ਨੈਸ਼ਨਲ ਡੈਸਕ : ਭਾਰਤ-ਪਾਕਿਸਤਾਨ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਇੰਡੀਗੋ ਨੇ 13 ਮਈ ਲਈ ਜੰਮੂ, ਅੰਮ੍ਰਿਤਸਰ, ਚੰਡੀਗੜ੍ਹ, ਲੇਹ, ਸ੍ਰੀਨਗਰ ਅਤੇ ਰਾਜਕੋਟ ਲਈ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਨੇ ਸੋਮਵਾਰ ਰਾਤ 11.38 ਵਜੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਤਾਜ਼ਾ ਘਟਨਾਕ੍ਰਮ ਦੇ ਮੱਦੇਨਜ਼ਰ ਅਤੇ ਤੁਹਾਡੀ ਸੁਰੱਖਿਆ ਨੂੰ ਸਾਡੀ ਪਹਿਲੀ ਤਰਜੀਹ ਮੰਨਦੇ ਹੋਏ ਜੰਮੂ, ਅੰਮ੍ਰਿਤਸਰ, ਚੰਡੀਗੜ੍ਹ, ਲੇਹ, ਸ੍ਰੀਨਗਰ ਅਤੇ ਰਾਜਕੋਟ ਲਈ ਅਤੇ ਆਉਣ ਵਾਲੀਆਂ ਉਡਾਣਾਂ 13 ਮਈ 2025 ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
ਏਅਰਲਾਈਨ ਨੇ ਇਹ ਵੀ ਕਿਹਾ ਕਿ ਉਸ ਦੀਆਂ ਟੀਮਾਂ ਸਥਿਤੀ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੀਆਂ ਹਨ। ਇਹ 6 ਹਵਾਈ ਅੱਡੇ ਉਨ੍ਹਾਂ ਵਿੱਚੋਂ ਹਨ ਜੋ ਸੋਮਵਾਰ ਨੂੰ ਨਾਗਰਿਕ ਉਡਾਣਾਂ ਲਈ ਦੁਬਾਰਾ ਖੋਲ੍ਹੇ ਗਏ ਸਨ ਜਦੋਂਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਦੇ ਮੱਦੇਨਜ਼ਰ ਅਸਥਾਈ ਤੌਰ 'ਤੇ ਬੰਦ ਕਰ ਦਿੱਤੇ ਗਏ ਸਨ। ਸੂਤਰਾਂ ਅਨੁਸਾਰ, ਅੰਮ੍ਰਿਤਸਰ ਵਿੱਚ ਸਾਵਧਾਨੀ ਦੇ 'ਬਲੈਕਆਊਟ' ਉਪਾਅ ਲਾਗੂ ਕੀਤੇ ਜਾਣ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਅੰਮ੍ਰਿਤਸਰ ਜਾਣ ਵਾਲੀ ਇੰਡੀਗੋ ਦੀ ਇੱਕ ਉਡਾਣ ਰਾਸ਼ਟਰੀ ਰਾਜਧਾਨੀ ਵਾਪਸ ਆ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਕਰੀ ਦਿਵਾਉਣ ਦੇ ਬਹਾਨੇ ਕੀਤਾ ਬਲਾਤਕਾਰ, ਫਿਰ ਅਸ਼ਲੀਲ ਵੀਡੀਓ ਬਣਾ ਕੀਤਾ ਵਾਇਰਲ
NEXT STORY