ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਉੱਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਇੱਕ ਲੁੱਟ-ਖੋਹ ਦੀ ਵਾਰਦਾਤ ਦੌਰਾਨ 24 ਸਾਲਾ ਭਾਰਤੀ ਵਿਦਿਆਰਥਣ ਵਿਧੀ ਮੇਘਾ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਅਤੇ ਵਿਦਿਆਰਥੀਆਂ ਵਿੱਚ ਭਾਰੀ ਡਰ ਅਤੇ ਗੁੱਸੇ ਦਾ ਮਾਹੌਲ ਹੈ।
ਟੋਰਾਂਟੋ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਦੇਰ ਰਾਤ ਉਸ ਵੇਲੇ ਵਾਪਰੀ ਜਦੋਂ ਵਿਧੀ ਮੇਘਾ ਆਪਣੀ ਪਾਰਟ-ਟਾਈਮ ਨੌਕਰੀ ਖ਼ਤਮ ਕਰਕੇ ਸਬਵੇਅ ਸਟੇਸ਼ਨ ਵੱਲ ਜਾ ਰਹੀ ਸੀ। ਇਸ ਦੌਰਾਨ ਰਸਤੇ 'ਚ ਇੱਕ ਅਣਪਛਾਤੇ ਹਮਲਾਵਰ ਨੇ ਉਸ ਦਾ ਬੈਗ ਅਤੇ ਕੀਮਤੀ ਸਾਮਾਨ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਵਿਧੀ ਨੇ ਇਸ ਦਾ ਵਿਰੋਧ ਕੀਤਾ, ਤਾਂ ਲੁਟੇਰੇ ਨੇ ਉਸ ਦੇ ਪੇਟ ਅਤੇ ਗਰਦਨ 'ਤੇ ਚਾਕੂ ਨਾਲ ਕਈ ਵਾਰ ਕੀਤੇ। ਖੂਨ ਨਾਲ ਲੱਥਪੱਥ ਵਿਧੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਬਚ ਗਿਆ 'ਟਰੰਪ' ! ਕੁਰਬਾਨੀ ਹੋਈ Cancel, ਹੁਣ ਸਰਕਾਰ ਕਰੇਗੀ ਸਾਂਭ-ਸੰਭਾਲ
ਮ੍ਰਿਤਕ ਵਿਦਿਆਰਥਣ ਦੀ ਪਛਾਣ ਗੁਜਰਾਤ ਦੇ ਅਹਿਮਦਾਬਾਦ ਦੀ ਰਹਿਣ ਵਾਲੀ ਵਿਧੀ ਮੇਘਾ ਵਜੋਂ ਹੋਈ ਹੈ। ਉਹ ਪਿਛਲੇ ਸਾਲ ਹੀ ਟੋਰਾਂਟੋ ਦੀ ਸੇਨੇਕਾ ਕਾਲਜ 'ਚ 'ਬਿਜ਼ਨੈੱਸ ਐਡਮਿਨਿਸਟ੍ਰੇਸ਼ਨ' ਦੀ ਪੜ੍ਹਾਈ ਕਰਨ ਲਈ ਕੈਨੇਡਾ ਆਈ ਸੀ। ਵਿਧੀ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ।
ਟੋਰਾਂਟੋ ਪੁਲਸ ਨੇ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਹਮਲਾਵਰ ਇੱਕ ਸ਼ੱਕੀ ਨਸ਼ੇੜੀ ਜਾਪਦਾ ਹੈ, ਜੋ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਹ ਕੈਨੇਡੀਅਨ ਪ੍ਰਸ਼ਾਸਨ ਅਤੇ ਪੁਲਸ ਦੇ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਪਰਿਵਾਰ ਨੂੰ ਤੁਰੰਤ ਇਨਸਾਫ਼ ਅਤੇ ਮਦਦ ਮੁਹੱਈਆ ਕਰਵਾਈ ਜਾ ਸਕੇ।
ਇਹ ਵੀ ਪੜ੍ਹੋ- ਮੁੜ ਸ਼ੁਰੂ ਹੋਈ ਜੰਗ ! ਕੁਵੈਤ 'ਤੇ ਹੋ ਗਿਆ ਹਮਲਾ, ਵੱਜ ਗਏ ਸਾਇਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਪ੍ਰਦੇਸ਼ 'ਚ ਪੰਚਾਇਤ ਚੋਣਾਂ: ਦੂਜੇ ਪੜਾਅ 'ਚ ਸਵੇਰੇ 11 ਵਜੇ ਤੱਕ 43% ਤੋਂ ਵੱਧ ਹੋਈ ਵੋਟਿੰਗ
NEXT STORY