ਸਪੋਰਟਸ ਡੈਸਕ : ਨਵੀਂ ਦਿੱਲੀ ਦੇ ਜੰਤਰ-ਮੰਤਰ ’ਤੇ ਦੇਸ਼ ਦੇ ਪਹਿਲਵਾਨਾਂ ਵੱਲੋਂ ਚੱਲ ਰਹੇ ਧਰਨੇ ਦੌਰਾਨ ਇੰਡੀਅਨ ਓਲੰਪਿਕ ਪ੍ਰਧਾਨ ਪੀ. ਟੀ. ਊਸ਼ਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੇਸ਼ ਦੇ ਸਾਰੇ ਐਥਲੀਟਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੀਆਂ ਸਮੱਸਿਆਵਾਂ ਨੂੰ ਉਨ੍ਹਾਂ ਨਾਲ ਸਾਂਝਾ ਕਰਨ। ਉਨ੍ਹਾਂ ਕਿਹਾ ਕਿ ਅਸੀਂ ਨਿਆਂ ਦੇਣ ਲਈ ਪੂਰੀ ਜਾਂਚ ਨੂੰ ਯਕੀਨੀ ਬਣਾਵਾਂਗੇ।
ਪੀ. ਟੀ. ਊਸ਼ਾ ਨੇ ਕਿਹਾ ਕਿ ਉਨ੍ਹਾਂ ਨੇ ਭਵਿੱਖ ’ਚ ਪੈਦਾ ਹੋਣ ਵਾਲੀਆਂ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਜਲਦੀ ਕਾਰਵਾਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਰਾਸ਼ਟਰਮੰਡਲ ਖੇਡਾਂ ਦੀ 3 ਵਾਰ ਗੋਲਡ ਮੈਡਲਿਸਟ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਸਮੇਤ ਕਈ ਸਨਮਾਨਿਤ ਪਹਿਲਵਾਨ 2 ਦਿਨ ਤੋਂ ਡਬਲਯੂ. ਐੱਫ. ਆਈ. ਖਿਲਾਫ ਧਰਨੇ ’ਤੇ ਬੈਠੇ ਹਨ, ਜਿਥੇ ਉਨ੍ਹਾਂ ਨੇ ਸੰਘ ਅਤੇ ਮਹਾਸੰਘ ਦੇ ਕੋਚਾਂ ’ਤੇ ਸੈਕਸ ਸ਼ੋਸ਼ਣ ਤੇ ਜਾਨੋਂ ਮਾਰਨ ਵਰਗੇ ਕਈ ਗੰਭੀਰ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ : NRI's ਲਈ ਵੱਡੀ ਖ਼ਬਰ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕੀਤਾ ਇਹ ਐਲਾਨ
CM ਮਾਨ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ, SYL 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ, ਪੜ੍ਹੋ TOP 10
NEXT STORY