ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸੂਚਨਾ ਕਮਿਸ਼ਨ (ਸੀ. ਆਈ. ਸੀ.) ਅਤੇ ਰਾਜ ਸੂਚਨਾ ਕਮਿਸ਼ਨਾਂ (ਐੱਸ. ਆਈ. ਸੀ.) ’ਚ ਖਾਲੀ ਅਸਾਮੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਨ੍ਹਾਂ ਅਹੁਦਿਆਂ ਨੂੰ ਭਰਨ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਨੂੰ ਕਿਹਾ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੁਈਆਂ ਦੀ ਬੈਂਚ ਨੇ ਕਿਹਾ ਕਿ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਲੇ ਸੂਬਿਆਂ ਨੂੰ 4 ਹਫ਼ਤਿਆਂ ’ਚ ਇਸ ਨੂੰ ਖ਼ਤਮ ਕਰਨਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਸੀ. ਆਈ. ਸੀ. ’ਚ ਮੁੱਖ ਸੂਚਨਾ ਕਮਿਸ਼ਨਰ ਸਮੇਤ 11 ਮਨਜ਼ੂਰ ਅਹੁਦਿਆਂ ’ਚੋਂ 8 ਖਾਲੀ ਹਨ।
ਇਹ ਵੀ ਪੜ੍ਹੋ : ਸਿੱਧੂ ਜੋੜੇ ਨੂੰ ਕਾਨੂੰਨੀ ਨੋਟਿਸ ਜਾਰੀ, 7 ਦਿਨਾਂ ਅੰਦਰ ਮੰਗੋ ਮੁਆਫ਼ੀ ਨਹੀਂ ਤਾਂ....
ਬੈਂਚ ਨੇ ਕੇਂਦਰ ਵੱਲੋਂ ਪੇਸ਼ ਐਡੀਸ਼ਨਲ ਸਾਲਿਸਟਰ ਜਨਰਲ ਬ੍ਰਜੇਂਦਰ ਚਾਹਰ ਨੂੰ ਖਾਲੀ ਅਸਾਮੀਆਂ ਭਰਨ ਲਈ ਚੁੱਕੇ ਗਏ ਕਦਮਾਂ ਬਾਰੇ 2 ਹਫ਼ਤਿਆਂ ਦੇ ਅੰਦਰ ਹਲਫਨਾਮਾ ਦਾਖ਼ਲ ਕਰਨ ਲਈ ਕਿਹਾ। ਫਰਵਰੀ, 2019 ਤੋਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਨੂੰ ਕੇਂਦਰੀ ਸੂਚਨਾ ਕਮਿਸ਼ਨ ’ਚ ਸਮੇਂ ’ਤੇ ਨਿਯੁਕਤੀਆਂ ਦੀ ਲੋੜ ਨੂੰ ਲੈ ਕੇ ਕਈ ਹੁਕਮ ਦਿੱਤੇ ਹਨ, ਤਾਂ ਜੋ ਸੂਚਨਾ ਦੇ ਅਧਿਕਾਰ ’ਤੇ 2005 ਦਾ ਕਾਨੂੰਨ ਪ੍ਰਭਾਵਸ਼ਾਲੀ ਬਣਿਆ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਂਡ-ਵਾਜੇ ਨਾਲ ਲਿਆਂਦੀ ਲਾੜੀ ਨੇ ਵਿਆਹ ਦੇ ਦੂਜੇ ਦਿਨ ਕਰ 'ਤਾ ਕਾਂਡ, ਪੁਲਸ ਤੇ ਪਰਿਵਾਰ ਦੇ ਉੱਡੇ ਹੋਸ਼
NEXT STORY