ਨੈਸ਼ਨਲ ਡੈਸਕ- ਮੁੰਬਈ ਤੋਂ ਕੋਲਕਾਤਾ ਜਾ ਰਹੀ ਇੰਡੀਗੋ ਦੀ ਫਲਾਈਟ (6E138) 'ਚ ਸ਼ੁੱਕਰਵਾਰ ਨੂੰ ਇਕ ਹੈਰਾਨੀਜਨਕ ਘਟਨਾ ਵਾਪਰੀ, ਜਦੋਂ ਇਕ ਯਾਤਰੀ ਨੇ ਉਡਾਣ ਦੌਰਾਨ ਇਕ ਹੋਰ ਸਹਿ-ਯਾਤਰੀ ਨੂੰ ਥੱਪੜ ਮਾਰ ਦਿੱਤਾ। ਇਹ ਘਟਨਾ ਏਅਰਬਸ A321 ਜਹਾਜ਼ 'ਚ ਵਾਪਰੀ ਅਤੇ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਵੀਡੀਓ ਨੂੰ ਲੈ ਕੇ ਲੋਕ ਗੁੱਸੇ 'ਚ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਘਟਨਾ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ, ਪਰ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਯਾਤਰੀ ਅਚਾਨਕ ਸੀਟ ਤੋਂ ਉੱਠ ਕੇ ਕੋਲ ਖੜ੍ਹੇ ਯਾਤਰੀ ਨੂੰ ਥੱਪੜ ਮਾਰ ਦਿੰਦਾ ਹੈ। ਥੱਪੜ ਖਾਣ ਵਾਲੇ ਯਾਤਰੀ ਨੂੰ ਰੋਂਦੇ ਹੋਏ ਦੇਖਿਆ ਗਿਆ ਅਤੇ ਕੈਬਿਨ ਕਰੂ ਦੁਆਰਾ ਹਮਲਾਵਰ ਤੋਂ ਦੂਰ ਲਿਜਾਇਆ ਗਿਆ। ਕੈਬਿਨ ਕਰੂ ਦਾ ਇਕ ਮੈਂਬਰ ਦੋਸ਼ੀ ਯਾਤਰੀ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹੈ, ਜਦੋਂ ਕਿ ਇਕ ਹੋਰ ਯਾਤਰੀ ਪੁੱਛਦਾ ਹੈ,"ਜੇਕਰ ਕੋਈ ਸਮੱਸਿਆ ਸੀ, ਤਾਂ ਤੁਸੀਂ ਉਸ ਨੂੰ ਥੱਪੜ ਕਿਉਂ ਮਾਰਿਆ?"
ਇੰਡੀਗੋ ਏਅਰਲਾਈਨਜ਼ ਨੇ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ, "ਇਹ ਅਸਵੀਕਾਰਨਯੋਗ ਹੈ ਅਤੇ ਅਸੀਂ ਕਿਸੇ ਵੀ ਅਜਿਹੇ ਕੰਮ ਦੀ ਸਖ਼ਤ ਨਿੰਦਾ ਕਰਦੇ ਹਾਂ ਜੋ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਅਤੇ ਸਨਮਾਨ ਨਾਲ ਸਮਝੌਤਾ ਕਰਦਾ ਹੈ।" ਏਅਰਲਾਈਨ ਨੇ ਅੱਗੇ ਕਿਹਾ ਕਿ ਦੋਸ਼ੀ ਯਾਤਰੀ ਦੀ ਪਛਾਣ ਕਰ ਕੇ ਉਸ ਨੂੰ ਫਲਾਈਟ ਲੈਂਡਿੰਗ ਤੋਂ ਬਾਅਦ ਸੁਰੱਖਿਆ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਏਅਰਲਾਈਨ ਦੇ ਬਿਆਨ 'ਚ ਕਿਹਾ ਗਿਆ ਹੈ,"ਸਾਡਾ ਕੈਬਿਨ ਕਰੂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਨੁਸਾਰ ਪੂਰੀ ਤਰ੍ਹਾਂ ਪੇਸ਼ੇਵਰ ਰਿਹਾ। ਇਸ ਘਟਨਾ ਦੀ ਰਿਪੋਰਟ ਸਾਰੀਆਂ ਸਬੰਧਤ ਰੈਗੂਲੇਟਰੀ ਏਜੰਸੀਆਂ ਨੂੰ ਕਰ ਦਿੱਤੀ ਗਈ ਹੈ। ਅਸੀਂ ਆਪਣੀਆਂ ਸਾਰੀਆਂ ਉਡਾਣਾਂ 'ਤੇ ਸੁਰੱਖਿਅਤ ਅਤੇ ਸਤਿਕਾਰਯੋਗ ਵਾਤਾਵਰਣ ਬਣਾਈ ਰੱਖਣ ਲਈ ਵਚਨਬੱਧ ਹਾਂ।"
ਇਹ ਸਪੱਸ਼ਟ ਨਹੀਂ ਹੈ ਕਿ ਲੜਾਈ ਜਹਾਜ਼ ਦੇ ਉਡਾਣ ਭਰਨ ਤੋਂ ਪਹਿਲਾਂ ਹੋਈ ਸੀ ਜਾਂ ਉਡਾਣ ਦੌਰਾਨ। ਹਮਲਾਵਰ ਦੀ ਪਛਾਣ ਅਤੇ ਲੜਾਈ ਦੇ ਕਾਰਨ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਇਹ ਵੀ ਪਤਾ ਨਹੀਂ ਹੈ ਕਿ ਉਸ ਸਮੇਂ ਉਡਾਣ 'ਚ ਕਿੰਨੇ ਯਾਤਰੀ ਸਨ। ਇਸ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ ਕਿ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਾਂ ਨਹੀਂ। ਘਟਨਾ ਨਾਲ ਸਬੰਧਤ ਹੋਰ ਜਾਣਕਾਰੀ ਦੀ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
''ਅਰੁਣ ਜੇਤਲੀ ਨੂੰ ਮੈਨੂੰ ਧਮਕਾਉਣ ਲਈ ਭੇਜਿਆ ਗਿਆ ਸੀ...!'', ਰਾਹੁਲ ਗਾਂਧੀ ਦਾ ਵੱਡਾ ਦਾਅਵਾ
NEXT STORY