ਨਵੀਂ ਦਿੱਲੀ : ਕੁਵੈਤ ਤੋਂ ਹੈਦਰਾਬਾਦ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਉਸ ਵਿਚ ਮਨੁੱਖੀ ਬੰਬ ਰੱਖੇ ਜਾਣ ਦੀ ਧਮਕੀ ਮਿਲੀ। ਇਸ ਧਮਕੀ ਤੋਂ ਬਾਅਦ ਉਡਾਣ ਨੂੰ ਮੁੰਬਈ ਮੋੜ ਦਿੱਤਾ ਗਿਆ। ਜਾਣਕਾਰੀ ਮੁਤਾਬਕ ਉਡਾਣ ਵਿੱਚ 'ਮਨੁੱਖੀ ਬੰਬ' ਹੋਣ ਦੀ ਧਮਕੀ ਦਿੱਲੀ ਹਵਾਈ ਅੱਡੇ 'ਤੇ ਈਮੇਲ ਰਾਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅਧਿਕਾਰੀ ਅਲਰਟ ਹੋ ਗਏ।
ਪੜ੍ਹੋ ਇਹ ਵੀ - ਵੱਡੀ ਵਾਰਦਾਤ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਪੈਰੀ ਦਾ ਗੋਲੀਆਂ ਮਾਰ ਕੇ ਕਤਲ

ਸੂਤਰਾਂ ਮੁਤਾਬਕ ਉਡਾਣ ਦੌਰਾਨ ਮਿਲੀ ਇਸ ਧਮਕੀ ਨੂੰ ਗੰਭੀਰ ਮੰਨਿਆ ਗਿਆ, ਜਿਸ ਤੋਂ ਬਾਅਦ ਉਡਾਣ ਦੀ ਮੁੰਬਈ ਹਵਾਈ ਅੱਡੇ 'ਤੇ ਐਂਮਰਜੈਂਸੀ ਲੈਡਿੰਗ ਕਰ ਦਿੱਤੀ ਗਈ। ਇਸ ਦੌਰਾਨ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਲਈ ਪਹਿਲਾਂ ਤੋਂ ਤਿਆਰੀਆਂ ਕੀਤੀਆਂ ਗਈਆਂ ਸਨ। ਸੁਰੱਖਿਆ ਏਜੰਸੀਆਂ, ਬੰਬ ਖੋਜ ਅਤੇ ਨਿਰੋਧਕ ਦਸਤੇ, ਅਤੇ ਹੋਰ ਐਮਰਜੈਂਸੀ ਟੀਮਾਂ ਨੂੰ ਰਨਵੇਅ 'ਤੇ ਤਾਇਨਾਤ ਕੀਤਾ ਗਿਆ ਸੀ।
ਪੜ੍ਹੋ ਇਹ ਵੀ - ਵਰਮਾਲਾ ਦੇ ਤੁਰੰਤ ਬਾਅਦ ਲਾੜੀ ਨੇ ਚਾੜ੍ਹ 'ਤਾ ਅਜਿਹਾ ਚੰਨ, ਚਾਰੇ-ਪਾਸੇ ਮਚੀ ਹਫ਼ੜਾ-ਦਫ਼ੜੀ
ਜਾਣਕਾਰੀ ਮੁਤਾਬਕ ਜਹਾਜ਼—ਏਅਰਬੱਸ ਏ321—ਨੇ ਕੁਵੈਤ ਤੋਂ ਸਵੇਰੇ 1:56 ਵਜੇ ਉਡਾਣ ਭਰੀ ਸੀ, ਜਿਸ ਨੂੰ ਧਮਕੀ ਤੋਂ ਬਾਅਦ ਸਵੇਰੇ 8:10 ਵਜੇ ਮੁੰਬਈ ਵਿੱਚ ਸੁਰੱਖਿਅਤ ਉਤਰਿਆ ਗਿਆ। ਇਸ ਸਬੰਧ ਵਿਚ ਇੰਡੀਗੋ ਏਅਰਲਾਈਨਜ਼ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 23 ਨਵੰਬਰ ਨੂੰ ਬਹਿਰੀਨ ਤੋਂ ਹੈਦਰਾਬਾਦ ਜਾਣ ਵਾਲੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਕਾਰਨ ਮੁੰਬਈ ਵੱਲ ਮੋੜ ਦਿੱਤਾ ਗਿਆ ਸੀ। ਉਸ ਮਾਮਲੇ ਵਿੱਚ ਵੀ ਸੁਰੱਖਿਆ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਇਹ ਧਮਕੀ ਝੂਠੀ ਪਾਈ ਗਈ।
ਪੜ੍ਹੋ ਇਹ ਵੀ - ਵਿਨਾਸ਼ਕਾਰੀ ਹੋਵੇਗਾ ਸਾਲ 2026! ਬਾਬਾ ਵੇਂਗਾ ਦੀ ਸਾਹਮਣੇ ਆਈ ਡਰਾਉਣੀ ਭਵਿੱਖਬਾਣੀ
ਆਈਐੱਸਆਈ ਲਈ ਜਾਸੂਸੀ ਕਰਦਾ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, ਪਾਕਿਸਤਾਨ ਭੇਜਦਾ ਸੀ ਬਾਰਡਰ ਦੀਆਂ ਤਸਵੀਰਾਂ
NEXT STORY