ਸ਼੍ਰੀਨਗਰ (ਭਾਸ਼ਾ)- ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਕੇਰਨ ਸੈਕਟਰ ਦੇ ਜੁਮਾਗੁੰਡ ਇਲਾਕੇ 'ਚ ਘੁਸਪੈਠ ਦੀ ਕੋਸ਼ਿਸ਼ ਐਤਵਾ ਰਾਤ ਅਸਫ਼ਲ ਕਰ ਦਿੱਤੀ ਗਈ।
ਸੋਮਵਾਰ ਸਵੇਰੇ ਇਲਾਕੇ ਦੀ ਤਲਾਸ਼ੀ ਦੌਰਾਨ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ। ਅਧਿਕਾਰੀਆਂ ਅਨੁਸਾਰ, ਇਲਾਕੇ 'ਚ ਤਲਾਸ਼ ਮੁਹਿੰਮ ਜਾਰੀ ਹੈ। ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਕੁਪਵਾੜਾ ਦੇ ਮਾਛਿਕ ਸੈਕਟਰ 'ਚ ਲਸ਼ਕਰ-ਏ-ਤੋਇਬਾ ਦੇ 5 ਸ਼ੱਕੀ ਅੱਤਵਾਦੀ ਮਾਰੇ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਤਰ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 8 ਭਾਰਤੀਆਂ ਦੇ ਪਰਿਵਾਰਾਂ ਨੂੰ ਮਿਲੇ ਜੈਸ਼ੰਕਰ, ਦਿੱਤਾ ਇਹ ਭਰੋਸਾ
NEXT STORY