ਸੂਰਤ— ਐਤਵਾਰ ਯਾਨੀ ਕਿ ਅੱਜ ਸੂਰਤ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਇਕ ਜਹਾਜ਼ ਦੀ ਭੋਪਾਲ ’ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ ਵਿਚ ਕੁੱਲ 172 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ’ਚ ਕੁਝ ਤਕਨੀਕੀ ਖਰਾਬੀ ਆ ਗਈ ਸੀ, ਜਿਸ ਤੋਂ ਬਾਅਦ ਜਹਾਜ਼ ਦਾ ਮਾਰਗ ਬਦਲਿਆ ਗਿਆ ਅਤੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ’ਚ ਸੁਰੱਖਿਅਤ ਲੈਂਡਿੰਗ ਕੀਤੀ ਗਈ।
ਓਧਰ ਭੋਪਾਲ ਹਵਾਈ ਅੱਡਾ ਦੇ ਡਾਇਰੈਕਟਰ ਨੇ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਰਤ ਤੋਂ ਕੋਲਕਾਤਾ ਦੇ ਜਹਾਜ਼ ’ਚ ਤਕਨੀਕੀ ਖਰਾਬੀ ਆਉਣ ਕਾਰਨ ਫਲਾਈਟ ਦੀ ਭੋਪਾਲ ’ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਉਨ੍ਹਾਂ ਨੇ ਦੱਸਿਆ ਕਿ ਜਹਾਜ਼ ਨੂੰ ਹਵਾਈ ਅੱਡੇ ’ਤੇ ਸੁਰੱਖਿਅਤ ਲੈਂਡ ਕਰਵਾਇਆ ਗਿਆ। ਚੰਗੀ ਗੱਲ ਇਹ ਰਹੀ ਕਿ ਜਹਾਜ਼ ’ਚ ਸਵਾਰ ਸਾਰੇ 172 ਯਾਤਰੀ ਸੁਰੱਖਿਅਤ ਹਨ।
ਟੀਕਾ ਲਗਵਾਉਣ ਤੋਂ ਬਾਅਦ 51 ਲੋਕਾਂ ਨੂੰ ਹੋਈ ਥੋੜ੍ਹੀ ਪਰੇਸ਼ਾਨੀ : ਸਤੇਂਦਰ ਜੈਨ
NEXT STORY