ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਇੰਡੀਗੋ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਪੀਟਰ ਐਲਬਰਜ਼ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇੰਡੀਗੋ ਦੀ ਪੇਰੈਂਟ ਕੰਪਨੀ ਇੰਟਰਗਲੋਬ ਐਵੀਏਸ਼ਨ ਨੇ ਮੰਗਲਵਾਰ ਨੂੰ ਸਟਾਕ ਐਕਸਚੇਂਜ ਫਾਈਲਿੰਗ ਰਾਹੀਂ ਪੀਟਰ ਐਲਬਰਜ਼ ਦੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ।
ਰਾਹੁਲ ਭਾਟੀਆ ਸੰਭਾਲਣਗੇ ਅੰਤਰਿਮ ਚਾਰਜ
ਕੰਪਨੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੀਟਰ ਐਲਬਰਜ਼ 10 ਮਾਰਚ ਨੂੰ ਆਪਣੀ ਸ਼ਿਫਟ ਪੂਰੀ ਕਰਨ ਦੇ ਨਾਲ ਹੀ ਆਪਣੀਆਂ ਸੇਵਾਵਾਂ ਤੋਂ ਮੁਕਤ ਹੋ ਜਾਣਗੇ। ਉਨ੍ਹਾਂ ਦੇ ਅਸਤੀਫ਼ੇ ਤੋਂ ਤੁਰੰਤ ਬਾਅਦ ਇੰਡੀਗੋ ਦੇ ਮੈਨੇਜਿੰਗ ਡਾਇਰੈਕਟਰ (MD) ਰਾਹੁਲ ਭਾਟੀਆ ਨੇ ਕੰਪਨੀ ਦੇ CEO ਵਜੋਂ ਅੰਤਰਿਮ ਕਾਰਜਭਾਰ ਸੰਭਾਲ ਲਿਆ ਹੈ।
ਫਲਾਈਟਾਂ ਰੱਦ ਹੋਣ ਕਾਰਨ ਚਰਚਾ 'ਚ ਸੀ ਕੰਪਨੀ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਇੰਡੀਗੋ ਨੂੰ ਆਪਣੀਆਂ ਹਜ਼ਾਰਾਂ ਫਲਾਈਟਾਂ ਰੱਦ ਕਰਨੀਆਂ ਪਈਆਂ ਸਨ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਪੀਟਰ ਐਲਬਰਜ਼ ਦਾ ਅਸਤੀਫ਼ਾ ਅਜਿਹੇ ਸਮੇਂ ਆਇਆ ਹੈ ਜਦੋਂ ਕੰਪਨੀ ਕਈ ਚੁਣੌਤੀਆਂ ਵਿੱਚੋਂ ਗੁਜ਼ਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ ਹੋਵੇਗਾ 'ਕੈਸ਼ਲੇਸ' ਇਲਾਜ
NEXT STORY