ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੇ ਦਿਨ ਅਮਰੀਕਾ ਦੇ ਸਿਲੀਕਾਨ ਵੈਲੀ ਸਥਿਤ ਮਾਈਕ੍ਰੋਸਾਫਟ ਦੇ ਕੈਂਪਸ ਵਿੱਚ ਕੰਮ ਕਰਦੇ ਭਾਰਤੀ ਸਾਫਟਵੇਅਰ ਇੰਜੀਨੀਅਰ ਪ੍ਰਤੀਕ ਪਾਂਡੇ (35) ਦੀ ਅਚਾਨਕ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਪ੍ਰਤੀਕ ਆਪਣੇ ਦਫ਼ਤਰ ਵਿੱਚ ਦਾਖਲ ਹੋਇਆ ਅਤੇ ਅਗਲੀ ਸਵੇਰ ਉਹ ਮ੍ਰਿਤਕ ਪਾਇਆ ਗਿਆ। ਇਸ ਖ਼ਬਰ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ।
ਜਾਣਕਾਰੀ ਮਿਲਣ ਮਗਰੋਂ ਪਾਂਡੇ ਦੇ ਕਰੀਬੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੇ ਸੋਸ਼ਲ ਮੀਡੀਆ 'ਤੇ ਉਸ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀਕ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉੱਥੇ ਹੀ ਮਾਊਂਟੇਨ ਵਿਊ ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਪਾਂਡੇ ਦੀ ਮੌਤ ਦੇ ਸਬੰਧ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ- ਭਾਰਤ 'ਚ 10 ਟ੍ਰਿਲੀਅਨ ਯੇਨ ਨਿਵੇਸ਼ ਕਰੇਗਾ ਜਾਪਾਨ, ਦੋਵਾਂ ਦੇਸ਼ਾਂ ਵਿਚਾਲੇ 150 ਸਮਝੌਤਿਆਂ ਦਾ ਹੋਇਆ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਧੀ ਰਾਤੀਂ ਘਰ 'ਚ ਹੋ ਗਿਆ ਜ਼ਬਰਦਸਤ ਧਮਾਕਾ ! ਕੰਬ ਗਿਆ ਪੂਰਾ ਇਲਾਕਾ
NEXT STORY