ਨਵੀਂ ਦਿੱਲੀ- ਇੰਡੀਅਨ ਨੇਵੀ ਯਾਨੀ ਕਿ ਭਾਰਤੀ ਹਵਾਈ ਫ਼ੌਜ ਵਿਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਭਾਰਤੀ ਹਵਾਈ ਫ਼ੌਜ ਨੇ 2/2024 ਬੈਂਚ ਲਈ ਅਗਨੀਵੀਰ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ। ਉਮੀਦਵਾਰ 13 ਮਈ 2023 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 27 ਮਈ ਹੈ। ਅਧਿਕਾਰਤ ਵੈੱਬਸਾਈਟ join Indiannavy.gov.in 'ਤੇ ਜਾ ਕੇ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਬੋਰਡ ਤੋਂ ਘੱਟੋ-ਘੱਟ 50% ਅੰਕਾਂ ਨਾਲ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ। ਉਮੀਦਵਾਰ ਨੋਟੀਫਿਕੇਸ਼ਨ ਵਿਚ ਹੋਰ ਜਾਣਕਾਰੀ ਦੇਖ ਸਕਦੇ ਹਨ। ਨੋਟੀਫਿਕੇਸ਼ਨ ਵਿਚ ਹਰ ਤਰ੍ਹਾਂ ਦੀ ਜਾਣਕਾਰੀ ਵੇਰਵੇ ਵਿਚ ਦਿੱਤੀ ਗਈ ਹੈ।
ਉਮਰ ਹੱਦ
ਉਮੀਦਵਾਰ ਦਾ ਜਨਮ 01 ਨਵੰਬਰ 2003 ਤੋਂ 30 ਅਪ੍ਰੈਲ 2007 (ਦੋਵੇਂ ਤਾਰੀਖ਼ਾਂ ਨੂੰ ਮਿਲਾ ਕੇ) ਵਿਚਕਾਰ ਹੋਣਾ ਚਾਹੀਦਾ ਹੈ।
ਚੋਣ ਪ੍ਰਕਿਰਿਆ ਕਿਵੇਂ ਹੋਵੇਗੀ?
ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ ਟੈਸਟ, ਮੈਡੀਕਲ ਟੈਸਟ ਅਤੇ ਦਸਤਾਵੇਜ਼ਾਂ ਦੀ ਤਸਦੀਕ ਤੋਂ ਬਾਅਦ ਕੀਤੀ ਜਾਵੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਨੋਟੀਫਿਕੇਸ਼ਨ ਵਿਚ ਹੋਰ ਜਾਣਕਾਰੀ ਦੇਖ ਸਕਦੇ ਹਨ।
ਇੰਝ ਕਰ ਸਕਦੇ ਹੋ ਅਪਲਾਈ
ਅਧਿਕਾਰਤ ਵੈੱਬਸਾਈਟ- joinIndiannavy.gov.in/ 'ਤੇ ਜਾਓ।
ਹੋਮਪੇਜ 'ਤੇ ਉਪਲਬਧ ਐਪਲੀਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਲੋੜੀਂਦੇ ਵੇਰਵੇ ਪ੍ਰਦਾਨ ਕਰੋ।
ਅਰਜ਼ੀ ਫਾਰਮ ਜਮ੍ਹਾਂ ਕਰੋ।
ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰੋ।
ਕਿਰਪਾ ਕਰਕੇ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਧਾਰਾ 370 ਹਟਾਉਣ ਮਗਰੋਂ ਲੋਕਾਂ ਨੇ ਬਿਨਾ ਕਿਸੇ ਡਰ ਦੇ ਪਾਈ ਵੋਟ, ਇਹੀ ਬਦਲਾਅ ਹੈ: ਡਾ. ਅੰਦਰਾਬੀ
NEXT STORY