ਨਵੀਂ ਦਿੱਲੀ (ਬਿਊਰੋ)— ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਭਾਰਤੀ ਯੁਵਾ ਕਾਂਗਰਸ ਦੇ ਵਰਕਰਾਂ ਵਲੋਂ ਨਵੀਂ ਦਿੱਲੀ ਵਿਖੇ ਸੰਸਦ ਦਾ ਘਿਰਾਓ ਕੀਤਾ ਗਿਆ। ਇਨ੍ਹਾਂ ਵਰਕਰਾਂ ਨੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ, ਜਿਸ 'ਚ ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਕ੍ਰਿਸ਼ਨਾ ਅੱਲਾਵਰੂ, ਉੱਪ ਪ੍ਰਧਾਨ ਸ੍ਰੀਨਿਵਾਸ ਬੀ. ਵੀ. ਦੀ ਅਗਵਾਈ 'ਚ ਹੋਰ ਕਾਂਗਰਸੀ ਵਰਕਰ ਸ਼ਾਮਲ ਹੋਏ। ਇਸ ਤੋਂ ਇਲਾਵਾ ਯੂਥ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ ਤੋਂ ਵਰਕਰ ਸ਼ਿਵਮ ਸ਼ਰਮਾ ਅਤੇ ਹੋਰ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਮੋਦੀ ਸਰਕਾਰ ਤੋਂ ਡਰਨ ਵਾਲੇ ਨਹੀਂ ਹਾਂ। ਜਦੋਂ ਤਕ ਅਸੀਂ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਨਹੀਂ ਕਰ ਦਿੰਦੇ, ਉਦੋਂ ਤਕ ਅਸੀਂ ਚੁੱਪ ਬੈਠਣ ਵਾਲੇ ਨਹੀਂ ਹਾਂ। ਸੰਸਦ ਮਾਰਗ 'ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ। ਰੋਸ ਪ੍ਰਦਰਸ਼ਨ 'ਚ ਇਕੱਠੇ ਹੋਏ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਲੜਾਂਗੇ ਅਤੇ ਜਿੱਤ ਹਾਸਲ ਕਰਾਂਗੇ।
ਯਮੁਨਾ ਦੇ ਪਾਣੀ ਨੇ ਖਤਰੇ ਦਾ ਨਿਸ਼ਾਨ ਕੀਤਾ ਪਾਰ, ਬਣਿਆ ਹੜ੍ਹ ਦਾ ਖਤਰਾ
NEXT STORY