ਨਵੀਂ ਦਿੱਲੀ- ਗ੍ਰਹਿ ਮੰਤਰੀ ਅਮਿਤ ਸ਼ਾਹ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਨ ਦੇ ਭਾਰਤ ਸਰਕਾਰ ਦੇ ਫ਼ੈਸਲੇ ਮਗਰੋਂ ਇਸ 'ਤੇ ਅੱਗੇ ਦੀ ਕਾਰਵਾਈ ਲਈ ਕੇਂਦਰੀ ਜਲ ਸ਼ਕਤੀ ਮੰਤਰਾਲਾ ਨਾਲ ਇਕ ਮਹੱਤਵਪੂਰਨ ਬੈਠਕ ਕਰ ਰਹੇ ਹਨ। ਸੂਤਰਾਂ ਮੁਤਾਬਕ ਇਸ ਬੈਠਕ ਵਿਚ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਅਤੇ ਕਈ ਸਬੰਧਤ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ- ਬੂੰਦ-ਬੂੰਦ ਲਈ ਤਰਸੇਗਾ ਪਾਕਿਸਤਾਨ! ਜਾਣੋ ਕੀ ਹੈ 'ਸਿੰਧੂ ਜਲ ਸੰਧੀ'
ਇਸ ਬੈਠਕ ਵਿਚ ਫੈਸਲੇ ਨੂੰ ਲਾਗੂ ਕਰਨ ਲਈ ਅੱਗੇ ਦੀ ਕਾਰਵਾਈ ਅਤੇ ਵਿਆਪਕ ਢਾਂਚੇ 'ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਪਾਕਿਸਤਾਨ-ਸਪਾਂਸਰ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨਾਲ 65 ਸਾਲ ਪੁਰਾਣੇ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰ ਦਿੱਤਾ। ਇਸ ਹਮਲੇ ਵਿਚ ਚੁਣ-ਚੁਣ ਕੇ 26 ਸੈਲਾਨੀਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਹ ਵੀ ਪੜ੍ਹੋ- PAK ਰੇਂਜਰਸ ਦੇ ਕਬਜ਼ੇ 'ਚ BSF ਦਾ ਜਵਾਨ, ਪਿਤਾ ਬੋਲੇ- ਪੁੱਤ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ
ਜਲ ਸਰੋਤ ਸਕੱਤਰ ਦੇਬਾਸ਼੍ਰੀ ਮੁਖਰਜੀ ਨੇ ਪਾਕਿਸਤਾਨ ਦੇ ਸਬੰਧਤ ਵਿਭਾਗ ਦੇ ਸਕੱਤਰ ਸਈਦ ਅਲੀ ਮੁਰਤਜ਼ਾ ਨੂੰ ਇਕ ਪੱਤਰ ਭੇਜ ਕੇ ਭਾਰਤ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਸਰਕਾਰ ਨੇ ਪਾਣੀ ਰੋਕਣ ਦੀ ਕਾਰਵਾਈ ਦੀ ਤੁਲਨਾ 'ਜੰਗ ਦੀ ਕਾਰਵਾਈ' ਨਾਲ ਕੀਤੀ ਹੈ। ਭਾਰਤ ਦਾ ਕਹਿਣਾ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਅੱਤਵਾਦ ਫੈਲਾ ਕੇ ਸੰਧੀ ਦੇ ਤਹਿਤ ਭਾਰਤ ਦੇ ਅਧਿਕਾਰਾਂ ਵਿਚ ਰੁਕਾਵਟ ਪਾ ਰਿਹਾ ਹੈ। ਇਸ ਪੱਤਰ 'ਚ ਪਾਕਿਸਤਾਨ ਨੂੰ ਕਿਹਾ ਗਿਆ ਹੈ, "ਕਿਸੇ ਵੀ ਸੰਧੀ ਦਾ ਸਾਰ ਇਹ ਹੈ ਕਿ ਇਸ ਦਾ ਸਤਿਕਾਰ ਚੰਗੇ ਇਰਾਦਿਆਂ ਨਾਲ ਕੀਤਾ ਜਾਣਾ ਚਾਹੀਦਾ ਹੈ ਪਰ ਅਸੀਂ ਦੇਖਿਆ ਹੈ ਕਿ ਪਾਕਿਸਤਾਨ ਭਾਰਤੀ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਨੂੰ ਨਿਸ਼ਾਨਾ ਬਣਾ ਕੇ ਸਰਹੱਦ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰ ਰਿਹਾ ਹੈ।
ਇਹ ਵੀ ਪੜ੍ਹੋ- ਧਰਮ ਪੁੱਛ ਚਲਾ'ਤੀਆਂ ਤਾੜ-ਤਾੜ ਗੋਲ਼ੀਆਂ ! ਆਖ਼ਰ ਅੱਤਵਾਦੀਆਂ ਨੇ ਪਹਿਲਗਾਮ ਨੂੰ ਹੀ ਕਿਉਂ ਬਣਾਇਆ ਨਿਸ਼ਾਨਾ?
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਕਠੂਆ 'ਚ ਦੇਖੇ ਗਏ ਸ਼ੱਕੀ, ਇਲਾਕੇ 'ਚ ਅਲਰਟ ਜਾਰੀ
NEXT STORY