ਵਾਰਤਾ/ਭਾਸ਼ਾ (ਜੰਮੂ): ਪਹਿਲਗਾਮ ਵਿਚ ਸੈਲਾਨੀਆਂ 'ਤੇ ਹੋਏ ਹੁਣ ਤਕ ਦੇ ਸਭ ਤੋਂ ਵੱਡੇ ਹਮਲੇ ਮਗਰੋਂ ਕੁਝ ਹੋਰ ਅੱਤਵਾਦੀਆਂ ਵੱਲੋਂ LOC ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ। ਸਰਹੱਦ 'ਤੇ ਤਾਇਨਾਤ ਫ਼ੌਜ ਦੇ ਬਹਾਦਰ ਜਵਾਨਾਂ ਵੱਲੋਂ ਅੱਤਵਾਦੀਆਂ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ 'ਤੇ ਫ਼ਾਇਰਿੰਗ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤ ਪਰਤਦਿਆਂ ਹੀ ਐਕਸ਼ਨ ਮੋਡ 'ਚ PM ਮੋਦੀ, ਏਅਰਪੋਰਟ 'ਤੇ ਹੀ ਸੱਦ ਲਈ ਹਾਈ ਲੈਵਲ ਮੀਟਿੰਗ
ਜਾਣਕਾਰੀ ਮੁਤਾਬਕ ਬਾਰਾਮੁੱਲਾ ਵਿਚ ਸਰਜੀਵਨ ਇਲਾਕੇ ਤੋਂ 2-3 ਅਣਪਛਾਤੇ ਅੱਤਵਾਦੀਆਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ। LOC 'ਤੇ ਤਾਇਨਤਾ ਬਹਾਦਰ ਜਵਾਨਾਂ ਨੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ ਅਤੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ ਹੈ। ਫ਼ੌਜ ਦੇ ਅਧਿਕਾਰੀਆਂ ਮੁਤਾਬਕ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
J&K 'ਚ ਅੱਤਵਾਦੀ ਸੈਲਾਨੀਆਂ ਨੂੰ ਪਹਿਲਾਂ ਵੀ ਬਣਾਉਂਦੇ ਰਹੇ ਹਨ ਨਿਸ਼ਾਨਾ, ਜਾਣੋ ਕਦੋਂ-ਕਦੋਂ ਹੋਏ ਅਜਿਹੇ ਹਮਲੇ
NEXT STORY