਪਾਲਤੂ ਜਾਨਵਰਾਂ ਨਾਲ ਵਾਪਸੀ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ:ਕੀਵ ’ਚ ਬੰਬਾਰੀ ਦਰਮਿਆਨ ਖਿਲਰੀਆਂ ਲਾਸ਼ਾਂ ਨੂੰ ਖਿੱਚੀ ਫਿਰਦੇ ਹਨ ਕੁੱਤੇ
ਡਾ: ਪਾਟਿਲ ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਦੇ ਤਨੁਕੂ ਪਿੰਡ ਦੇ ਨਿਵਾਸੀ ਹਨ। ਮੌਜੂਦਾ ਸਮੇਂ ਵਿਚ ਉਹ ਯੂਕ੍ਰੇਨ ਦੇ ਸੱਭਿਆਚਾਰਕ, ਇਤਿਹਾਸਕ ਅਤੇ ਆਰਥਿਕ ਸ਼ਹਿਰ ਡੋਨਬਾਸ ਦੇ ਸੇਵੇਰੋਡਨੇਟਸਕ ਸ਼ਹਿਰ ਵਿਚ ਆਪਣੇ ਘਰ ਦੇ ਹੇਠਾਂ ਬਣੇ ਬੰਕਰ ਵਿਚ ਰਹਿ ਰਹੇ ਹਨ। ਉਨ੍ਹਾਂ ਨਾਲ ਉਨ੍ਹਾਂ ਦੇ ਤਿੰਨ ਪਾਲਤੂ ਕੁੱਤੇ, ਇਕ ਜੈਗੁਆਰ ਅਤੇ ਇਕ ਤੇਂਦੁਆ ਵੀ ਹੈ। ਜਾਣਕਾਰੀ ਮੁਤਾਬਕ ਇਸ ਸ਼ਹਿਰ ਨੂੰ ਰੂਸੀ ਫੌਜ ਨੇ ਘੇਰ ਲਿਆ ਹੈ ਅਤੇ ਲਗਾਤਾਰ ਬੰਬਾਰੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਵੀ ਡਾ: ਪਾਟਿਲ ਆਪਣੇ ਪਾਲਤੂ ਜਾਨਵਰਾਂ ਤੋਂ ਬਿਨਾਂ ਯੂਕ੍ਰੇਨ ਨਹੀਂ ਛੱਡਣਾ ਚਾਹੁੰਦੇ।
ਇਹ ਵੀ ਪੜ੍ਹੋ: ਬ੍ਰਾਜ਼ੀਲ ਦੇ ਨੇਤਾ ਨੇ ਯੂਕ੍ਰੇਨ ਦੀਆਂ ਔਰਤਾਂ ਨੂੰ ਲੈ ਕੇ ਦਿੱਤਾ ਸ਼ਰਮਨਾਕ ਬਿਆਨ, ਖੜ੍ਹਾ ਹੋਇਆ ਬਖੇੜਾ
ਡਾ: ਪਾਟਿਲ ਨੇ ਕਿਹਾ, 'ਮੈਂ ਆਪਣੀ ਜਾਨ ਬਚਾਉਣ ਲਈ ਆਪਣੇ ਪਾਲਤੂ ਜਾਨਵਰਾਂ ਨੂੰ ਕਦੇ ਨਹੀਂ ਛੱਡਾਂਗਾ। ਬੇਸ਼ੱਕ, ਮੇਰਾ ਪਰਿਵਾਰ ਮੈਨੂੰ ਵਾਪਸ ਆਉਣ ਦੀ ਅਪੀਲ ਕਰ ਰਿਹਾ ਹੈ, ਪਰ ਮੇਰੇ ਪਾਲਤੂ ਜਾਨਵਰ ਮੇਰੇ ਬੱਚਿਆਂ ਵਰਗੇ ਹਨ। ਮੈਂ ਉਨ੍ਹਾਂ ਦੇ ਨਾਲ ਰਹਾਂਗਾ ਅਤੇ ਆਪਣੇ ਆਖ਼ਰੀ ਸਾਹ ਤੱਕ ਉਨ੍ਹਾਂ ਦੀ ਰੱਖਿਆ ਕਰਾਂਗਾ। ਮੇਰੇ ਘਰ ਦੇ ਆਲੇ-ਦੁਆਲੇ ਲਗਾਤਾਰ ਬੰਬਾਰੀ ਹੋ ਰਹੀ ਹੈ। ਇਸ ਨਾਲ ਮੇਰੇ ਪਾਲਤੂ ਜਾਨਵਰ ਡਰੇ ਹੋਏ ਹਨ। ਉਹ ਖਾਣਾ ਵੀ ਘੱਟ ਖਾ ਰਹੇ ਹਨ। ਮੈਂ ਉਨ੍ਹਾਂ ਨੂੰ ਛੱਡ ਨਹੀਂ ਸਕਦਾ।' ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਨੇਤਾ ਚੰਦਰਬਾਬੂ ਨਾਇਡੂ ਨੇ ਡਾਕਟਰ ਪਾਟਿਲ ਨਾਲ ਵੀਡੀਓ ਕਾਲ ਰਾਹੀਂ ਗੱਲ ਕੀਤੀ ਅਤੇ ਕਿਹਾ ਕਿ ਜਾਨਵਰਾਂ ਨੂੰ ਉੱਥੇ ਛੱਡ ਦਿੱਤਾ ਜਾਵੇ, ਪਰ ਡਾ: ਪਾਟਿਲ ਆਪਣੇ ਜਾਨਵਰਾਂ ਨੂੰ ਛੱਡਣ ਤੋਂ ਇਨਕਾਰ ਕਰ ਰਹੇ ਹਨ। ਡਾ: ਪਾਟਿਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਸਰਕਾਰ ਉਨ੍ਹਾਂ ਨੂੰ ਆਪਣੇ ਪਾਲਤੂ ਜਾਨਵਰ ਨਾਲ ਵਾਪਸ ਆਉਣ ਦੀ ਇਜਾਜ਼ਤ ਦੇਵੇਗੀ।
ਇਹ ਵੀ ਪੜ੍ਹੋ: ਵਿਰੋਧੀ ਧਿਰ ਨੇ ਪੇਸ਼ ਕੀਤਾ ਬੇਭਰੋਸਗੀ ਮਤਾ, ਖ਼ਤਰੇ 'ਚ ਇਮਰਾਨ ਸਰਕਾਰ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਯੂਕ੍ਰੇਨ ’ਚ ਫਸੀ ਪਾਕਿ ਕੁੜੀ ਨੇ ਕੀਤਾ PM ਮੋਦੀ ਦਾ ਧੰਨਵਾਦ, ਬੋਲੀ- ਮੁਸ਼ਕਲ ਸਮੇਂ ’ਚ ਭਾਰਤ ਸਰਕਾਰ ਨੇ ਕੀਤੀ ਮਦਦ
NEXT STORY