ਚੇਨਈ : ਮਦੁਰਾਈ ਤੋਂ ਸ਼ਨੀਵਾਰ ਨੂੰ 76 ਯਾਤਰੀਆਂ ਨੂੰ ਲੈ ਕੇ ਆ ਰਹੀ ਇੰਡੀਗੋ ਦੀ ਉਡਾਣ ਦੇ ਪਾਇਲਟ ਨੂੰ ਲੈਂਡਿੰਗ ਤੋਂ ਪਹਿਲਾਂ ਜਹਾਜ਼ ਦੀ ਵਿੰਡਸ਼ੀਲਡ ਵਿੱਚ ਦਰਾੜ ਦਿਖਾਈ ਦਿੱਤੀ। ਇਸ ਦੌਰਾਨ ਸਾਵਧਾਨੀ ਵਰਤਦੇ ਹੋਏ ਪਾਇਲਟ ਨੇ ਜਹਾਜ਼ ਨੂੰ ਸੁਰੱਖਿਅਤ ਉਤਾਰ ਲਿਆ, ਜਿਸ ਨਾਲ ਵੱਡਾ ਹਾਦਸਾ ਹੋਣੋ ਟੱਲ ਲਿਆ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ : ਹੱਦ ਹੋ ਗਈ! ਰਾਜਵੀਰ ਜਵੰਦਾ ਦੇ ਅੰਤਿਮ ਸੰਸਕਾਰ 'ਤੇ ਕਈ ਪੰਜਾਬੀ ਗਾਇਕਾਂ ਸਣੇ 150 ਤੋਂ ਵੱਧ ਫੋਨ ਚੋਰੀ
ਅਧਿਕਾਰੀਆਂ ਦੇ ਅਨੁਸਾਰ, ਪਾਇਲਟ ਨੇ ਉਡਾਣ ਦੌਰਾਨ ਜਹਾਜ਼ ਦੀ ਸਾਹਮਣੇ ਵਾਲੀ ਵਿੰਡਸ਼ੀਲਡ ਵਿੱਚ ਦਰਾੜ ਦੇਖੀ, ਜਿਸ ਦੇ ਬਾਰੇ ਉਹਨਾਂ ਨੇ ਹਵਾਈ ਅੱਡੇ 'ਤੇ ਏਅਰ ਟ੍ਰੈਫਿਕ ਕੰਟਰੋਲਰ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ 'ਤੇ ਹਵਾਈ ਅੱਡੇ 'ਤੇ ਸੁਰੱਖਿਆਂ ਦੇ ਪ੍ਰਬੰਧ ਕੀਤੇ ਗਏ ਅਤੇ ਜਹਾਜ਼ ਨੂੰ ਸੁਰੱਖਿਅਤ ਉਤਾਰਿਆ ਗਿਆ ਸੀ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਜਹਾਜ਼ ਵਿਚ ਸਵਾਰ ਯਾਤਰੀਆਂ ਦੇ ਸਾਹ ਸੁੱਕ ਗਏ, ਜਿਸ ਨਾਲ ਹਫ਼ੜਾ-ਦਫ਼ੜੀ ਮਚ ਗਈ।
ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ
ਇਸ ਤੋਂ ਬਾਅਦ ਜਹਾਜ਼ ਨੂੰ ਇੱਕ ਵੱਖਰੇ ਪਾਰਕਿੰਗ ਖੇਤਰ ਵਿੱਚ ਲਿਜਾਇਆ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਿੰਡਸ਼ੀਲਡ ਨੂੰ ਬਦਲਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਦੇ ਟੁੱਟਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਕਾਰਨ ਉਡਾਣ ਦੀ ਮਦੁਰਾਈ ਵਾਪਸੀ ਯਾਤਰਾ ਰੱਦ ਕਰ ਦਿੱਤੀ ਗਈ ਹੈ। ਇੰਡੀਗੋ ਨੇ ਅਜੇ ਤੱਕ ਇਸ ਘਟਨਾ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
PM ਮੋਦੀ ਓਡੀਸ਼ਾ 'ਚ ਆਧੁਨਿਕ ਮੱਛੀ ਮੰਡੀ ਅਤੇ ਐਕਵਾ ਪਾਰਕ ਦਾ ਰੱਖਣਗੇ ਨੀਂਹ ਪੱਥਰ
NEXT STORY