ਨਵੀਂ ਦਿੱਲੀ— ਵਣਜ ਅਤੇ ਉਦਯੋਗ ਮੰਤਰੀ ਸੁਰੇਸ਼ ਪ੍ਰਭੂ ਨੇ ਸ਼ਨੀਵਾਰ ਨੂੰ ਉਦਯੋਗਿਕ ਇਕਾਈਆਂ ਨੂੰ ਚੱਕਰਵਾਤੀ ਤੂਫਾਨ ਫਾਨੀ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਾਹਤ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਹੈ। ਪ੍ਰਭੂ ਨੇ ਭਾਰਤੀ ਵਪਾਰਕ ਅਤੇ ਉਦਯੋਗਿਕ ਇਕਾਈਆਂ— ਸੀ. ਆਈ. ਆਈ, ਫਿੱਕੀ ਅਤੇ ਐਸੋਚੈਮ ਨੂੰ ਟੈਗ ਕਰਦੇ ਹੋਏ ਲਿਖਿਆ, ''ਵਣਜ ਅਤੇ ਉਦਯੋਗ ਨਾਲ ਜੁੜੇ ਸਾਰੇ ਲੋਕਾਂ ਨੂੰ ਫਾਨੀ ਚੱਕਰਵਾਤ ਤੋਂ ਪ੍ਰਭਾਵਿਤ ਲੋਕਾਂ ਦੀ ਰਾਹਤ ਲਈ ਮੁਹਿੰਮ ਚਲਾਉਣ ਦੀ ਅਪੀਲ ਕਰਦਾ ਹਾਂ। ਸਾਰੀਆਂ ਉਦਯੋਗਿਕ ਇਕਾਈਆਂ ਨੂੰ ਇਸ ਆਫਤ ਨੂੰ ਲੈ ਕੇ ਤੁਰੰਤ ਕੁਝ ਕਦਮ ਚੁੱਕਣੇ ਚਾਹੀਦੇ ਹਨ।''
ਜ਼ਿਕਰਯੋਗ ਹੈ ਕਿ ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤੀ ਤੂਫਾਨ ਫਾਨੀ ਨੇ ਕੱਲ ਪੂਰਬੀ ਸੂਬੇ ਓਡੀਸ਼ਾ 'ਚ ਦਸਤਕ ਦਿੱਤੀ, ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਤੂਫਾਨ ਕਾਰਨ ਜ਼ੋਰਦਾਰ ਹਨ੍ਹੇਰੀ ਆਈ ਅਤੇ ਮੀਂਹ ਵੀ ਪਿਆ, ਜਿਸ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ। ਰਿਹਾਇਸ਼ੀ ਇਲਾਕੇ ਪਾਣੀ 'ਚ ਡੁੱਬ ਗਏ। ਲੱਖਾਂ ਦੀ ਗਿਣਤੀ 'ਚ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ। ਤੂਫਾਨ ਨੇ ਓਡੀਸ਼ਾ 'ਚ ਭਾਰੀ ਤਬਾਹੀ ਮਚਾਈ।
ਅਗਸਤਾ ਵੈਸਟਲੈਂਡ ਮਾਮਲੇ 'ਚ ਦੋਸ਼ੀ ਗੌਤਮ ਖੇਤਾਨ ਦੀ ਪਤਨੀ ਨੂੰ ਮਿਲੀ ਜ਼ਮਾਨਤ
NEXT STORY