ਨੈਸ਼ਨਲ ਡੈਸਕ : ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ ਟੀ-1 'ਤੇ ਮੰਗਲਵਾਰ ਨੂੰ ਇੱਕ ਘਟਨਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇੰਡੀਗੋ ਏਅਰਲਾਈਨ ਦੀ ਇੱਕ ਯਾਤਰੀ ਬੱਸ ਨੂੰ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਮੱਚ ਗਈ। ਹਵਾਈ ਅੱਡੇ ਦੇ ਸਟਾਫ਼ ਨੇ ਤੁਰੰਤ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਅੱਗ 'ਤੇ ਜਲਦੀ ਕਾਬੂ ਪਾ ਲਿਆ ਗਿਆ।
ਪੜ੍ਹੋ ਇਹ ਵੀ - ਵੱਡਾ ਝਟਕਾ : ਰਾਸ਼ਨ ਕਾਰਡ ਤੋਂ ਕੱਟੇ ਜਾਣਗੇ 1.17 ਕਰੋੜ ਲੋਕਾਂ ਦੇ ਨਾਮ!
ਦੱਸ ਦੇਈਏ ਕਿ ਜਿਸ ਸਮੇਂ ਬੱਸ ਨੂੰ ਅੱਗ ਲੱਗੀ ਸੀ, ਉਸ ਸਮੇਂ ਬੱਸ ਖਾਲੀ ਸੀ ਅਤੇ ਇਸ ਵਿੱਚ ਕੋਈ ਯਾਤਰੀ ਸਵਾਰ ਨਹੀਂ ਸੀ। ਇਸ ਘਟਨਾ ਕਾਰਨ ਹਵਾਈ ਅੱਡੇ ਦੇ ਕੰਮਕਾਜ ਪ੍ਰਭਾਵਿਤ ਨਹੀਂ ਹੋਏ ਅਤੇ ਸਾਰੀਆਂ ਉਡਾਣਾਂ ਆਮ ਵਾਂਗ ਚੱਲਦੀਆਂ ਰਹੀਆਂ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਆਮ ਗਤੀਵਿਧੀਆਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਮੌਕੇ 'ਤੇ ਪਹੁੰਚੀ ਪੁਲਸ ਵਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - Breaking: ਮੁੱਖ ਮੰਤਰੀ 'ਤੇ ਹਮਲਾ! ਸਟੇਜ 'ਤੇ ਚੜ੍ਹ ਮਾਰਿਆ ਥੱਪੜ, ਦਿੱਲੀ ਪੁਲਸ 'ਚ ਮਚੀ ਤਰਥੱਲੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਕੂਲ 'ਚ ਲੰਚ ਕਰਨ ਮਗਰੋਂ ਵਿਦਿਆਰਥਣ ਨੂੰ ਪਿਆ ਦਿਲ ਦਾ ਦੌਰਾ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
NEXT STORY