ਰਿਆਦ- ਸਾਊਦੀ ਅਰਬ ਵਿਚ ਕੋਰੋਨਾ ਵਾਇਰਸ ਕਾਰਨ 450 ਭਾਰਤੀ ਕਾਮੇ ਸੜਕਾਂ 'ਤੇ ਭੀਖ ਮੰਗਣ ਲਈ ਮਜਬੂਰ ਹੋ ਗਏ ਹਨ। ਕੋਰੋਨਾ ਵਾਇਰਸ ਕਾਰਨ ਉਨ੍ਹਾਂ ਦੀ ਨੌਕਰੀ ਚਲੇ ਗਈ ਹੈ ਤੇ ਵਰਕ ਪਰਮਿਟ ਦੀ ਮਿਆਦ ਲੰਘਣ ਨਾਲ ਉਹ ਉੱਥੇ ਫਸ ਗਏ ਹਨ।
ਇਨ੍ਹਾਂ ਕਾਮਿਆਂ ਵਿਚੋਂ ਵਧੇਰੇ ਤੇਲੰਗਨਾ. ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼, ਕਸ਼ਮੀਰ, ਬਿਹਾਰ, ਦਿੱਲੀ, ਰਾਜਸਥਾਨ, ਕਰਨਾਟਕ, ਹਰਿਆਣਾ, ਪੰਜਾਬ ਤੇ ਮਹਾਰਾਸ਼ਟਰ ਤੋਂ ਹਨ। ਨੌਕਰੀ ਨਾ ਰਹਿਣ ਕਾਰਨ ਇਨ੍ਹਾਂ ਨੂੰ ਭੀਖ ਮੰਗਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਕ ਨਿੱਜੀ ਚੈਨਲ ਦੀ ਖਬਰ ਮੁਤਾਬਕ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਿਚ ਕਾਮੇ ਕਹਿੰਦੇ ਹਨ ਕਿ ਉਨ੍ਹਾਂ ਦਾ ਅਪਰਾਧ ਸਿਰਫ ਇਹ ਹੈ ਕਿ ਉਨ੍ਹਾਂ ਦੇ ਕਿਰਾਏ ਦੇ ਕਮਰੇ 'ਤੇ ਜਾ ਕੇ ਉਨ੍ਹਾਂ ਦੀ ਪਛਾਣ ਕੀਤੀ ਗਈ ਤੇ ਜੇਦਾਹ ਸਥਿਤ ਡਿਟੈਂਸ਼ਨ ਸੈਂਟਰ ਵਿਚ ਉਨ੍ਹਾਂ ਨੂੰ ਭੇਜ ਦਿੱਤਾ ਗਿਆ।
ਇਨ੍ਹਾਂ ਵਿਚ ਉੱਤਰ ਪ੍ਰਦੇਸ਼ ਤੋਂ 39, ਬਿਹਾਰ ਤੋਂ 10, ਤੇਲੰਗਾਨਾ ਤੋਂ 5 ਅਤੇ ਮਹਾਰਾਸ਼ਟਰ, ਜੰਮੂ-ਕਸ਼ਮੀਰ ਤੇ ਕਰਨਾਟਕ ਤੋਂ 4 ਲੋਕ ਹਨ। ਇਕ ਵਿਅਕਤੀ ਆਂਧਰਾ ਪ੍ਰਦੇਸ਼ ਤੋਂ ਹੈ। ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸਾਊਦੀ ਅਰਬ ਦੀ ਅਰਥ-ਵਿਵਸਥਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਇੱਥੇ ਕੰਮ ਕਰ ਰਹੇ ਵਿਦੇਸ਼ੀ ਕਾਮੇ ਵੀ ਬੇਰੁਜ਼ਗਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਉਹ 4 ਮਹੀਨਿਆਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ, ਬੰਗਲਾਦੇਸ਼ ਅਤੇ ਇੰਡੋਨੇਸ਼ੀਆ ਤੇ ਸ਼੍ਰੀਲੰਕਾ ਦੇ ਕਾਮਿਆਂ ਨੂੰ ਉਨ੍ਹਾਂ ਦੇ ਦੇਸ਼ ਤੋਂ ਮਦਦ ਮਿਲ ਰਹੀ ਹੈ ਤੇ ਉਨ੍ਹਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ ਜਦਕਿ ਅਸੀਂ ਇੱਥੇ ਫਸੇ ਹੋਏ ਹਾਂ।
ਵਿਦੇਸ਼ ਮੰਤਰਾਲੇ ਮੁਤਾਬਕ 2.4 ਲੱਖ ਭਾਰਤੀਆਂ ਨੇ ਭਾਰਤ ਵਾਪਸ ਪਰਤਣ ਲਈ ਰਜਿਸਟਰੇਸ਼ਨ ਕੀਤੀ ਸੀ ਪਰ ਸਿਰਫ 40 ਹਜ਼ਾਰ ਹੀ ਵਾਪਸ ਆ ਸਕੇ ਹਨ।
ਤਬਲੀਗੀ ਜਮਾਤ ਪ੍ਰੋਗਰਾਮ ਕਾਰਨ ਕਈ ਲੋਕਾਂ ਤੱਕ ਫੈਲਿਆ ਕੋਵਿਡ-19 ਇਨਫੈਕਸ਼ਨ : ਗ੍ਰਹਿ ਮੰਤਰਾਲੇ
NEXT STORY