ਇੰਦੌਰ (ਮੱਧ ਪ੍ਰਦੇਸ਼) (ਭਾਸ਼ਾ) - ਇੰਦੌਰ ਦੇ ਇਕ ਚਿਲਡਰਨ ਹੋਮ 'ਚ ਦੋ ਦਿਨਾਂ ਦੇ ਅੰਦਰ ਦੋ ਬੱਚਿਆਂ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ, ਜਦਕਿ 12 ਬੱਚਿਆਂ ਨੂੰ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਨਾਲ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਆਲੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮਲਹਾਰਗੰਜ ਥਾਣਾ ਖੇਤਰ ਦੇ 'ਸ਼੍ਰੀ ਯੁਗਪੁਰਸ਼ ਧਾਮ' ਦੇ ਬੱਚਿਆਂ ਦੇ ਆਸ਼ਰਮ 'ਚ ਰਹਿਣ ਵਾਲੇ ਕਰਨ (12) ਦੀ ਸੋਮਵਾਰ ਨੂੰ ਮੌਤ ਹੋ ਗਈ, ਜਦਕਿ ਆਸ਼ਰਮ ਦੇ ਸੱਤ ਸਾਲਾ ਬੱਚੇ ਆਕਾਸ਼ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - 16 ਸਾਲਾ ਮੁੰਡੇ ਨੇ 9 ਸਾਲਾ ਬੱਚੀ ਦਾ ਕੀਤਾ ਕਤਲ, ਵਜ੍ਹਾ ਕਰ ਦੇਵੇਗੀ ਤੁਹਾਨੂੰ ਹੈਰਾਨ
ਸ਼ਰਮਾ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਦੋਵਾਂ ਬੱਚਿਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਬਾਲ ਆਸ਼ਰਮ ਵਿੱਚ ਵੱਖ-ਵੱਖ ਖੇਤਰਾਂ ਤੋਂ ਲਿਆਂਦੇ 200 ਤੋਂ ਵੱਧ ਬੱਚੇ ਰਹਿੰਦੇ ਹਨ, ਜਿਨ੍ਹਾਂ ਵਿੱਚ ਅਨਾਥ ਅਤੇ ਮਾਨਸਿਕ ਸਮੱਸਿਆਵਾਂ ਤੋਂ ਪੀੜਤ ਬੱਚੇ ਵੀ ਸ਼ਾਮਲ ਹਨ। ਸਰਕਾਰੀ ਮਹਾਰਾਜਾ ਯਸ਼ਵੰਤਰਾਓ ਹਸਪਤਾਲ (MYH) ਦੇ ਸੁਪਰਡੈਂਟ ਡਾ. ਅਸ਼ੋਕ ਯਾਦਵ ਨੇ ਕਿਹਾ, 'ਆਸ਼ਰਮ ਦੇ 12 ਬੱਚਿਆਂ ਨੂੰ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਹੋਣ 'ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਰੀਰ ਵਿੱਚ ਪਾਣੀ ਦੀ ਕਮੀ ਕਾਰਨ ਇਨ੍ਹਾਂ ਵਿੱਚੋਂ ਦੋ ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੀ ਹਾਲਤ ਸੁਧਾਰਨ ਲਈ ਯਤਨ ਜਾਰੀ ਹਨ।''
ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਉਨ੍ਹਾਂ ਨੇ ਦੱਸਿਆ ਕਿ ਐੱਮ.ਵਾਈ.ਐੱਚ ਵਿੱਚ ਦਾਖਲ ਕਰਵਾਏ ਗਏ ਬੱਚਿਆਂ ਦੀ ਉਮਰ 14 ਸਾਲ ਤੋਂ ਘੱਟ ਹੈ। ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਸਿੰਘ ਨੇ ਐੱਮ.ਵਾਈ.ਐੱਚ ਪਹੁੰਚ ਗਏ ਬੀਮਾਰ ਬੱਚਿਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਕਿਹਾ, 'ਡਾਕਟਰਾਂ ਦੇ ਅਨੁਸਾਰ, ਪਹਿਲੀ ਨਜ਼ਰ ਵਿੱਚ ਇਹ ਫੂਡ ਪੋਇਜ਼ਨਿੰਗ ਦਾ ਮਾਮਲਾ ਜਾਪਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ (ਏ.ਡੀ.ਐੱਮ.) ਦੀ ਅਗਵਾਈ ਵਿੱਚ ਇੱਕ ਟੀਮ ਜਾਂਚ ਲਈ ਬਾਲ ਆਸ਼ਰਮ ਭੇਜੀ ਗਈ ਹੈ, ਜਿਸ ਵਿੱਚ ਡਾਕਟਰ ਅਤੇ ਖੁਰਾਕ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ।' ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਦੋਵਾਂ ਬੱਚਿਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਵਿਸਥਾਰ ਜਾਂਚ ਰਿਪੋਰਟ ਤੋਂ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਾਮ 'ਚ ਹੜ੍ਹ ਦੀ ਸਥਿਤੀ ਹੋਈ ਹੋਰ ਗੰਭੀਰ, ਭਾਰਤੀ ਹਵਾਈ ਫ਼ੌਜ ਨੇ 13 ਲੋਕਾਂ ਨੂੰ ਬਚਾਇਆ
NEXT STORY