ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਇਕ ਅਜੀਬ ਜੈਨੇਟਿਕ ਡਿਸਆਰਡਰ ਕਾਰਨ ਦੋ ਸਾਲ ਦੇ ਬੱਚੇ ਦੀ ਮੌਤ ਤੋਂ ਬਾਅਦ ਉਸ ਦੀਆਂ ਅੱਖਾਂ ਦਾਨ ਨੇ ਦੋ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਸ਼ਹਿਰ ਦੇ ਸਰਕਾਰੀ ਮਹਾਰਾਜਾ ਯਸ਼ਵੰਤਰਾਓ ਹਸਪਤਾਲ (MYH) ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- 5 ਦਿਨ ਤੋਂ ਲਾਪਤਾ ਬੱਚੇ ਦੀ ਲਾਸ਼ ਗੰਨੇ ਦੀ ਖੇਤ 'ਚੋਂ ਮਿਲੀ, 30 ਲੱਖ ਦੀ ਫਿਰੌਤੀ ਲਈ ਚਾਚੇ ਨੇ ਦਿੱਤੀ ਦਰਦਨਾਕ ਮੌਤ
ਅਧਿਕਾਰੀ ਨੇ ਦੱਸਿਆ ਕਿ ਦੋ ਸਾਲਾ ਅਕਸ਼ਜ ਬਾਂਕੇ, ਜੋ ਕਿ ਟਾਈਰੋਸਿਨਮੀਆ ਨਾਮੀ ਜਮਾਂਦਰੂ ਜੈਨੇਟਿਕ ਵਿਕਾਰ ਤੋਂ ਪੀੜਤ ਸੀ। ਉਸ ਦੀ ਸੋਮਵਾਰ ਰਾਤ ਨੂੰ MYH ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦੀ ਇੱਛਾ ਮੁਤਾਬਕ ਉਸ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ। ਜਿਸ ਨਾਲ ਦੋ ਲੋੜਵੰਦ ਮਰੀਜ਼ਾਂ ਨੂੰ ਇਕ-ਇਕ ਅੱਖ ਟਰਾਂਸਪਲਾਂਟ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ; ਰੁੱਸੀ ਪਤਨੀ ਨੂੰ ਲੈਣ ਗਏ ਜਵਾਈ ਨੂੰ ਸਹੁਰੇ ਪਰਿਵਾਰ ਦੇ ਲੋਕਾਂ ਨੇ ਜ਼ਿੰਦਾ ਸਾੜਿਆ
ਅਕਸ਼ਜ ਦੇ ਪਿਤਾ ਆਨੰਦ ਬਾਂਕੇ ਸ਼ਹਿਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਅਧਿਆਪਕ ਹਨ। ਆਪਣੇ ਇਕਲੌਤੇ ਬੱਚੇ ਦੇ ਸੋਗ ਵਿਚ ਡੁੱਬੇ ਪਿਤਾ ਨੇ ਦੱਸਿਆ ਕਿ ਮੇਰਾ ਪੁੱਤਰ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ ਪਰ ਮੈਨੂੰ ਇਸ ਗੱਲ ਦੀ ਤਸੱਲੀ ਹੈ ਕਿ ਦੋ ਲੋਕ ਉਸ ਦੀਆਂ ਅੱਖਾਂ ਰਾਹੀਂ ਦੁਨੀਆ ਵੇਖ ਸਕਣਗੇ।
ਇਹ ਵੀ ਪੜ੍ਹੋ- ਅਲਵਿਦਾ 2022: ਸਿਆਸਤ ਤੋਂ ਖੇਡ ਜਗਤ ਤੱਕ, ਇਨ੍ਹਾਂ ਕਾਰਨਾਂ ਕਰ ਕੇ ਯਾਦ ਕੀਤਾ ਜਾਵੇਗਾ 'ਸਾਲ 2022'
ਕੀ ਸੀ. ਬੀ. ਆਈ. ਦੇ ਜੈਸਵਾਲ ਨੂੰ ਐਕਸਟੈਂਸ਼ਨ ਮਿਲੇਗੀ?
NEXT STORY