ਨੈਸ਼ਨਲ ਡੈਸਕ: ਪੈਗੰਬਰ ਹਜ਼ਰਤ ਮੁਹੰਮਦ ਦੇ ਜਨਮ ਦਿਹਾੜੇ ਵਜੋਂ ਮਨਾਏ ਜਾਣ ਵਾਲੇ ਈਦ ਮਿਲਾਦ-ਉਨ-ਨਬੀ ਦੇ ਮੌਕੇ 'ਤੇ ਭਾਰਤੀ ਘੱਟ ਗਿਣਤੀ ਫਾਊਂਡੇਸ਼ਨ (ਆਈ.ਐੱਮ.ਐੱਫ.) ਦੇ ਕਨਵੀਨਰ ਸਤਨਾਮ ਸਿੰਘ ਸੰਧੂ ਨੇ ਸਾਬਰੀ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਨਾਲ ਜੁੜ ਕੇ ਸਮੂਹਿਕ ਨਮਾਜ਼ ਅਦਾ ਕੀਤੀ। ਇਸ ਮੌਕੇ 'ਤੇ ਆਯੋਜਿਤ ਸਮੂਹਿਕ ਨਮਾਜ਼ 'ਚ ਵੱਡੀ ਗਿਣਤੀ ਵਿਚ ਮੁਸਲਮਾਨਾਂ ਦੇ ਨਾਲ IMF ਦੇ ਮੈਂਬਰਾਂ ਨੇ ਹਿੱਸਾ ਲਿਆ। ਨਮਾਜ਼ ਅਦਾ ਕਰਨ ਤੋਂ ਬਾਅਦ ਭਾਰਤੀ ਘੱਟ ਗਿਣਤੀ ਫਾਊਂਡੇਸ਼ਨ ਦੇ ਮੈਂਬਰਾਂ ਨੇ ਮੁਸਲਮਾਨਾਂ ਭਾਈਚਾਰੇ ਵੱਲੋਂ ਕੱਢੀ ਗਈ ਧਾਰਮਿਕ ਯਾਤਰਾ ਵਿੱਚ ਵੀ ਹਿੱਸਾ ਲਿਆ।
ਈਦ ਮਿਲਾਦ-ਉਨ-ਨਬੀ ਦੇ ਮੌਕੇ 'ਤੇ, ਭਾਰਤੀ ਘੱਟ ਗਿਣਤੀ ਫਾਊਂਡੇਸ਼ਨ ਨੇ "ਇਨਕਲੂਸਿਵ ਲਿਵਿੰਗ-ਏ ਸੇਕਰਡ ਟੀਚਿੰਗ ਆਫ਼ ਹਿਊਮੈਨਿਟੀ ਫਾਰ ਪੈਗੰਬਰ ਮੁਹੰਮਦ" ਵਿਸ਼ੇ 'ਤੇ ਇੱਕ ਪੈਨਲ ਚਰਚਾ ਦਾ ਆਯੋਜਨ ਵੀ ਕੀਤਾ। ਇਸ ਪੈਨਲ ਚਰਚਾਵਿੱਚ ਭਾਰਤ ਭਰ ਤੋਂ ਮੁਸਲਿਮ ਭਾਈਚਾਰੇ ਦੇ ਅਧਿਆਤਮਿਕ ਆਗੂਆਂ, ਵਿਦਵਾਨਾਂ, ਕਵੀਆਂ, ਵਿਦਵਾਨਾਂ ਨੇ ਸ਼ਮੂਲੀਅਤ ਕੀਤੀ। ਪੈਨਲਿਸਟਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਛਲੇ 9 ਸਾਲਾਂ ਦੇ ਕਾਰਜਕਾਲ ਦੌਰਾਨ, ਮੁਸਲਿਮ ਭਾਈਚਾਰੇ ਨੇ ਪਹਿਲਾਂ ਕਦੇ ਵੀ ਸਮਾਜਿਕ-ਆਰਥਿਕ ਵਿਕਾਸ ਅਤੇ ਉੱਨਤੀ ਨਹੀਂ ਦੇਖੀ ਹੈ। ਪਸਮੰਦਾ ਮੁਸਲਿਮ ਭਾਈਚਾਰੇ ਨਾਲ ਸਬੰਧਤ ਪ੍ਰਸਿੱਧ ਲੇਖਕ ਅਤੇ ਸਮਾਜ-ਸੇਵੀ ਡਾ: ਫੈਯਾਜ਼ ਅਹਿਮਦ ਫੈਜ਼ੀ, ਇਸਲਾਮਿਕ ਵਿਦਵਾਨ ਡਾ: ਮੌਲਾਨਾ ਕਲਬੇ ਰੁਸ਼ੈਦ ਰਿਜ਼ਵੀ, ਪ੍ਰਸਿੱਧ ਸ਼ਾਇਰ ਅਤੇ ਸੂਫ਼ੀ ਫਾਊਂਡੇਸ਼ਨ ਮੁਰਾਦਾਬਾਦ ਦੇ ਪ੍ਰਧਾਨ ਕਸ਼ਿਸ਼ ਵਾਰਸੀ, ਕੌਮੀ ਪ੍ਰਧਾਨ ਸੂਫ਼ੀ ਇਸਲਾਮਿਕ ਬੋਰਡ ਮਨਸੂਰ ਖ਼ਾਨ ਅਤੇ ਸਮਾਜ ਸੇਵੀ ਸ. ਮੁਹੰਮਦ ਮੇਰਾਜ ਰਾਏ ਨੇ ਆਈਐਮਐਫ ਦੁਆਰਾ ਆਯੋਜਿਤ ਪੈਨਲ ਚਰਚਾ ਵਿਚ ਹਿੱਸਾ ਲਿਆ।
ਇਹ ਖ਼ਬਰ ਵੀ ਪੜ੍ਹੋ - Breaking News: ਮਹਿੰਗਾਈ ਦਾ ਇਕ ਹੋਰ ਝਟਕਾ! ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
ਪੈਨਲ ਚਰਚਾ ਵਿਚ ਹਿੱਸਾ ਲੈਂਦੇ ਹੋਏ, ਡਾ: ਫੈਯਾਜ਼ ਅਹਿਮਦ ਫੈਜ਼ੀ ਨੇ ਕਿਹਾ, "ਪੈਗੰਬਰ ਮੁਹੰਮਦ ਸਾਹਬ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਹਮੇਸ਼ਾ ਸ਼ਾਂਤੀ, ਸਦਭਾਵਨਾ, ਭਾਈਚਾਰੇ, ਏਕਤਾ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਇੰਨਸਾਨਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਨੂੰ ਮਨ੍ਹਾ ਕਰਦੀਆਂ ਹਨ।" ਡਾ. ਫੈਯਾਜ਼ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਸਬਕਾ ਪਰਿਆਸ' ਦੇ ਵਿਜ਼ਨ ਨੇ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਦੇ ਲਾਭ ਸਮਾਜ ਦੇ ਹਰ ਵਰਗ ਖਾਸ ਕਰਕੇ ਹਾਸ਼ੀਏ 'ਤੇ ਅਤੇ ਸਮਾਜਿਕ ਤੌਰ 'ਤੇ ਵਾਂਝੇ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਹੈ। ਜੋ ਪੈਗੰਬਰ ਮੁਹੰਮਦ ਦੀਆਂ ਸਿੱਖਿਆਵਾਂ ਦਾ ਆਧਾਰ ਵੀ ਹੈ।
ਵਿਚਾਰ-ਵਟਾਂਦਰੇ ਦੌਰਾਨ, ਪਸਮੰਡਾ ਕਾਰਕੁਨ ਮੁਹੰਮਦ ਮੇਰਾਜ ਰਈਹ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਭਾਰਤ ਦਾ ਅਨਿੱਖੜਵਾਂ ਅੰਗ ਹੈ ਅਤੇ ਭਾਰਤ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਉਂਦਾ ਰਿਹਾ ਹੈ। ਉਨ੍ਹਾਂ ਕਿਹਾ, "ਭਾਰਤ ਨੂੰ ਤਰੱਕੀ ਦੇ ਰਾਹ 'ਤੇ ਤੋਰਨਾ ਜਾਰੀ ਰੱਖਣ ਲਈ, ਇਹ ਜ਼ਰੂਰੀ ਹੈ ਕਿ ਹਰ ਭਾਈਚਾਰੇ ਦੇ'ਪਹਿਲਾਂ ਇੱਕ ਭਾਰਤੀ' ਦੀ ਭਾਵਨਾ ਨਾਲ ਕੰਮ ਕਰਨ। ਉਹਨਾਂ ਕਿਹਾ ਕਿ ਸਾਨੂੰ ਭਾਰਤੀ ਏਕਤਾ ਅਤੇ ਅਖੰਡਤਾ ਨੂੰ ਇਕਜੁੱਟ ਅਤੇ ਮਜ਼ਬੂਤ ਕਰਨਾ ਚਾਹੀਦਾ ਹੈ।” ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਸਮੰਦਾ ਭਾਈਚਾਰੇ ਨੂੰ ਉੱਚਾ ਚੁੱਕਣ ਅਤੇ ਸਾਰੇ ਭਾਈਚਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।
IMF ਦੇ ਕਨਵੀਨਰ ਸਤਨਾਮ ਸਿੰਘ ਸੰਧੂ ਨੇ ਕਿਹਾ, "ਸਾਊਦੀ ਅਰਬ ਦੇ ਮੱਕਾ ਸ਼ਹਿਰ ਵਿੱਚ ਜਨਮੇ, ਪੈਗੰਬਰ ਮੁਹੰਮਦ ਨੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਅਤੇਸਮਾਨਤਾ ਦੀ ਪਾਲਣਾ ਕਰਨ ਅਤੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਨੂੰ ਹਮੇਸ਼ਾ ਪਹਿਲ ਦੇਣ ਦਾ ਉਪਦੇਸ਼ ਦਿੱਤਾ"।ਉਨ੍ਹਾਂ ਅੱਗੇ ਕਿਹਾ, “ਭਾਰਤੀ ਮੁਸਲਮਾਨਾਂ ਨੇ ਹਮੇਸ਼ਾ ਹੀ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।“ਪਰ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਅੱਜ ਇਸਪਾਕ ਦਿਨ 'ਤੇ ਜਾਤ, ਲਿੰਗ ਅਤੇ ਧਰਮ 'ਤੇ ਆਧਾਰਿਤ ਆਪਣੇ ਮਤਭੇਦਾਂ ਨੂੰ ਦੂਰ ਕਰਨ ਦਾ ਪ੍ਰਣ ਕਰੀਏ।
ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ 9 ਸਾਲਾਂ ਨੂੰ ਸਹੀ ਰੂਪ ਵਿੱਚ ਸਾਰੇ ਭਾਈਚਾਰਿਆਂ ਲਈ ਸੁਨਹਿਰੀ ਯੁੱਗ ਕਿਹਾ ਜਾ ਸਕਦਾ ਹੈ ਕਿਉਂਕਿ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਸਰਕਾਰੀ ਨੀਤੀਆਂ ਤੁਸ਼ਟੀਕਰਨ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਹੋਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਦਾ ਲਾਭ ਸਾਰੇ ਭਾਰਤੀਆਂ ਨੂੰ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਸਾਰੀਆਂ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਪ੍ਰਧਾਨ ਮੰਤਰੀ ਕਿੱਸਮ ਸਨਮਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਤਹਿਤ ਆਰਥਿਕ ਲਾਭ ਸਮਾਜ ਦੇ ਹਰ ਵਰਗ ਨੂੰ ਧਰਮ, ਜਾਤ, ਲਿੰਗ ਜਾਂ ਭਾਈਚਾਰੇ ਦੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਪ੍ਰਦਾਨ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਪੋਤੇ ਨੇ ਹੀ ਕਰ ਦਿੱਤਾ ਆਪਣੀ ਦਾਦੀ ਦਾ ਕਤਲ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
ਡਾ: ਮੌਲਾਨਾ ਕਲਬੇ ਰੁਸ਼ੈਦ ਰਿਜ਼ਵੀ ਨੇ ਕਿਹਾ, “ਪੈਗੰਬਰ ਮੁਹੰਮਦ ਦੀਆਂ ਸਿੱਖਿਆਵਾਂ ਨੇ ਕਦੇ ਵੀ ਧਾਰਮਿਕ ਵੰਡ ਨੂੰ ਵਧਾਵਾ ਨਹੀਂ ਦਿੱਤਾ ਸਗੋਂ ਸਾਰੇ ਭਾਈਚਾਰਿਆਂ ਨੂੰ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਸ ਦੀਆਂ ਸਿੱਖਿਆਵਾਂ ਨੇ ਸਾਰੇ ਧਰਮਾਂ ਨੂੰ ਇਕੱਠਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਭਾਰਤ ਨਿਰੰਤਰ ਤਰੱਕੀ ਦੇ ਰਾਹ ‘ਤੇ ਅਗ੍ਰਸਰ ਹੈ ਅਤੇ ਇਹ ਉਨ੍ਹਾਂ ਦੀ ਲੰਮੀ ਮਿਆਦ ਦੇ ਦ੍ਰਿਸ਼ਟੀਕੋਣ ਦਾ ਪ੍ਰਭਾਵ ਹੈ ਕਿ ਦੇਸ਼ ਅੱਜ ਵਿਸ਼ਵ ਦੀਆਂ ਚੋਟੀ ਦੀਆਂ ਪੰਜ ਅਰਥਵਿਵਸਥਾਵਾਂ ਵਿਚ ਸ਼ੁਮਾਰ ਹੈ। ਪੈਨਲ ਚਰਚਾ ਦੌਰਾਨ, ਸੂਫੀ ਫਾਊਂਡੇਸ਼ਨ ਦੇ ਪ੍ਰਧਾਨ ਕਸ਼ਿਸ਼ ਵਾਰਸੀ ਨੇ ਕਿਹਾ, “ਭਾਰਤ ਵਿੱਚ ਰਹਿਣ ਵਾਲੇ ਮੁਸਲਮਾਨ ਦੂਜੇ ਦੇਸ਼ਾਂ ਦੇ ਮੁਸਲਮਾਨਾਂ ਦੇ ਮੁਕਾਬਲੇ ਤਰੱਕੀ ਦੇ ਮਾਮਲੇ ਵਿੱਚ ਬਹੁਤ ਅੱਗੇ ਹਨ। ਉਹ ਭਾਰਤ ਵਿਚ ਆਜ਼ਾਦੀ, ਬਰਾਬਰ ਅਧਿਕਾਰਾਂ ਅਤੇ ਸੁਰੱਖਿਆ ਦੀ ਭਾਵਨਾ ਦਾ ਆਨੰਦ ਮਾਣਦੇ ਹਨ, ਅਤੇ ਰਾਸ਼ਟਰ ਦੇ ਵਿਕਾਸ ਵਿੱਚ ਬਰਾਬਰ ਦੇ ਭਾਗੀਦਾਰ ਹਨ।" ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੁਨੀਆ ਭਰ ਵਿੱਚ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਭਾਰਤ ਵਿੱਚ ਮੁਸਲਿਮ ਭਾਈਚਾਰਾ ਨਾਖੁਸ਼ ਅਤੇ ਅਸੁਰੱਖਿਅਤ ਹੈ, ਜੋ ਕਿ ਸਾਡੇ ਦੇਸ਼ ਦੇ ਖਿਲਾਫ ਪੱਛਮੀ ਮੀਡੀਆ ਅਤੇ ਸਵਾਰਥੀ ਹਿੱਤਾਂ ਦੁਆਰਾ ਬਣਾਇਆ ਗਿਆ ਇੱਕ ਝੂਠਾ ਬਿਰਤਾਂਤ ਹੈ। ਸਾਬਰੀ ਮਸਜਿਦ ਦੀ ਕਮੇਟੀ ਨੇ ਇਸ ਮੌਕੇ ਭਾਰਤੀ ਘੱਟ ਗਿਣਤੀ ਫਾਊਂਡੇਸ਼ਨ ਦੇ ਕਨਵੀਨਰ ਸਤਨਾਮ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Breaking News: ਮਹਿੰਗਾਈ ਦਾ ਇਕ ਹੋਰ ਝਟਕਾ! ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
NEXT STORY