ਤੇਲ ਅਵੀਵ (ਏਜੰਸੀ)- ਈਰਾਨ ਨੇ ਇਜ਼ਰਾਈਲ ’ਤੇ ਮਿਜ਼ਾਈਲ ਹਮਲਾ ਕਰ ਦਿੱਤਾ ਹੈ। ਪੂਰੇ ਇਜ਼ਰਾਈਲ ਵਿਚ ਹਮਲੇ ਦੇ ਅਲਾਰਮ ਵੱਜ ਉੱਠੇ। ਆਈ. ਡੀ. ਐੱਫ. ਨੇ ਈਰਾਨੀ ਹਮਲੇ ਦਾ ਦਾਅਵਾ ਕਰਦੇ ਹੋਏ ਲੋਕਾਂ ਨੂੰ ਬੰਕਰਾਂ ’ਚ ਰਹਿਣ ਦੀ ਸਲਾਹ ਦਿੱਤੀ। ਉਥੇ ਹੀ ਇਜ਼ਰਾਈਲ ਦੀ ਸਥਿਤੀ ਦੇ ਮੱਦੇਨਜ਼ਰ, ਇੱਥੇ ਸਥਿਤ ਭਾਰਤੀ ਦੂਤਘਰ ਨੇ ਸਾਰੇ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਭਾਰਤੀ ਦੂਤਘਰ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਖੇਤਰ ਵਿੱਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਇਜ਼ਰਾਈਲ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਦਿੱਤੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: ਬੁਰਾ ਨਾ ਮੰਨਣ ਅਮਰੀਕੀ, ਭਾਰਤ ਨੂੰ ਵੀ ਜਵਾਬ ਦੇਣ ਦਾ ਅਧਿਕਾਰ; ਜੈਸ਼ੰਕਰ ਨੇ ਸੁਣਾਈਆਂ ਖ਼ਰੀਆਂ-ਖ਼ਰੀਆਂ
ਐਡਵਾਈਜ਼ਰੀ ਵਿਚ ਕਿਹਾ ਗਿਆ, “ਕਿਰਪਾ ਕਰਕੇ ਸਾਵਧਾਨੀ ਵਰਤੋ, ਦੇਸ਼ ਦੇ ਅੰਦਰ ਬੇਲੋੜੀ ਯਾਤਰਾ ਤੋਂ ਬਚੋ ਅਤੇ ਸੁਰੱਖਿਅਤ ਪਨਾਹਗਾਹਾਂ ਦੇ ਨੇੜੇ ਰਹੋ।” ਦੂਤਘਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਸਾਡੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਜ਼ਰਾਈਲੀ ਅਧਿਕਾਰੀਆਂ ਨਾਲ ਨਿਯਮਤ ਸੰਪਰਕ ਵਿੱਚ ਹੈ।'ਭਾਰਤੀ ਦੂਤਘਰ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਕਿਰਪਾ ਕਰਕੇ ਦੂਤਘਰ ਦੇ ਹੈਲਪਲਾਈਨ ਨੰਬਰ +972547520711 ਅਤੇ +972-543278392 'ਤੇ ਸੰਪਰਕ ਕਰੋ ਅਤੇ ਜਿਨ੍ਹਾਂ ਭਾਰਤੀ ਨਾਗਰਿਕਾਂ ਨੇ ਅਜੇ ਤੱਕ ਦੂਤਘਰ ਵਿਚ ਰਜਿਸਟਰੇਸ਼ਨ ਨਹੀਂ ਕਰਾਇਆ ਹੈ, ਉਹ ਕਿਰਪਾ ਕਰਕੇ ਵੈੱਬਸਾਈਟ 'ਤੇ ਰਜਿਸਟਰੇਸ਼ਨ ਕਰਵਾ ਲੈਣ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਲਾਲ ਸਾਗਰ 'ਚ ਡੁੱਬੀਆਂ ਪ੍ਰਵਾਸੀਆਂ ਨੂੰ ਲਿਜਾ ਰਹੀਆਂ 2 ਕਿਸ਼ਤੀਆਂ, 45 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
187 ਰੁਪਏ ਦਾ ਵਿਆਜ ਨਾ ਦੇਣ 'ਤੇ ਬੈਂਕ ਦੇਵੇਗਾ 20,000 ਰੁਪਏ ਦਾ ਮੁਆਵਜ਼ਾ, RBI ਦਾ ਹੁਕਮ
NEXT STORY